ਕੈਂਸਰ ਨੂੰ ਹਰਾਉਣ ਤੋਂ ਬਾਅਦ ਵਾਇਰਲ ਹੋਈਆਂ ਸੰਜੇ ਦੱਤ ਦੀਆਂ ਇਹ ਤਸਵੀਰਾਂ

10/22/2020 4:12:48 PM

ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰ ਸੰਜੇ ਦੱਤ ਨੇ ਹਾਲ ਹੀ ਵਿਚ ਆਪਣੇ ਪ੍ਰਸ਼ੰਸਕਾਂ ਨੂੰ ਖੁਸ਼ਖਬਰੀ ਦਿੱਤੀ ਹੈ। ਉਨ੍ਹਾਂ ਨੇ ਕੈਂਸਰ ਤੋਂ ਜੰਗ ਜਿੱਤ ਲਈ ਹੈ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਇਸ ਦੀ ਘੋਸ਼ਣਾ ਸੋਸ਼ਲ ਮੀਡੀਆ 'ਤੇ ਇਕ ਪੋਸਟ ਦੇ ਜ਼ਰੀਏ ਕੀਤੀ ਹੈ। ਬਾਲੀਵੁੱਡ ਅਦਾਕਾਰ ਸੰਜੇ ਦੱਤ ਨੂੰ ਫੇਫੜਿਆਂ ਦਾ ਕੈਂਸਰ ਸੀ। ਇਲਾਜ ਤੋਂ ਬਾਅਦ ਸੰਜੇ ਦੱਤ ਹੁਣ ਕੈਂਸਰ ਮੁਕਤ ਹੋ ਗਏ ਹਨ। ਉਨ੍ਹਾਂ ਨੇ ਆਪਣੇ ਬੱਚਿਆਂ ਦੇ ਜਨਮਦਿਨ ਦੇ ਮੌਕੇ ਇਹ ਖੁਸ਼ੀ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀ ਅਤੇ ਲੰਬਾ ਚੌੜਾ ਪੋਸਟ ਆਪਣੇ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਕੇ ਲੋਕਾਂ ਦਾ ਧੰਨਵਾਦ ਕੀਤਾ।

PunjabKesari
ਦੱਸ ਦੇਈਏ ਕਿ ਸੰਜੇ ਦੱਤ ਦੇ ਕੈਂਸਰ ਨੂੰ ਮਾਤ ਦੇਣ ਤੋਂ ਬਾਅਦ ਪਹਿਲੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਸ 'ਚ ਸੰਜੇ ਦੱਤ ਨਾਲ ਉਨ੍ਹਾਂ ਧੀ ਭੈਣ ਪ੍ਰਿਆ ਦੱਤ ਵੀ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਉਨ੍ਹਾਂ ਦੀ ਭੈਣ ਦੇ ਚਿਹਰੇ 'ਤੇ ਖ਼ੁਸ਼ੀ ਸਾਫ ਦੇਖੀ ਜਾ ਸਕਦੀ ਹੈ। ਉਨ੍ਹਾਂ ਦੀਆਂ ਜੋ ਪਹਿਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਉਨ੍ਹਾਂ ਤਸਵੀਰਾਂ 'ਚ ਉਹ ਕੋਕਿਲਾਬੇਨ ਹਸਤਪਾਲ ਤੋਂ ਨਿਕਲਦੇ ਹੋਏ ਦਿਖਾਈ ਦੇ ਰਹੇ ਹਨ।

PunjabKesari

ਸੰਜੇ ਦੱਤ ਅਤੇ ਪ੍ਰਿਆ ਦੱਤ ਦੋਵੇਂ ਭੈਣ-ਭਰਾ ਮੀਡੀਆ ਨੂੰ ਪੋਜ਼ ਦਿੰਦੇ ਦਿਖਾਈ ਦੇ ਰਹੇ ਹਨ। ਇਨ੍ਹਾਂ ਤਸਵੀਰਾਂ 'ਚ ਵੀ ਸੰਜੇ ਦੱਤ ਦੀ ਸਿਹਤ 'ਚ ਸੁਧਾਰ ਦੇਖਿਆ ਜਾ ਸਕਦਾ ਹੈ। ਇਨ੍ਹਾਂ ਤਸਵੀਰਾਂ 'ਚ ਸੰਜੇ ਪਿੰਕ ਕੁੜਤੇ ਅਤੇ ਵਾਈਟ ਪਜਾਮੇ 'ਚ ਦਿਖਾਈ ਦੇ ਰਹੇ ਹਨ।

PunjabKesari
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੰਜੇ ਦੱਤ ਨੇ ਆਪਣੇ ਇੰਸਟਾਗ੍ਰਾਮ ਪੋਸਟ 'ਚ ਲਿਖਿਆ- 'ਪਿਛਲੇ ਕੁਝ ਹਫ਼ਤੇ ਮੇਰੇ ਅਤੇ ਮੇਰੇ ਪਰਿਵਾਰ ਲਈ ਮੁਸ਼ਕਲਾਂ ਨਾਲ ਭਰੇ ਹੋਏ ਸਨ ਪਰ ਇਕ ਕਹਾਵਤ ਹੈ ਕਿ ਪ੍ਰਮਾਤਮਾ ਵੱਡੀਆਂ ਲੜਾਈਆਂ ਲਈ ਬਹਾਦਰ ਸਿਪਾਹੀ ਚੁਣਦਾ ਹੈ ਅਤੇ ਅੱਜ ਮੇਰੇ ਬੱਚਿਆਂ ਦੇ ਜਨਮ 'ਤੇ, ਮੈਨੂੰ ਇਹ ਦੱਸ ਕੇ ਖੁਸ਼ੀ ਹੋ ਰਹੀ ਹੈ ਕਿ ਮੈਂ ਇਸ ਲੜਾਈ ਤੋਂ ਜਿੱਤ ਹਾਸਲ ਕੀਤੀ ਹੈ ਅਤੇ ਮੈਂ ਆਪਣੇ ਪਰਿਵਾਰ ਨੂੰ ਸਭ ਤੋਂ ਮਹੱਤਵਪੂਰਣ ਅਤੇ ਕੀਮਤੀ ਤੋਹਫਾ ਸਿਹਤ ਅਤੇ ਤੰਦਰੂਸਤੀ ਦੇ ਰਿਹਾ ਹਾਂ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਡਾਕਟਰਾਂ ਦੀ ਟੀਮ ਅਤੇ ਸਾਰੇ ਸਟਾਫ ਦਾ ਧੰਨਵਾਦ ਅਦਾ ਕੀਤਾ ਹੈ।'

PunjabKesari


sunita

Content Editor sunita