ਸਲਮਾਨ ਦੇ ਘਰ ਫਾਇਰਿੰਗ ਦੇ ਮਾਮਲੇ 'ਚ ਪੁਲਸ ਦੀ ਵੱਡੀ ਸਫ਼ਲਤਾ, ਨਾਲ ਹੀ ਸਾਹਮਣੇ ਇਕ ਹੋਰ ਗੈਂਗਸਟਰ ਦਾ ਨਾਂ

04/15/2024 11:32:09 AM

ਮੁੰਬਈ (ਬਿਊਰੋ) - ਮੁੰਬਈ ਪੁਲਸ ਦੀ ਕ੍ਰਾਈਮ ਬ੍ਰਾਂਚ ਬਾਲੀਵੁੱਡ ਸੁਪਰਸਟਾਰ ਸਲਮਾਨ ਖ਼ਾਨ ਦੇ ਘਰ ਗਲੈਕਸੀ ਅਪਾਰਟਮੈਂਟ ਦੇ ਬਾਹਰ ਹੋਈ ਗੋਲੀਬਾਰੀ ਦੀ ਜਾਂਚ ਕਰ ਰਹੀ ਹੈ। ਉਸ ਇਲਾਕੇ 'ਚ ਮੌਜੂਦ ਸਾਰੇ CCTV ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਦੀਆਂ 15 ਟੀਮਾਂ ਬਣਾਈਆਂ ਗਈਆਂ ਹਨ, ਜੋ ਹਰ ਪੱਖ ਤੋਂ ਜਾਂਚ 'ਚ ਜੁਟੀਆਂ ਹੋਈਆਂ ਹਨ। ਇਸ ਦੌਰਾਨ ਪੁਲਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਸ ਨੇ ਉਹ ਬਾਈਕ ਬਰਾਮਦ ਕਰ ਲਈ ਹੈ, ਜਿਸ 'ਤੇ ਗੋਲੀ ਚਲਾਉਣ ਵਾਲੇ ਆਏ ਸਨ। 

ਇਹ ਖ਼ਬਰ ਵੀ ਪੜ੍ਹੋ -  ...ਤਾਂ ਇਨ੍ਹਾਂ ਕਾਰਨਾਂ ਕਰਕੇ ਚਲਾਈਆਂ ਗਈਆਂ ਸਲਮਾਨ ਖ਼ਾਨ ਦੇ ਘਰ ਬਾਹਰ ਗੋਲੀਆਂ! ਜਾਣ ਲੱਗੇਗਾ ਝਟਕਾ

ਫੋਰੈਂਸਿਕ ਟੀਮ, ਪੁਲਸ ਵੱਲੋਂ ਬਰਾਮਦ ਕੀਤੇ ਗਏ ਬਾਈਕ ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਤੋਂ ਬਾਅਦ ਹੁਣ ਬਦਨਾਮ ਅਪਰਾਧੀ ਰੋਹਿਤ ਗੋਦਾਰਾ ਦਾ ਨਾਂ ਵੀ ਸਾਹਮਣੇ ਆਇਆ ਹੈ। ਪੁਲਸ ਸੂਤਰਾਂ ਅਨੁਸਾਰ, ਹਮਲੇ ਤੋਂ ਬਾਅਦ ਭੱਜਣ ਵਾਲੇ ਸ਼ੂਟਰ ਬਾਂਦਰਾ ਇਲਾਕੇ 'ਚ ਹੀ ਆਪਣੀ ਬਾਈਕ ਛੱਡ ਕੇ ਭੱਜ ਗਏ। ਉਸ ਨੇ ਰਿਕਸ਼ਾ ਰਾਹੀਂ ਹੋਰ ਸਫ਼ਰ ਕੀਤਾ। ਪੁਲਸ ਨੂੰ ਸ਼ੱਕ ਹੈ ਕਿ ਦੋਵੇਂ ਦਹਿਸਰ ਚੌਕੀ ਪਾਰ ਕਰਕੇ ਰਿਕਸ਼ਾ 'ਚ ਬੈਠ ਕੇ ਫਰਾਰ ਹੋ ਗਏ ਹੋ ਸਕਦੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਦੋਵੇਂ ਸ਼ੂਟਰ ਮਹਾਰਾਸ਼ਟਰ ਤੋਂ ਬਾਹਰ ਦੇ ਹੋ ਸਕਦੇ ਹਨ। ਉਹ ਹਰਿਆਣਾ ਜਾਂ ਰਾਜਸਥਾਨ ਦੇ ਵਸਨੀਕ ਹਨ। ਇਹ ਵੀ ਸੰਭਾਵਨਾ ਹੈ ਕਿ ਬਦਨਾਮ ਗੈਂਗਸਟਰ ਰੋਹਿਤ ਗੋਦਾਰਾ ਦੇ ਗਰੋਹ ਨੇ ਇਨ੍ਹਾਂ ਸ਼ੂਟਰਾਂ ਦਾ ਇੰਤਜ਼ਾਮ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਦੋਸਾਂਝ ਨੇ 'ਵਿਸਾਖੀ' ਮੌਕੇ ਗੁਰੂ ਘਰ ਟੇਕਿਆ ਮੱਥਾ, ਲਿਖਿਆ- ਓਦੋਂ ਅਸਲ ਵਿਸਾਖੀ ਚੜ੍ਹਦੀ ਏ...

ਰੋਹਿਤ ਗੋਦਾਰਾ ਲੁਨਾਕਰਨ, ਬੀਕਾਨੇਰ, ਰਾਜਸਥਾਨ ਦਾ ਰਹਿਣ ਵਾਲਾ ਹੈ। ਉਸ ਖ਼ਿਲਾਫ਼ 32 ਤੋਂ ਵੱਧ ਗੰਭੀਰ ਅਪਰਾਧਾਂ ਦੇ ਕੇਸ ਦਰਜ ਹਨ। ਉਹ 2010 ਤੋਂ ਅਪਰਾਧ ਦੀ ਦੁਨੀਆ 'ਚ ਜਾਣਿਆ-ਪਛਾਣਿਆ ਨਾਮ ਹੈ। ਰੋਹਿਤ ਗੋਦਾਰਾ ਨੇ ਰਾਜਸਥਾਨ ਦੇ ਕਾਰੋਬਾਰੀਆਂ ਤੋਂ 5 ਕਰੋੜ ਤੋਂ 17 ਕਰੋੜ ਰੁਪਏ ਤੱਕ ਦੀ ਫਿਰੌਤੀ ਦੀ ਮੰਗ ਕੀਤੀ ਹੈ। ਉਸ 'ਤੇ ਸੀਕਰ 'ਚ ਗੈਂਗਸਟਰ ਰਾਜੂ ਥੇਹਤ ਦੇ ਕਤਲ ਦਾ ਵੀ ਦੋਸ਼ ਹੈ। ਉਹ 13 ਜੂਨ 2022 ਨੂੰ ਫਰਜ਼ੀ ਪਾਸਪੋਰਟ 'ਤੇ ਦਿੱਲੀ ਤੋਂ ਦੁਬਈ ਭੱਜ ਗਿਆ ਸੀ। ਉਸ ਨੇ ਫਰਜ਼ੀ ਪਾਸਪੋਰਟ 'ਤੇ ਆਪਣਾ ਨਾਂ ਪਵਨ ਕੁਮਾਰ ਲਿਖਿਆ ਸੀ। ਉਸ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਉਹ ਇਸ ਸਮੇਂ ਕੈਨੇਡਾ 'ਚ ਹੈ।

ਇਹ ਖ਼ਬਰ ਵੀ ਪੜ੍ਹੋ - ਸਿੱਧੂ ਮੂਸੇਵਾਲਾ ਦਾ ਅਧੂਰਾ ਸੁਫ਼ਨਾ ਪੂਰਾ ਕਰਨਗੇ ਬਾਪੂ ਬਲਕੌਰ ਸਿੰਘ (ਵੀਡੀਓ)

ਇਸ ਦੇ ਨਾਲ ਹੀ ਸਲਮਾਨ ਖ਼ਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਾਲੇ ਦੋ ਹਮਲਾਵਰਾਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਇੱਕ ਹਮਲਾਵਰ ਕਾਲੇ ਅਤੇ ਚਿੱਟੇ ਰੰਗ ਦੀ ਟੀ-ਸ਼ਰਟ 'ਚ ਨਜ਼ਰ ਆ ਰਿਹਾ ਹੈ। ਦੂਜਾ ਲਾਲ ਟੀ-ਸ਼ਰਟ 'ਚ ਹੈ। ਇਸ ਤਸਵੀਰ ਦੇ ਆਧਾਰ 'ਤੇ ਸ਼ੂਟਰਾਂ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ 29 ਫਰਵਰੀ 2024 ਦੀ ਇੱਕ ਸੀ. ਸੀ. ਟੀ. ਵੀ. ਫੁਟੇਜ ਸਾਹਮਣੇ ਆਈ ਹੈ, ਜੋ ਹਰਿਆਣਾ ਦੇ ਰੋਹਤਕ ਦੇ ਇੱਕ ਢਾਬੇ ਦੀ ਦੱਸੀ ਜਾ ਰਹੀ ਹੈ। ਇਸ 'ਚ ਵਿਸ਼ਾਲ ਨਾਂ ਦਾ ਵਿਅਕਤੀ ਨਜ਼ਰ ਆ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਮੁੰਬਈ ਦੇ ਸੀ. ਸੀ. ਟੀ. ਵੀ. ਫੁਟੇਜ 'ਚ ਦਿਖਾਈ ਦੇਣ ਵਾਲੇ ਵਿਅਕਤੀ ਦਾ ਚਿਹਰਾ ਉਸ ਨਾਲ ਮੇਲ ਖਾਂਦਾ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News