ਸੰਭਾਵਨਾ ਸੇਠ ’ਤੇ ਡਿੱਗਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦਿਹਾਂਤ

Wednesday, Feb 21, 2024 - 02:24 PM (IST)

ਸੰਭਾਵਨਾ ਸੇਠ ’ਤੇ ਡਿੱਗਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦਿਹਾਂਤ

ਮੁੰਬਈ (ਬਿਊਰੋ)– ਰਿਤੂਰਾਜ ਸਿੰਘ ਦੇ ਦਿਹਾਂਤ ਦੀ ਖ਼ਬਰ ਤੋਂ ਬਾਅਦ ਹੁਣ ਇਕ ਹੋਰ ਬੁਰੀ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਟੀ. ਵੀ. ਅਦਾਕਾਰਾ ਸੰਭਾਵਨਾ ਸੇਠ ਦੀ ਮਾਂ ਦਾ ਦਿਹਾਂਤ ਹੋ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਦੂਜੀ ਵਾਰ ਮਾਤਾ-ਪਿਤਾ ਬਣੇ ਵਿਰਾਟ-ਅਨੁਸ਼ਕਾ, ਅਦਾਕਾਰਾ ਨੇ ਪੁੱਤਰ ਨੂੰ ਦਿੱਤਾ ਜਨਮ, ਜਾਣੋ ਕੀ ਰੱਖਿਆ ਨਾਂ

ਸੰਭਾਵਨਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ’ਤੇ ਪੋਸਟ ਸਾਂਝੀ ਕਰਕੇ ਇਹ ਜਾਣਕਾਰੀ ਦਿੱਤੀ। ਇਸ ਪੋਸਟ ਦੇ ਮੁਤਾਬਕ 20 ਫਰਵਰੀ ਦੀ ਸ਼ਾਮ ਨੂੰ ਅਦਾਕਾਰਾ ਦੀ ਮਾਂ ਦਾ ਦਿਹਾਂਤ ਹੋ ਗਿਆ ਸੀ।

ਸੰਭਾਵਨਾ ਨੇ ਪੋਸਟ ’ਚ ਲਿਖਿਆ, ‘‘ਡੂੰਘੇ ਦੁੱਖ ਤੇ ਭਾਰੀ ਹਿਰਦੇ ਨਾਲ ਮੈਂ ਸੰਭਾਵਨਾ ਦੀ ਮਾਤਾ ਦੇ ਦਿਹਾਂਤ ਦੀ ਦਿਲ ਦਹਿਲਾਉਣ ਵਾਲੀ ਖ਼ਬਰ ਸਾਂਝੀ ਕਰ ਰਿਹਾ ਹਾਂ। ਬੀਤੀ ਰਾਤ ਸਾਢੇ 7 ਵਜੇ ਉਹ ਸਾਨੂੰ ਅਲਵਿਦਾ ਆਖ ਗਏ। ਉਨ੍ਹਾਂ ਦੇ ਜਾਣ ਨਾਲ ਅਜਿਹਾ ਖਲਾਅ ਪੈ ਗਿਆ ਹੈ, ਜਿਸ ਨੂੰ ਸ਼ਬਦਾਂ ’ਚ ਬਿਆਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੂੰ ਆਪਣੀਆਂ ਪ੍ਰਾਰਥਨਾਵਾਂ ’ਚ ਰੱਖੋ।’’

PunjabKesari

ਦੱਸ ਦੇਈਏ ਕਿ ਇਸ ਪੋਸਟ ਨੂੰ ਸੰਭਾਵਨਾ ਦੇ ਪਤੀ ਅਵਿਨਾਸ਼ ਵਲੋਂ ਸਾਂਝਾ ਕੀਤਾ ਗਿਆ ਹੈ। ਫਿਲਹਾਲ ਅੰਤਿਮ ਸੰਸਕਾਰ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News