ਸਲਮਾਨ ਨੂੰ ਧਮਕੀ ਮਿਲਣ ਤੋਂ ਬਾਅਦ ਐਕਸ਼ਨ ''ਚ ਮੁੰਬਈ ਪੁਲਸ, ਚੁੱਕੇ ਇਹ ਵੱਡੇ ਕਦਮ

09/12/2022 3:22:55 PM

ਮੁੰਬਈ (ਬਿਊਰੋ) : ਪੰਜਾਬ ਦੇ ਮਹਰੂਮ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਜੁੜੇ ਆਖ਼ਰੀ ਅਤੇ ਛੇਵੇਂ ਸ਼ੂਟਰ ਦੀਪਕ ਮੁੰਡੀ ਨੇ ਅਹਿਮ ਖ਼ੁਲਾਸੇ ਕੀਤੇ ਹਨ। ਗੈਂਗਸਟਰ ਦੀਪਕ ਮੁੰਡੀ ਦੇ ਖ਼ੁਲਾਸਿਆਂ ਨਾਲ ਬਾਲੀਵੁੱਡ ਤੱਕ ਦਹਿਲ ਗਿਆ ਹੈ। ਦੀਪਕ ਮੁੰਡੀ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦਾ ਅਗਲਾ ਨਿਸ਼ਾਨਾ ਸਲਮਾਨ ਖ਼ਾਨ ਸੀ। ਜਦੋਂ ਤੋਂ ਸਲਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ, ਉਦੋਂ ਤੋਂ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਮਾਮਲੇ ਵਿਚ ਮੁੰਬਈ ਦੀ ਬਾਂਦਰਾ ਪੁਲਸ ਆਪਣੇ ਸੀਨੀਅਰ ਅਧਿਕਾਰੀਆਂ ਨਾਲ ਚਰਚਾ ਵਿਚ ਹੈ। ਚਰਚਾ ਤੋਂ ਬਾਅਦ ਸਿੱਧੂ ਮੂਸੇਵਾਲਾ ਕੇਸ ਵਿਚ ਗ੍ਰਿਫ਼ਤਾਰ ਕੀਤੇ ਗਏ ਨਵੇਂ ਮੁਲਜ਼ਮਾਂ ਤੋਂ ਪੁੱਛਗਿੱਛ ਲਈ ਟੀਮ ਭੇਜੀ ਜਾਵੇਗੀ। 

ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਿੱਧੂ ਮੂਸੇਵਾਲਾ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸ਼ੂਟਰ ਕਪਿਲ ਪੰਡਿਤ ਤੋਂ ਪੁੱਛਗਿੱਛ ਦੀ ਜਾਣਕਾਰੀ ਦਿੱਤੀ ਸੀ। ਉਸ ਨੇ ਦੱਸਿਆ ਸੀ ਕਿ ਲਾਰੇਂਸ ਬਿਸ਼ਨੋਈ ਨੇ ਕਪਿਲ ਨੂੰ ਸਲਮਾਨ ਦੀ ਰੇਕੀ ਕਰਨ ਦਾ ਟਾਸਕ ਦਿੱਤਾ ਸੀ। ਇਸ ਖ਼ੁਲਾਸੇ ਤੋਂ ਬਾਅਦ ਮੁੰਬਈ ਪੁਲਸ ਨੇ ਇੱਕ ਟੀਮ ਬਣਾ ਕੇ ਦੋਸ਼ੀਆਂ ਤੋਂ ਪੁੱਛਗਿੱਛ ਕਰਨ ਦਾ ਫ਼ੈਸਲਾ ਕੀਤਾ ਹੈ।
ਦੱਸ ਦਈਏ ਕਿ ਦੀਪਕ ਮੁੰਡੀ ਤੇ ਉਸ ਦੇ ਦੋ ਸਾਥੀਆਂ ਦੀ ਨੇਪਾਲ ਵਿਚੋਂ ਗ੍ਰਿਫ਼ਤਾਰੀ ਹੋਈ ਹੈ। ਉਨ੍ਹਾਂ ਨੂੰ ਪੰਜਾਬ ਲਿਆਂਦਾ ਗਿਆ ਹੈ। 

ਸਲਮਾਨ ਦੀ ਵਧਾਈ ਗਈ ਸੁਰੱਖਿਆ
ਜੂਨ ਵਿਚ ਸਲਮਾਨ ਅਤੇ ਸਲੀਮ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਦੀ ਗੱਡੀ ਨੂੰ ਵੀ ਅਪਗ੍ਰੇਡ ਕੀਤਾ ਗਿਆ ਹੈ। ਹੁਣ ਉਹ ਬੁਲੇਟਪਰੂਫ ਚਿੱਟੇ ਰੰਗ ਦੀ ਕਾਰ ਵਿਚ ਸਫ਼ਰ ਕਰਦੇ ਹਨ। ਸਲਮਾਨ ਦੇ ਸੈੱਟ 'ਤੇ ਵੀ ਗਾਰਡ ਵਧਾ ਦਿੱਤੇ ਗਏ ਹਨ। ਹੁਣ ਸਲਮਾਨ ਨਾਲ ਹਮੇਸ਼ਾ ਕਈ ਗਾਰਡ ਨਜ਼ਰ ਆਉਣਗੇ। ਸਲਮਾਨ ਨੂੰ ਹੁਣ ਬੰਦੂਕ ਰੱਖਣ ਦਾ ਲਾਇਸੈਂਸ ਮਿਲ ਗਿਆ ਹੈ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਸਲਮਾਨ ਜਲਦ ਹੀ ਕੈਟਰੀਨਾ ਕੈਫ ਨਾਲ 'ਟਾਈਗਰ 3' 'ਚ ਨਜ਼ਰ ਆਉਣਗੇ। ਇਹ ਫ਼ਿਲਮ ਅਗਲੇ ਸਾਲ ਈਦ ਮੌਕੇ 'ਤੇ ਰਿਲੀਜ਼ ਹੋਵੇਗੀ। ਇਸ ਤੋਂ ਇਲਾਵਾ ਉਹ ਪੂਜਾ ਹੇਗੜੇ ਨਾਲ 'ਕਿਸੀ ਕਾ ਭਾਈ ਕਿਸੀ ਕੀ ਜਾਨ' 'ਚ ਨਜ਼ਰ ਆਉਣਗੇ। ਇਸ ਫ਼ਿਲਮ ਦੇ ਟਾਈਟਲ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਫ਼ਿਲਮ 'ਚ ਸਲਮਾਨ ਦਾ ਲੁੱਕ ਕਾਫ਼ੀ ਵੱਖਰਾ ਹੋਣ ਵਾਲਾ ਹੈ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


sunita

Content Editor

Related News