ਸ਼ੂਟਿੰਗ ਦੌਰਾਨ ਸੰਜੇ ਦੱਤ ਦੇ ਸਿਰ ''ਤੇ ਵੱਜੀ ਤਲਵਾਰ, ਲੱਗੇ ਟਾਂਕੇ

Tuesday, Aug 15, 2023 - 06:19 AM (IST)

ਸ਼ੂਟਿੰਗ ਦੌਰਾਨ ਸੰਜੇ ਦੱਤ ਦੇ ਸਿਰ ''ਤੇ ਵੱਜੀ ਤਲਵਾਰ, ਲੱਗੇ ਟਾਂਕੇ

ਮੁੰਬਈ (ਬਿਊਰੋ) - ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਤੇ ਖਲਨਾਇਕ ਸੰਜੇ ਦੱਤ ਨੂੰ ਲੈ ਕੇ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨੇ ਉਨ੍ਹਾਂ ਦੇ ਫੈਨਜ਼ ਦੀ ਚਿੰਤਾ ਨੂੰ ਵਧਾ ਦਿੱਤਾ ਹੈ। ਖ਼ਬਰਾਂ ਹਨ ਕਿ ਸ਼ੂਟਿੰਗ ਦੌਰਾਨ ਸੰਜੇ ਦੱਤ ਨੂੰ ਸੱਟ ਲੱਗ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸੰਜੇ ਦੱਤ ਦੇ ਸਿਰ 'ਚ ਸੱਟ ਲੱਗੀ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ ਪਰ ਹੁਣ ਉਨ੍ਹਾਂ ਦੀ ਸਿਹਤ 'ਚ ਕਾਫ਼ੀ ਸੁਧਾਰ ਹੈ। ਹਾਲਾਂਕਿ ਉਹ ਮੁੜ ਤੋਂ ਆਪਣੀ ਸ਼ੂਟਿੰਗ 'ਚ ਰੁੱਝ ਗਏ ਹਨ।

PunjabKesari

ਇਹ ਖ਼ਬਰ ਵੀ ਪੜ੍ਹੋ : ‘ਗਦਰ 2’ ਨੇ ਲਿਆਂਦਾ ਪੈਸਿਆਂ ਦਾ ਹੜ੍ਹ, ‘ਓ. ਐੱਮ. ਜੀ. 2’ ਰਹਿ ਗਈ ਪਿੱਛੇ, ਜਾਣੋ ਕਮਾਈ

ਦੱਸ ਦਈਏ ਕਿ ਸੰਜੇ ਦੱਤ 'ਡਬਲ ਇਸਮਾਰਟ' ਦੇ ਸੈੱਟ 'ਤੇ ਸ਼ੂਟਿੰਗ ਦੌਰਾਨ ਜ਼ਖਮੀ ਹੋਏ ਸਨ। ਸੰਜੇ ਦੱਤ ਲੜਾਈ ਦੇ ਸੀਨ ਦੀ ਸ਼ੂਟਿੰਗ ਕਰ ਰਹੇ ਸਨ, ਜਿੱਥੇ ਤਲਵਾਰਾਂ ਨਾਲ ਲੜਨ ਦੌਰਾਨ ਉਨ੍ਹਾਂ ਦੇ ਸਿਰ 'ਤੇ ਸੱਟ ਲੱਗ ਗਈ। ਸੱਟ ਲੱਗਣ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਕੁਝ ਟਾਂਕੇ ਲੱਗੇ। ਖ਼ਬਰਾਂ ਮੁਤਾਬਕ, ਇਲਾਜ ਪੂਰਾ ਹੋਣ ਤੋਂ ਬਾਅਦ ਸੰਜੇ ਦੱਤ ਇਕ ਵਾਰ ਫਿਰ ਸੈੱਟ 'ਤੇ ਵਾਪਸ ਆ ਗਏ ਹਨ ਅਤੇ ਆਪਣੀ ਸ਼ੂਟਿੰਗ ਪੂਰੀ ਕਰਨ 'ਚ ਰੁੱਝੇ ਹੋਏ ਹਨ।

PunjabKesari

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਅਚਾਨਕ ਹੋਈ ਬੀਮਾਰ, ਮਾਨਸਾ ਦੇ ਹਸਪਤਾਲ 'ਚ ਕਰਵਾਇਆ ਦਾਖ਼ਲ

ਸੰਜੇ ਦੱਤ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ 'ਚ ਕੰਮ ਕੀਤਾ ਹੈ। ਜਲਦ ਹੀ ਉਹ ਹੋਰ ਕਈ ਫ਼ਿਲਮਾਂ 'ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਸ ਤੋਂ ਇਲਾਵਾ ਸੰਜੇ ਦੱਤ ਪੰਜਾਬੀ ਅਦਾਕਾਰ ਤੇ ਗਾਇਕ ਗਿੱਪੀ ਗਰੇਵਾਲ ਨਾਲ ਪੰਜਾਬੀ ਫ਼ਿਲਮ 'ਸ਼ੇਰਾਂ ਦੀ ਕੌਮ ਪੰਜਾਬੀ' 'ਚ ਕੰਮ ਕਰਦੇ ਹੋਏ ਦਿਖਾਈ ਦੇਣਗੇ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News