ਬਾਗੇਸ਼ਵਰ ਧਾਮ ਪੁੱਜੇ ਸੰਜੇ ਦੱਤ, ਬਾਲਾਜੀ ਮਹਾਰਾਜ ਦੇ ਦਰਸ਼ਨ ਕਰ ਬੋਲੇ ਫਿਰ ਆਵਾਗਾਂ ਦੁਬਾਰਾ

06/16/2024 10:34:46 AM

ਮੁੰਬਈ- ਅਦਾਕਾਰ ਸੰਜੇ ਦੱਤ ਆਪਣੀ ਟੀਮ ਦੇ ਨਾਲ 15 ਜੂਨ ਨੂੰ ਮੱਧ ਪ੍ਰਦੇਸ਼ ਦੇ ਛਤਰਪੁਰ ਸਥਿਤ ਬਾਗੇਸ਼ਵਰ ਧਾਮ ਪਹੁੰਚੇ, ਜਿੱਥੇ ਉਨ੍ਹਾਂ ਨੇ ਬਾਲਾਜੀ ਮਹਾਰਾਜ ਦੇ ਦਰਸ਼ਨ ਕੀਤੇ। ਬਾਗੇਸ਼ਵਰ ਧਾਮ ਪਰਿਵਾਰ ਨੇ ਅਦਾਕਾਰ ਦਾ ਨਿੱਘਾ ਸੁਆਗਤ ਕੀਤਾ। ਸੰਜੇ ਦੱਤ ਨੇ ਵੀ ਬਾਲਾਜੀ ਦੀ ਪਰਿਕਰਮਾ ਕੀਤੀ ਅਤੇ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਧਾਮ ਦੇ ਪੀਠਾਧੀਸ਼ਵਰ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਨੂੰ ਮਿਲੇ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਨੇ ਉਨ੍ਹਾਂ ਨੂੰ ਪੂਰਾ ਬਾਗੇਸ਼ਵਰ ਧਾਮ ਦਿਖਾਇਆ, ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ।

 

 
 
 
 
 
 
 
 
 
 
 
 
 
 
 
 

A post shared by bageshwar dham (@balajibageshwardham2023)

ਸੰਜੇ ਦੱਤ ਨੇ ਕਿਹਾ ਕਿ ਮਹਾਰਾਜ ਜੀ ਨੂੰ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਲੱਗਾ ਜਿਵੇਂ ਉਹ ਉਨ੍ਹਾਂ ਨੂੰ ਸਾਲਾਂ ਤੋਂ ਜਾਣਦੇ ਹਨ। ਇਹ ਉਸ ਦੀ ਜ਼ਿੰਦਗੀ ਦੇ ਸਭ ਤੋਂ ਵਧੀਆ ਅਤੇ ਯਾਦਗਾਰ ਪਲਾਂ ਵਿੱਚੋਂ ਇੱਕ ਹੈ। ਹੁਣ ਉਹ ਫਿਰ ਦੁਬਾਰਾ ਬਾਗੇਸ਼ਵਰ ਧਾਮ ਆਵੇਗਾ।

PunjabKesari

ਕੰਮ ਦੀ ਗੱਲ ਕਰੀਏ ਤਾਂ ਸੰਜੇ ਜਲਦ ਹੀ ਫ਼ਿਲਮ 'ਘੜਚੜੀ' 'ਚ ਨਜ਼ਰ ਆਉਣਗੇ। ਇਸ ਫ਼ਿਲਮ 'ਚ ਅਦਾਕਾਰਾ ਨਾਲ ਰਵੀਨਾ ਟੰਡਨ ਨਜ਼ਰ ਆਵੇਗੀ। ਇਸ ਤੋਂ ਇਲਾਵਾ ਸੰਜੇ 'ਮਾਸਟਰ ਬਲਾਸਟਰ' ਅਤੇ 'ਡਬਲ ਸਮਾਰਟ' ਫ਼ਿਲਮਾਂ 'ਚ ਵੀ ਨਜ਼ਰ ਆਉਣਗੇ।


DILSHER

Content Editor

Related News