ਪ੍ਰਮੋਸ਼ਨ ਦੌਰਾਨ ਸਾਰਾ ਅਲੀ ਖ਼ਾਨ ਨਾਲ ਵਾਪਰਿਆ ਹਾਦਸਾ, ਸੜ੍ਹ ਗਿਆ ਢਿੱਡ

Wednesday, Mar 06, 2024 - 05:01 PM (IST)

ਪ੍ਰਮੋਸ਼ਨ ਦੌਰਾਨ ਸਾਰਾ ਅਲੀ ਖ਼ਾਨ ਨਾਲ ਵਾਪਰਿਆ ਹਾਦਸਾ, ਸੜ੍ਹ ਗਿਆ ਢਿੱਡ

ਨਵੀਂ ਦਿੱਲੀ : ਬਾਲੀਵੁੱਡ ਅਦਾਕਾਰ ਸੈਫ ਅਲੀ ਖ਼ਾਨ ਦੀ ਧੀ ਤੇ ਅਦਾਕਾਰਾ ਸਾਰਾ ਅਲੀ ਖ਼ਾਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ ਨੇ ਸਾਰਿਆਂ ਨੂੰ ਪਰੇਸ਼ਾਨ ਕਰ ਦਿੱਤਾ ਹੈ। ਦਰਅਸਲ, ਹਾਲ ਹੀ 'ਚ ਸਾਰਾ ਅਲੀ ਖ਼ਾਨ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਉਸ ਨੇ ਜਾਣਕਾਰੀ ਦਿੱਤੀ ਹੈ ਕਿ ਪ੍ਰਮੋਸ਼ਨ ਦੌਰਾਨ ਉਹ ਹਾਦਸੇ ਦਾ ਸ਼ਿਕਾਰ ਹੋਈ, ਜਿਸ ਕਾਰਨ ਉਹ ਜ਼ਖਮੀ ਹੋ ਗਈ। 

ਇਹ ਖ਼ਬਰ ਵੀ ਪੜ੍ਹੋ - ਦੀਪਿਕਾ ਦੀ ਪ੍ਰੈਗਨੈਂਸੀ ਮਗਰੋਂ ਵਧਿਆ ਰਣਵੀਰ ਸਿੰਘ ਦਾ ਪਿਆਰ, Kiss ਵਾਲਾ ਵੀਡੀਓ ਹੋ ਰਿਹਾ ਵਾਇਰਲ

ਦੱਸ ਦਈਏ ਕਿ ਇਸ ਵੀਡੀਓ 'ਚ ਸਾਰਾ ਅਲੀ ਖ਼ਾਨ ਨੇ ਦੱਸਿਆ ਹੈ ਕਿ ਮੈਂ ਇੱਕੋ ਸਮੇਂ ਦੋ ਫਿਲਮਾਂ ਦਾ ਪ੍ਰਮੋਸ਼ਨ ਕਰ ਰਹੀ ਹਾਂ ਅਤੇ ਇਸ ਦੌਰਾਨ ਮੇਰਾ ਢਿੱਡ ਸੜ ਗਿਆ ਹੈ। ਅਸੀਂ ਇਸ ਤੋਂ ਸਬਕ ਸਿੱਖਿਆ ਹੈ ਕਿ ਹੁਣ ਕੀ ਕਰਨਾ ਹੈ। ਬਦਕਿਸਮਤੀ ਨਾਲ ਸਾਡੇ ਨਾਲ ਅਜਿਹਾ ਹੋਇਆ ਹੈ। ਹਾਲਾਂਕਿ ਸਾਰਾ ਅਲੀ ਖਾਨ ਨੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ ਕਿ ਉਨ੍ਹਾਂ ਨਾਲ ਇਹ ਹਾਦਸਾ ਕਿਵੇਂ ਹੋਇਆ।

ਦੱਸਣਯੋਗ ਹੈ ਕਿ ਇੰਨੀਂ ਦਿਨੀਂ ਸਾਰਾ ਅਲੀ ਖ਼ਾਨ ਆਪਣੀਆਂ ਆਉਣ ਵਾਲੀਆਂ ਦੋ ਵੱਡੀਆਂ ਫ਼ਿਲਮਾਂ ਦੀ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ। ਇਨ੍ਹਾਂ ਫ਼ਿਲਮਾਂ ਦੇ ਨਾਂ 'ਮਰਡਰ ਮੁਬਾਰਕ' ਅਤੇ 'ਏ ਵਤਨ ਮੇਰੇ ਵਤਨ' ਆਦਿ ਹਨ। ਫਿਲਹਾਲ ਸਾਰਾ ਇਨ੍ਹਾਂ ਫ਼ਿਲਮਾਂ ਦੀ ਪ੍ਰਮੋਸ਼ਨ ਕਰ ਰਹੀ।  

ਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

sunita

Content Editor

Related News