''ਸਿਕੰਦਰ'' ਤੋਂ ਸਲਮਾਨ ਖ਼ਾਨ ਦੀ ਪਹਿਲੀ ਝਲਕ, ''ਭਾਈਜਾਨ'' ਦਾ ਨਵਾਂ ਲੁੱਕ ਦੇਖ ਫੈਨਜ਼ ਹੋਏ ਦੀਵਾਨੇ
Wednesday, Jun 19, 2024 - 01:31 PM (IST)

ਨਵੀਂ ਦਿੱਲੀ (ਬਿਊਰੋ) : ਸੁਪਰਸਟਾਰ ਸਲਮਾਨ ਖ਼ਾਨ ਦੀ ਆਉਣ ਵਾਲੀ ਫ਼ਿਲਮ 'ਸਿਕੰਦਰ' ਦੀ ਸ਼ੂਟਿੰਗ ਮੰਗਲਵਾਰ ਤੋਂ ਸ਼ੁਰੂ ਹੋ ਗਈ ਹੈ ਅਤੇ ਹੁਣ ਫ਼ਿਲਮ 'ਚ ਸਲਮਾਨ ਦਾ ਸਿਕੰਦਰ ਲੁੱਕ ਸਾਹਮਣੇ ਆਇਆ ਹੈ। ਖ਼ੁਦ ਸਲਮਾਨ ਖ਼ਾਨ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ 'ਸਿਕੰਦਰ' ਦੀ ਪਹਿਲੀ ਲੁੱਕ ਸ਼ੇਅਰ ਕੀਤੀ ਹੈ। ਦਰਅਸਲ, 18 ਜੂਨ ਨੂੰ 'ਸਿਕੰਦਰ' ਦੀ ਸ਼ੂਟਿੰਗ ਦਾ ਪਹਿਲਾ ਦਿਨ ਸੀ ਅਤੇ ਸਲਮਾਨ ਨੇ ਸੈੱਟ ਤੋਂ ਪਹਿਲੀ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ 'ਚ ਭਾਈਜਾਨ ਨਵੇਂ ਲੁੱਕ 'ਚ ਨਜ਼ਰ ਆ ਰਹੇ ਹਨ ਅਤੇ ਉਹ ਕਾਫੀ ਡੈਸ਼ਿੰਗ ਵੀ ਨਜ਼ਰ ਆ ਰਹੇ ਹਨ। ਇਸ ਤਸਵੀਰ 'ਚ ਉਨ੍ਹਾਂ ਦੇ ਨਾਲ ਫ਼ਿਲਮ ਦੇ ਨਿਰਮਾਤਾ ਸਾਜਿਦ ਨਾਡਿਆਡਵਾਲਾ ਅਤੇ ਨਿਰਦੇਸ਼ਕ ਏ. ਆਰ. ਮੁਰਗਦੌਸ ਵੀ ਨਜ਼ਰ ਆ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ- ਦਿਲਜੀਤ ਦੇ ਦੀਵਾਨੇ ਹੋਏ ਗੋਰੇ, Jimmy Fallon ਨੇ ਹੱਥ ਜੋੜ ਬੁਲਾਈ ‘ਸਤਿ ਸ੍ਰੀ ਅਕਾਲ’, ਕਿਹਾ- ਪੰਜਾਬੀ ਆ ਗਏ ਓਏ
ਸਲਮਾਨ ਖ਼ਾਨ ਨੇ ਇਸ ਪੋਸਟ ਦੇ ਕੈਪਸ਼ਨ 'ਚ ਲਿਖਿਆ ਹੈ, ''ਸਿਕੰਦਰ ਦੀ ਟੀਮ ਨਾਲ ਅਗਲੇ ਸਾਲ ਈਦ ਦਾ ਇੰਤਜ਼ਾਰ। ਸਲਮਾਨ ਖ਼ਾਨ ਦੀ ਪਹਿਲੀ ਲੁੱਕ ਨੂੰ ਦੇਖ ਕੇ ਪ੍ਰਸ਼ੰਸਕਾਂ ਦਾ ਉਤਸ਼ਾਹ ਸੱਤਵੇਂ ਆਸਮਾਨ 'ਤੇ ਪਹੁੰਚ ਗਿਆ ਹੈ ਅਤੇ ਹਰ ਕੋਈ ਇਸ ਫ਼ਿਲਮ ਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ- ਮਸ਼ਹੂਰ ਕਸ਼ਮੀਰ ਸਿੰਘ ਸੰਘਾ ਭਾਊ ਦੇ ਪੁੱਤ ਦਾ ਦਿਹਾਂਤ, ਦਿਲਜੀਤ ਤੇ ਬਾਵਾ ਸਣੇ ਕਈ ਕਲਾਕਾਰਾਂ ਨਾਲ ਆ ਚੁੱਕੇ ਨੇ ਨਜ਼ਰ
'ਸਿਕੰਦਰ' ਦੇ ਜ਼ਰੀਏ ਪ੍ਰਸ਼ੰਸਕਾਂ ਨੂੰ ਪਹਿਲੀ ਵਾਰ ਸਲਮਾਨ ਅਤੇ ਰਸ਼ਮਿਕਾ ਮੰਡਾਨਾ ਦੀ ਨਵੀਂ ਜੋੜੀ ਦੇਖਣ ਨੂੰ ਮਿਲੇਗੀ। ਰਸ਼ਮੀਕਾ ਖੁਦ ਸਲਮਾਨ ਨਾਲ ਸਕ੍ਰੀਨ ਸ਼ੇਅਰ ਕਰਨ ਨੂੰ ਲੈ ਕੇ ਕਾਫੀ ਉਤਸ਼ਾਹਿਤ ਹੈ। ਪਤਾ ਲੱਗਾ ਹੈ ਕਿ 'ਸਿਕੰਦਰ' ਦੀ ਇਹ ਐਕਸ਼ਨ ਥ੍ਰਿਲਰ ਫ਼ਿਲਮ ਦੱਸੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।