ਕੈਂਸਰ ਦੇ ਇਲਾਜ ਲਈ ਜਲਦ ਅਮਰੀਕਾ ਰਵਾਨਾ ਹੋਣਗੇ ਸੰਜੇ ਦੱਤ

08/12/2020 10:56:40 AM

ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰ ਸੰਜੇ ਦੱਤ ਨੂੰ ਲੰਗ ਕੈਂਸਰ ਯਾਨੀ ਫੇਫੜਿਆਂ ਦਾ ਹੋਇਆ ਹੈ। ਲੀਲਾਵਤੀ ਹਸਪਤਾਲ ਤੋਂ ਇਲਾਜ ਕਰਵਾ ਕੇ ਸੰਜੇ ਦੱਤ ਹਾਲ ਹੀ 'ਚ ਡਿਸਚਾਰਜ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਕੈਂਸਰ ਹੋਣ ਦੀ ਗੱਲ ਸਾਹਮਣੇ ਆਈ ਸੀ। ਫ਼ਿਲਮ ਕ੍ਰਿਟਿਕ ਕੋਮਲ ਨਾਹਟਾ ਨੇ ਸੋਸ਼ਲ ਮੀਡੀਆ 'ਤੇ ਟਵੀਟ ਜ਼ਰੀਏ ਇਸ ਦੀ ਜਾਣਕਾਰੀ ਦਿੱਤੀ ਹੈ। ਕੋਮਲ ਨਾਹਟਾ ਨੇ ਇੱਕ ਨਿੱਜੀ ਚੈਨਲ ਨੂੰ ਦੱਸਿਆ ਕਿ ਸੰਜੇ ਦੱਤ ਦੇ ਫੇਫੜਿਆਂ 'ਚ ਪਾਣੀ ਭਰ ਗਿਆ ਸੀ। ਉਹ ਕੱਢਿਆ ਗਿਆ ਅਤੇ ਫਿਰ ਟੈਸਟ ਕਰਕੇ ਸਟੇਜ ਚਾਰ ਦਾ ਕੈਂਸਰ ਡਿਟੈਕਟ ਕੀਤਾ ਗਿਆ। ਦੱਸਿਆ ਜਾ ਰਿਹਾ ਕਿ ਸੰਜੇ ਦੱਤ ਕੈਂਸਰ ਦੇ ਇਲਾਜ ਲਈ ਜਲਦ ਅਮਰੀਕਾ ਰਵਾਨਾ ਹੋ ਸਕਦੇ ਹਨ।

ਇਸ ਤੋਂ ਪਹਿਲਾਂ ਸੰਜੇ ਦੱਤ ਨੇ ਆਪਣਾ ਬਿਆਨ ਪੋਸਟ ਕਰਦੇ ਹੋਏ ਲਿਖਿਆ, “ਹੈਲੋ ਦੋਸਤੋ, ਮੈਂ ਡਾਕਟਰੀ ਇਲਾਜ ਕਰਕੇ ਆਪਣੇ ਕੰਮ ਤੋਂ ਕੁਝ ਸਮਾਂ ਬਰੇਕ ਲੈ ਰਿਹਾ ਹਾਂ। ਮੇਰਾ ਪਰਿਵਾਰ ਅਤੇ ਮੇਰੇ ਦੋਸਤ ਮੇਰੇ ਨਾਲ ਹਨ। ਮੈਂ ਆਪਣੇ ਸ਼ੁੱਭਚਿੰਤਕਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਪ੍ਰੇਸ਼ਾਨ ਹੋਣ 'ਤੇ ਕਿਸੇ ਵੀ ਬੇਲੋੜੀ ਚੀਜ਼ ਦਾ ਅੰਦਾਜ਼ਾ ਨਾ ਲਗਾਉਣ। ਮੈਂ ਤੁਹਾਡੇ ਪਿਆਰ ਅਤੇ ਅਰਦਾਸਾਂ ਨਾਲ ਜਲਦੀ ਵਾਪਸ ਆ ਜਾਵਾਂਗਾ।''

 
 
 
 
 
 
 
 
 
 
 
 
 
 

🙏🏻

A post shared by Sanjay Dutt (@duttsanjay) on Aug 11, 2020 at 4:09am PDT

ਦੱਸਣਯੋਗ ਹੈ ਕਿ ਸੰਜੇ ਦੱਤ ਨੂੰ 10 ਅਗਸਤ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। 8 ਅਗਸਤ ਨੂੰ ਸੰਜੇ ਦੱਤ ਨੂੰ ਸਾਹ ਲੈਣ 'ਚ ਮੁਸ਼ਕਿਲ ਕਾਰਨ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ।


sunita

Content Editor

Related News