ਸਾਰਾ ਅਲੀ ਖ਼ਾਨ ਨੇ ਮਾਧੁਰੀ ਦੀਕਸ਼ਿਤ ਨਾਲ ਕੀਤਾ ਖੂਬਸੂਰਤ ਡਾਂਸ, ਪ੍ਰਸ਼ੰਸਕਾਂ ਨੂੰ ਆ ਰਿਹੈ ਪਸੰਦ (ਵੀਡੀਓ)

Sunday, Dec 05, 2021 - 03:21 PM (IST)

ਸਾਰਾ ਅਲੀ ਖ਼ਾਨ ਨੇ ਮਾਧੁਰੀ ਦੀਕਸ਼ਿਤ ਨਾਲ ਕੀਤਾ ਖੂਬਸੂਰਤ ਡਾਂਸ, ਪ੍ਰਸ਼ੰਸਕਾਂ ਨੂੰ ਆ ਰਿਹੈ ਪਸੰਦ (ਵੀਡੀਓ)

ਮੁੰਬਈ- ਬਾਲੀਵੁੱਡ ਇੰਡਸਟਰੀ ਦੀ ਖ਼ੂਬਸੂਰਤ ਅਤੇ ਚੁਲਬੁਲੇ ਸੁਭਾਅ ਵਾਲੀ ਅਦਾਕਾਰਾ ਸਾਰਾ ਅਲੀ ਖ਼ਾਨ ਦੇ ਹਰ ਅੰਦਾਜ਼ ਨੂੰ ਪ੍ਰਸ਼ੰਸਕ ਕਾਫੀ ਜ਼ਿਆਦਾ ਪਸੰਦ ਕਰਦੇ ਹਨ। ਸਾਰਾ ਅਲੀ ਖ਼ਾਨ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਪ੍ਰਸ਼ੰਸਕਾਂ ਦੇ ਸਾਂਝੀ ਕਰਦੀ ਰਹਿੰਦੀ ਹੈ। ਹੁਣ ਸਾਰਾ ਨੇ ਇਕ ਡਾਂਸ ਕਰਦੇ ਹੋਏ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਉਹ ਧਕ ਧਕ ਗਰਲ ਮਾਧੁਰੀ ਦੀਕਸ਼ਿਤ ਨਾਲ ਡਾਂਸ ਕਰਦੀ ਨਜ਼ਰ ਆ ਰਹੀ ਹੈ। ਵੀਡੀਓ ‘ਚ ਸਾਰਾ ਅਲੀ ਖਾਨ ਆਪਣੀ ਆਉਣ ਵਾਲੀ ਫਿਲਮ ‘ਅਤਰੰਗੀ ਰੇ’ ਦੇ ਗੀਤ ਚੱਕਾ ਚੱਕ ‘ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਦੋਵਾਂ ਦੇ ਇਸ ਖੂਬਸੂਰਤ ਅੰਦਾਜ਼ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।


ਇਸ ਵੀਡੀਓ ਨੂੰ ਲੱਖਾਂ ਦੀ ਗਿਣਤੀ 'ਚ ਲੋਕ ਦੇਖ ਚੁੱਕੇ ਹਨ। ਹਰ ਕੋਈ ਦੋਵਾਂ ਹੀਰੋਇਨਾਂ ਦੇ ਡਾਂਸ ਦੀ ਖੂਬ ਤਾਰੀਫ਼ ਕਰ ਰਹੇ ਹਨ। ਸਾਰਾ ਅਲੀ ਖ਼ਾਨ ਜੋ ਕਿ ਸਟਾਈਲਿਸ਼ ਲਹਿੰਗੇ ‘ਚ ਨਜ਼ਰ ਆ ਰਹੀ ਹੈ, ਉੱਥੇ ਹੀ ਮਾਧੁਰੀ ਵੀ ਸੂਟ ਪਹਿਨੇ ਬੇਹੱਦ ਖੂਬਸੂਰਤ ਲੱਗ ਰਹੀ ਹੈ।

PunjabKesari
ਵਰਕ ਫਰੰਟ ਦੀ ਗੱਲ ਕਰੀਏ ਤਾਂ ਮਾਧੁਰੀ ਦੀਕਸ਼ਿਤ ਨੂੰ ਹਾਲ ਹੀ ‘ਚ ਸ਼ੋਅ ‘ਡਾਂਸ ਦੀਵਾਨੇ’ ਨੂੰ ਜੱਜ ਕਰਦੇ ਦੇਖਿਆ ਗਿਆ ਸੀ। ਉਹ ਆਖਰੀ ਵਾਰ ‘ਕਲੰਕ’ ਅਤੇ ‘ਟੋਟਲ ਧਮਾਲ’ ਵਰਗੀਆਂ ਫਿਲਮਾਂ ‘ਚ ਨਜ਼ਰ ਆਈ ਸੀ। ਸਾਰਾ ਅਲੀ ਖਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਸਾਲ 2018 'ਚ ਫ਼ਿਲਮ 'ਕੇਦਾਰਨਾਥ' ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਸੀ। ਇਸ ਤੋਂ ਬਾਅਦ ਉਹ ‘ਲਵ ਆਜ ਕਲ’ ਅਤੇ ਸਿੰਬਾ ਵਰਗੀਆਂ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ। ਉਹ ਜਲਦ ਹੀ ਅਕਸੈ ਕੁਮਾਰ ਅਤੇ ਧਨੁਸ਼ ਨਾਲ ‘ਅਤਰੰਗੀ’ ਫਿਲਮ ‘ਚ ਨਜ਼ਰ ਆਵੇਗੀ। ਇਹ ਫ਼ਿਲਮ 24 ਦਸੰਬਰ ਨੂੰ ਸਟ੍ਰੀਮਿੰਗ ਪਲੇਟਫਾਰਮ ਡਿਜ਼ਨੀ ਅਤੇ ਹੌਟਸਟਾਰ 'ਤੇ ਰਿਲੀਜ਼ ਹੋਵੇਗੀ।

 


author

Aarti dhillon

Content Editor

Related News