ਸਲਮਾਨ ਤੋਂ 5 ਕਰੋੜ ਦੀ ਫਿਰੌਤੀ ਮੰਗਣ ਵਾਲਾ ਨਿਕਲਿਆ ਸਬਜ਼ੀ ਵੇਚਣ ਵਾਲਾ
Thursday, Oct 24, 2024 - 04:29 PM (IST)
ਮੁੰਬਈ (ਬਿਊਰੋ) - ਅਦਾਕਾਰ ਸਲਮਾਨ ਖ਼ਾਨ ਨੂੰ ਧਮਕੀ ਭਰਿਆ ਸੰਦੇਸ਼ ਭੇਜਣ ਵਾਲੇ ਵਿਅਕਤੀ ਨੂੰ ਮੁੰਬਈ ਪੁਲਸ ਨੇ ਬੁੱਧਵਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੰਬਈ ਦੀ ਵਰਲੀ ਪੁਲਸ ਨੇ ਉਸ ਨੂੰ ਜਮਸ਼ੇਦਪੁਰ, ਝਾਰਖੰਡ ਤੋਂ ਗ੍ਰਿਫ਼ਤਾਰ ਕੀਤਾ ਹੈ। ਪਿਛਲੇ ਹਫ਼ਤੇ ਮੁੰਬਈ ਟਰੈਫਿਕ ਪੁਲਸ ਨੂੰ ਸਲਮਾਨ ਦੇ ਸਬੰਧ 'ਚ ਧਮਕੀ ਭਰਿਆ ਸੰਦੇਸ਼ ਮਿਲਿਆ ਸੀ ਅਤੇ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਹੁਣ ਜਮਸ਼ੇਦਪੁਰ ਦੀ ਸਥਾਨਕ ਪੁਲਸ ਦੀ ਮਦਦ ਨਾਲ ਸੰਦੇਸ਼ ਭੇਜਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪ੍ਰਸਿੱਧ ਅਦਾਕਾਰਾ ਦਾ ਇੰਸਟਾਗ੍ਰਾਮ ਹੈਕ, ਫਿਰੌਤੀ 'ਚ ਮੰਗੇ 5 ਲੱਖ
ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਵਰਲੀ ਪੁਲਸ ਦੀ ਟੀਮ ਹਿਰਾਸਤ ‘ਚ ਲਏ ਵਿਅਕਤੀ ਤੋਂ ਪੁੱਛਗਿੱਛ ਕਰ ਰਹੀ ਹੈ। ਅਗਲੇਰੀ ਕਾਰਵਾਈ ਲਈ ਉਸ ਨੂੰ ਮੁੰਬਈ ਲਿਆਂਦਾ ਜਾਵੇਗਾ। ਮੁੰਬਈ ਟ੍ਰੈਫਿਕ ਪੁਲਸ ਦੀ ਵਟਸਐਪ ਹੈਲਪਲਾਈਨ ‘ਤੇ ਧਮਕੀ ਭਰਿਆ ਸੰਦੇਸ਼ ਮਿਲਣ ਤੋਂ ਬਾਅਦ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। ਜਾਂਚ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਧਮਕੀ ਭਰਿਆ ਸੰਦੇਸ਼ ਝਾਰਖੰਡ ਦੇ ਇੱਕ ਨੰਬਰ ਤੋਂ ਭੇਜਿਆ ਗਿਆ ਸੀ। ਪੁਲਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਈ ਟੀਮਾਂ ਝਾਰਖੰਡ ਭੇਜੀਆਂ।
ਇਹ ਖ਼ਬਰ ਵੀ ਪੜ੍ਹੋ - 'ਮੈਂ ਕਾਲਾ ਹਿਰਨ ਨਹੀਂ ਮਾਰਿਆ'
ਜਮਸ਼ੇਦਪੁਰ 'ਚ ਸਬਜ਼ੀ ਵੇਚਦਾ ਹੈ ਮੁਲਜ਼ਮ
ਅਭਿਨੇਤਾ ਸਲਮਾਨ ਨੂੰ ਧਮਕੀ ਭਰਿਆ ਸੰਦੇਸ਼ ਭੇਜਣ ਵਾਲੇ ਵਿਅਕਤੀ ਦੀ ਭਾਲ 'ਚ ਮੁੰਬਈ ਪੁਲਸ ਨੇ ਝਾਰਖੰਡ 'ਚ ਉਸ ਨੰਬਰ ਨੂੰ ਟਰੈਕ ਕੀਤਾ। ਮੁਲਜ਼ਮ ਜਮਸ਼ੇਦਪੁਰ ਦਾ ਰਹਿਣ ਵਾਲਾ ਸਬਜ਼ੀ ਵੇਚਣ ਵਾਲਾ ਹੈ। ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸ਼ੇਖ ਹੁਸੈਨ ਸ਼ੇਖ ਮੌਸੀਨ ਵਜੋਂ ਹੋਈ ਹੈ। ਦੋਸ਼ੀ ਦੀ ਉਮਰ 24 ਸਾਲ ਹੈ ਅਤੇ ਜਮਸ਼ੇਦਪੁਰ 'ਚ ਸਬਜ਼ੀ ਵੇਚਦਾ ਹੈ।
ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਹਿਨਾ ਖ਼ਾਨ ਦੀ ਪੋਸਟ ਵਾਇਰਲ, ਲਿਖਿਆ- 'ਆਖਰੀ ਦਿਨ...'
ਪੁਲਸ ਨੇ ਕੀਤਾ ਸੀ ਕਤਲ ਦੀ ਸਾਜ਼ਿਸ਼ ਦਾ ਪਰਦਾਫਾਸ਼
ਕੁਝ ਮਹੀਨੇ ਪਹਿਲਾਂ ਨਵੀਂ ਮੁੰਬਈ ਪੁਲਸ ਨੇ ਬਿਸ਼ਨੋਈ ਗੈਂਗ ਵੱਲੋਂ ਸਲਮਾਨ ਦੀ ਹੱਤਿਆ ਦੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਸੀ। ਇਸ ਘਟਨਾ ਤੋਂ ਬਾਅਦ ਅਦਾਕਾਰ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ। ਇਸ ਦੌਰਾਨ ਸਲਮਾਨ ਦੇ ਦੋਸਤ ਅਤੇ ਐੱਨ. ਸੀ. ਪੀ. (ਅਜੀਤ) ਦੇ ਆਗੂ ਅਤੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦਾ ਵੀ ਮੁੰਬਈ 'ਚ ਸ਼ਰੇਆਮ ਕਤਲ ਕਰ ਦਿੱਤਾ ਗਿਆ।
ਕੁਝ ਦਿਨ ਪਹਿਲਾਂ ਬਾਬਾ ਸਿੱਦੀਕੀ ਨੂੰ ਤਿੰਨ ਲੋਕਾਂ ਨੇ ਗੋਲੀ ਮਾਰ ਦਿੱਤੀ ਸੀ, ਜਿਸ ਤੋਂ ਬਾਅਦ ਹਸਪਤਾਲ 'ਚ ਉਨ੍ਹਾਂ ਦੀ ਮੌਤ ਹੋ ਗਈ। ਇਸ ਮਾਮਲੇ ‘ਚ ਲਾਰੈਂਸ ਬਿਸ਼ਨੋਈ ਗੈਂਗ ਦਾ ਨਾਂ ਵੀ ਸਾਹਮਣੇ ਆ ਰਿਹਾ ਹੈ। ਪੁਲਸ ਇਸ ਮਾਮਲੇ 'ਚ ਹੁਣ ਤੱਕ 14 ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।