''ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ''; ਟਾਈਗਰ ''ਤੇ ਹਮਲੇ ਮਗਰੋਂ ਦਿੱਗਜ ਕਲਾਕਾਰ ਦਾ ਵੱਡਾ ਬਿਆਨ
Tuesday, Oct 20, 2026 - 11:29 AM (IST)
ਮੁੰਬਈ (ਏਜੰਸੀ)- ਪ੍ਰਸਿੱਧ ਭਜਨ ਗਾਇਕ ਅਨੂਪ ਜਲੋਟਾ ਨੇ ਅਦਾਕਾਰ ਟਾਈਗਰ ਸ਼ਰਾਫ ਨਾਲ ਜੁੜੀ ਹਾਲ ਹੀ ਦੀ ਗੋਲੀਬਾਰੀ ਦੀ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਸਲਮਾਨ ਖਾਨ ਨੂੰ ਹੁਣ ਬਿਸ਼ਨੋਈ ਸਮਾਜ ਤੋਂ ਮੁਆਫੀ ਮੰਗ ਲੈਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ
ਮੀਡੀਆ ਨਾਲ ਇੱਕ ਵਿਸ਼ੇਸ਼ ਗੱਲਬਾਤ ਵਿੱਚ, ਅਨੂਪ ਜਲੋਟਾ ਨੇ ਕਿਹਾ ਕਿ ਕਾਲੇ ਹਿਰਨ ਦੇ ਸ਼ਿਕਾਰ ਨਾਲ ਜੁੜੇ ਵਿਵਾਦ ਕਾਰਨ ਬਿਸ਼ਨੋਈ ਸਮਾਜ ਨੂੰ ਕਾਫੀ ਠੇਸ ਪਹੁੰਚੀ ਹੈ। ਅਜਿਹੇ ਵਿੱਚ ਸਲਮਾਨ ਖਾਨ ਦੁਆਰਾ ਇਸ ਸਮਾਜ ਤੋਂ ਮੁਆਫੀ ਮੰਗਣਾ ਹੀ, ਇਸ ਚੱਲ ਰਹੀ ਦੁਸ਼ਮਣੀ ਨੂੰ ਖਤਮ ਕਰਨ ਦਾ ਇੱਕੋ-ਇੱਕ ਤਰੀਕਾ ਹੈ।
ਇਹ ਵੀ ਪੜ੍ਹੋ: ਟਾਈਗਰ ਸ਼ਰਾਫ ਨੂੰ ਕਤਲ ਕਰਨ ਲਈ ਆਏ ਸਨ ਸ਼ੂਟਰ, ਲਾਰੈਂਸ ਗੈਂਗ ਦੇ ਅਨਿਲ ਪੰਡਿਤ ਨੇ ਦਿੱਤਾ ਸੀ ਕਾਂਟ੍ਰੈਕਟ

ਉਨ੍ਹਾਂ ਕਿਹਾ, ਜੋ ਲੋਕ ਸਲਮਾਨ ਖਾਨ ਨਾਲ ਕੰਮ ਕਰਦੇ ਹਨ, ਉਹ ਵੀ ਦੁਖੀ ਹੋਣਗੇ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਠੇਸ ਪਹੁੰਚੇਗੀ। ਉਨ੍ਹਾਂ ਅੱਗੇ ਕਿਹਾ ਕਿ ਸਲਮਾਨ ਨੂੰ ਇਸ ਮਾਮਲੇ ਨੂੰ ਸੁਲਝਾਉਣ ਲਈ ਇੱਕ ਪੱਕਾ ਫੈਸਲਾ ਲੈਣਾ ਚਾਹੀਦਾ ਹੈ। ਤਾਂ ਫਿਰ, ਇਸ ਸਭ ਨੂੰ ਖਤਮ ਕਰਨ ਲਈ ਬਿਸ਼ਨੋਈ ਭਾਈਚਾਰੇ ਤੋਂ ਮੁਆਫੀ ਮੰਗਣ ਦਾ ਪੱਕਾ ਫੈਸਲਾ ਕਿਉਂ ਨਹੀਂ ਲਿਆ ਜਾਂਦਾ? ਮੈਂ ਇਹੀ ਚਾਹੁੰਦਾ ਹਾਂ। ਗਾਇਕ ਦੀ ਇਹ ਟਿੱਪਣੀ ਅਜਿਹੇ ਸਮੇਂ ਆਈ ਹੈ ਜਦੋਂ ਐਤਵਾਰ ਸ਼ਾਮ ਨੂੰ ਮੁੰਬਈ ਦੇ ਜੁਹੂ ਇਲਾਕੇ ਵਿੱਚ ਟਾਈਗਰ ਸ਼ਰਾਫ ਨਾਲ ਜੁੜੀ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਤਣਾਅ ਮੁੜ ਵੱਧ ਗਿਆ ਹੈ।
ਰਿਪੋਰਟਾਂ ਅਨੁਸਾਰ, ਕੁਝ ਅਣਪਛਾਤੇ ਹਮਲਾਵਰ ਮੋਟਰਸਾਈਕਲ 'ਤੇ ਆਏ ਅਤੇ ਟਾਈਗਰ ਦੀ ਕਾਰ 'ਤੇ ਗੋਲੀਆਂ ਚਲਾ ਦਿੱਤੀਆਂ। ਇਹ ਘਟਨਾ ਉਦੋਂ ਵਾਪਰੀ ਜਦੋਂ ਟਾਈਗਰ ਇੱਕ ਗਰਾਊਂਡ ਵਿੱਚ ਫੁੱਟਬਾਲ ਮੈਚ ਖੇਡਣ ਤੋਂ ਬਾਅਦ ਉੱਥੋਂ ਨਿਕਲ ਰਹੇ ਸਨ। ਇਸ ਹਮਲੇ ਵਿੱਚ ਟਾਈਗਰ ਤਾਂ ਸੁਰੱਖਿਅਤ ਬਚ ਗਏ, ਪਰ ਉਨ੍ਹਾਂ ਦੇ ਡਰਾਈਵਰ ਅਤੇ ਉੱਥੇ ਮੌਜੂਦ ਇੱਕ ਹੋਰ ਵਿਅਕਤੀ ਨੂੰ ਗੋਲੀਆਂ ਲੱਗੀਆਂ। ਦੋਵਾਂ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਦੱਸਿਆ ਗਿਆ ਹੈ ਕਿ ਉਹ ਹੁਣ ਖ਼ਤਰੇ ਤੋਂ ਬਾਹਰ ਹਨ।
ਇਸ ਘਟਨਾ ਤੋਂ ਬਾਅਦ, ਸੋਸ਼ਲ ਮੀਡੀਆ 'ਤੇ ਇੱਕ ਪੋਸਟ ਅਤੇ ਇੱਕ ਆਡੀਓ ਸੰਦੇਸ਼ ਸਾਹਮਣੇ ਆਇਆ ਹੈ, ਜਿਸ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਹੋਣ ਦਾ ਦਾਅਵਾ ਕਰਨ ਵਾਲੇ ਲੋਕਾਂ ਨੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ। ਇਨ੍ਹਾਂ ਸੰਦੇਸ਼ਾਂ ਵਿੱਚ ਸਲਮਾਨ ਖਾਨ ਤੋਂ ਬਿਸ਼ਨੋਈ ਸਮਾਜ ਤੋਂ ਮਾਫੀ ਮੰਗਣ ਦੀ ਮੰਗ ਕੀਤੀ ਗਈ ਹੈ ਅਤੇ ਅਦਾਕਾਰ ਨਾਲ ਜੁੜੇ ਲੋਕਾਂ ਨੂੰ ਧਮਕੀਆਂ ਵੀ ਦਿੱਤੀਆਂ ਗਈਆਂ ਹਨ।
ਦੱਸ ਦੇਈਏ ਕਿ ਸਲਮਾਨ ਖਾਨ ਅਤੇ ਲਾਰੈਂਸ ਬਿਸ਼ਨੋਈ ਵਿਚਕਾਰ ਲੰਬੇ ਸਮੇਂ ਤੋਂ ਚੱਲੀ ਆ ਰਹੀ ਦੁਸ਼ਮਣੀ ਦਾ ਸਬੰਧ ਰਾਜਸਥਾਨ ਵਿੱਚ 1998 ਦੌਰਾਨ ਕਾਲੇ ਹਿਰਨ ਦੇ ਸ਼ਿਕਾਰ ਦੇ ਮਾਮਲੇ ਨਾਲ ਹੈ। ਬਿਸ਼ਨੋਈ ਸਮਾਜ ਕਾਲੇ ਹਿਰਨ ਨੂੰ ਪਵਿੱਤਰ ਮੰਨਦਾ ਹੈ ਅਤੇ ਇਹ ਮਾਮਲਾ ਉਨ੍ਹਾਂ ਲਈ ਨਾਰਾਜ਼ਗੀ ਦਾ ਕਾਰਨ ਬਣਿਆ ਹੋਇਆ ਹੈ। ਸਲਮਾਨ ਨੂੰ ਪਿਛਲੇ ਕਈ ਸਾਲਾਂ ਦੌਰਾਨ ਵਾਰ-ਵਾਰ ਧਮਕੀਆਂ ਮਿਲੀਆਂ ਹਨ, ਅਤੇ ਅਪ੍ਰੈਲ 2024 ਵਿੱਚ ਬਾਂਦਰਾ ਸਥਿਤ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਗੋਲੀਬਾਰੀ ਦੀ ਘਟਨਾ ਵੀ ਸਾਹਮਣੇ ਆਈ ਸੀ।
ਇਹ ਵੀ ਪੜ੍ਹੋ: ਟਾਈਗਰ ਸ਼ਰਾਫ ਦੀ ਕਾਰ 'ਤੇ ਹੋਈ ਫਾਇਰਿੰਗ ਦੀ ਵੀਡੀਓ ਆਈ ਸਾਹਮਣੇ, ਵੇਖੋ ਕਿਵੇਂ ਤਾੜ-ਤਾੜ ਚੱਲੀਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
