Breaking : ਜਾਨੋਂ ਮਾਰਨ ਦੀਆਂ ਧਮਕੀਆਂ ਮਗਰੋਂ ਸਲਮਾਨ ਖ਼ਾਨ ਨੂੰ ਮਿਲੀ Y+ ਸ਼੍ਰੇਣੀ ਦੀ ਸੁਰੱਖਿਆ

Tuesday, Nov 01, 2022 - 02:21 PM (IST)

ਮੁੰਬਈ (ਬਿਊਰੋ) : ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖ਼ਾਨ ਨੂੰ ਲੰਬੇ ਸਮੇਂ ਤੋਂ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਸਭ ਨੂੰ ਵੇਖਦਿਆਂ ਹੁਣ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮੁੰਬਈ ਪੁਲਸ ਨੇ ਸਲਮਾਨ ਖ਼ਾਨ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਹੈ। 

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਲਾਰੈਂਸ ਬਿਸ਼ਨੋਈ ਗੈਂਗ ਨੇ ਸਲਮਾਨ ਖ਼ਾਨ ਨੂੰ ਇੱਕ ਵਾਰ ਫਿਰ ਧਮਕੀ ਦਿੱਤੀ ਹੈ। ਇਹ ਉਹੀ ਗੈਂਗਸਟਰ ਹੈ, ਜੋ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਵੀ ਦੋਸ਼ੀ ਹੈ। ਅਜਿਹੇ 'ਚ ਰਾਜ ਸਰਕਾਰ ਸਲਮਾਨ ਦੀ ਸੁਰੱਖਿਆ ਨੂੰ ਲੈ ਕੇ ਕੋਈ ਸਮਝੌਤਾ ਨਹੀਂ ਕਰਨਾ ਚਾਹੁੰਦੀ ਅਤੇ ਇਸੇ ਲਈ ਉਨ੍ਹਾਂ ਨੂੰ Y+ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ।

24 ਘੰਟੇ ਸੁਰੱਖਿਆ ਲਈ ਤਾਇਨਾਤ ਰਹਿਣਗੇ ਬਾਡੀਗਾਰਡ 
ਸਲਮਾਨ ਤੋਂ ਇਲਾਵਾ ਮਹਾਰਾਸ਼ਟਰ ਰਾਜ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਦੇਵੇਂਦਰ ਫੜਨਵੀਸ ਦੀ ਪਤਨੀ ਅੰਮ੍ਰਿਤਾ ਫੜਨਵੀਸ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਇਸ ਨਾਲ ਦੋਵੇਂ ਵੀ. ਆਈ. ਪੀਜ਼ ਦੇ ਨਾਲ 4 ਹਥਿਆਰਬੰਦ ਸੁਰੱਖਿਆ ਗਾਰਡ 24 ਘੰਟੇ ਮੌਜੂਦ ਰਹਿਣਗੇ।

ਇਹ ਖ਼ਬਰ ਵੀ ਪੜ੍ਹੋ : ਗਾਇਕ ਏ. ਪੀ. ਢਿੱਲੋਂ ਦੇ ਲੱਗੀ ਗੰਭੀਰ ਸੱਟ, ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ, ਸ਼ੋਅਜ਼ ਕੀਤੇ ਮੁਲਤਵੀ

ਸਲਮਾਨ ਦੀ ਸੁਰੱਖਿਆ ਨੂੰ ਲੈ ਕੇ ਮੁੰਬਈ ਪੁਲਸ ਚੋਕਸ
ਸਲਮਾਨ ਦੀ ਸੁਰੱਖਿਆ ਇਸ ਸਮੇਂ ਮੁੰਬਈ ਪੁਲਸ ਅਤੇ ਸੂਬਾ ਸਰਕਾਰ ਲਈ ਵੱਡੀ ਚਿੰਤਾ ਬਣੀ ਹੋਈ ਹੈ। ਦਰਅਸਲ, ਦਿੱਲੀ ਪੁਲਸ ਨੂੰ ਲਗਾਤਾਰ ਸਲਮਾਨ ਦੀ ਧਮਕੀ ਨਾਲ ਜੁੜੀਆਂ ਕਈ ਜਾਣਕਾਰੀਆਂ ਮਿਲ ਰਹੀਆਂ ਸਨ। 
ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਗ੍ਰਿਫ਼ਤਾਰ ਕੀਤੇ ਗਏ ਕਈ ਦੋਸ਼ੀਆਂ ਨੇ ਸਲਮਾਨ ਬਾਰੇ ਵੀ ਕਈ ਖ਼ੁਲਾਸੇ ਕੀਤੇ ਸਨ। ਇਸ ਦੇ ਨਾਲ ਹੀ ਸੂਤਰਾਂ ਨੇ ਦੱਸਿਆ ਕਿ ਮੁਲਜ਼ਮਾਂ ਦੇ ਬਿਆਨਾਂ ਅਤੇ ਜਾਂਚ ਏਜੰਸੀਆਂ ਨੂੰ ਮਿਲੇ ਇਨਪੁਟਸ ਦੀ ਰਿਪੋਰਟ ਪੁਲਸ ਨੇ ਸੂਬੇ ਦੇ ਗ੍ਰਹਿ ਵਿਭਾਗ ਨੂੰ ਸੌਂਪ ਦਿੱਤੀ ਹੈ। ਜਿਸ ਤੋਂ ਬਾਅਦ ਸਲਮਾਨ ਨੂੰ ਬੰਦੂਕ ਦਾ ਲਾਇਸੈਂਸ ਵੀ ਜਾਰੀ ਕੀਤਾ ਗਿਆ ਸੀ। ਇਸ ਦੇ ਨਾਲ ਪੰਜਾਬ, ਦਿੱਲੀ ਏਅਰ ਮਹਾਰਾਸ਼ਟਰ ਪੁਲਸ ਨੇ ਜਾਂਚ 'ਚ ਪਾਇਆ ਸੀ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਸਲਮਾਨ 'ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ।

ਇਹ ਖ਼ਬਰ ਵੀ ਪੜ੍ਹੋ : ਪ੍ਰਸਿੱਧ ਅਦਾਕਾਰਾ ਰੰਭਾ ਦਾ ਕੈਨੇਡਾ 'ਚ ਹੋਇਆ ਭਿਆਨਕ ਕਾਰ ਐਕਸੀਡੈਂਟ, ਧੀ ਸਾਸ਼ਾ ਹਸਪਤਾਲ 'ਚ ਦਾਖ਼ਲ

ਅਕਸ਼ੈ ਕੁਮਾਰ ਨੂੰ ਵੀ ਮਿਲੀ ਹੈ X ਸ਼੍ਰੇਣੀ ਦੀ ਸੁਰੱਖਿਆ
ਦੱਸ ਦੇਈਏ ਕਿ ਕਿਸੇ ਵੀ ਵਿਅਕਤੀ ਨੂੰ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਹੈ ਜਾਂ ਨਹੀਂ, ਇਸ ਲਈ ਉਸ ਰਾਜ ਦਾ ਖੁਫੀਆ ਵਿਭਾਗ ਰਿਪੋਰਟ ਬਣਾਉਂਦਾ ਹੈ ਅਤੇ ਇਹ ਪਤਾ ਲਗਾਇਆ ਜਾਂਦਾ ਹੈ ਕਿ ਉਸ ਵਿਅਕਤੀ ਨੂੰ ਕਿੰਨਾ ਖ਼ਤਰਾ ਹੈ। ਰਿਪੋਰਟ ਦੇ ਆਧਾਰ 'ਤੇ ਹੀ ਸੁਰੱਖਿਆ ਦਿੱਤੀ ਜਾਂਦੀ ਹੈ। ਮਹਾਰਾਸ਼ਟਰ ਸਰਕਾਰ ਨੇ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੂੰ X ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ। ਜਿਸ ਦੇ ਅਨੁਸਾਰ 3 ਪੁਲਸ ਕਰਮਚਾਰੀ ਅਕਸ਼ੈ ਕੁਮਾਰ ਨੂੰ ਤਿੰਨ ਵੱਖ-ਵੱਖ ਸ਼ਿਫਟਾਂ 'ਚ ਸੁਰੱਖਿਆ ਕਵਰ ਦਿੰਦੇ ਹਨ। 

ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ, ਕੁਮੈਂਟ ਬਾਕਸ 'ਚ ਜ਼ਰੂਰ ਸਾਂਝੀ ਕਰੋ।


sunita

Content Editor

Related News