ਸਾਰਾ ਅਲੀ ਖਾਨ ਦੀ ਰੋਟੀ ਸੇਕਣ ਦੀ ਵੀਡੀਓ ਹੋਈ ਵਾਇਰਲ, ਪ੍ਰਸ਼ੰਸਕ ਕਰ ਰਹੇ ਨੇ ਪਸੰਦ

Saturday, Oct 09, 2021 - 10:49 AM (IST)

ਸਾਰਾ ਅਲੀ ਖਾਨ ਦੀ ਰੋਟੀ ਸੇਕਣ ਦੀ ਵੀਡੀਓ ਹੋਈ ਵਾਇਰਲ, ਪ੍ਰਸ਼ੰਸਕ ਕਰ ਰਹੇ ਨੇ ਪਸੰਦ

ਮੁੰਬਈ- ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੈਫ ਅਲੀ ਖ਼ਾਨ ਦੀ ਧੀ ਸਾਰਾ ਅਲੀ ਖ਼ਾਨ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਸੋਸ਼ਲ ਮੀਡੀਆ ‘ਤੇ ਕੁਝ ਨਾਂ ਕੁਝ ਸ਼ੇਅਰ ਕਰਦੀ ਰਹਿੰਦੀ ਹੈ। ਉਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਉਹ ਰਾਜਸਥਾਨ ‘ਚ ਹੈ ਅਤੇ ਉੱਥੇ ਆਪਣਾ ਸਮਾਂ ਬਿਤਾ ਰਹੀ ਹੈ। ਸਾਰਾ ਇਸ ਵੀਡੀਓ ‘ਚ ਚੁੱਲ੍ਹੇ ‘ਤੇ ਰੋਟੀ ਬਣਾਉਂਦੀ ਹੋਈ ਨਜ਼ਰ ਆ ਰਹੀ ਹੈ।

 
 
 
 
 
 
 
 
 
 
 
 
 
 
 

A post shared by Voompla (@voompla)


ਇਸ ਵੀਡੀਓ ਨੂੰ ਸੋਸ਼ਲ ਮੀਡੀਆ ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਸ ‘ਤੇ ਲਗਾਤਾਰ ਪ੍ਰਤੀਕਿਰਿਆ ਵੀ ਦੇ ਰਹੇ ਹਨ। ਸਾਰਾ ਅਲੀ ਖ਼ਾਨ ਇਸ ਤੋਂ ਪਹਿਲਾਂ ਕਸ਼ਮੀਰ ਦੇ ਲੇਹ ਲੱਦਾਖ ‘ਚ ਨਜ਼ਰ ਆਈ ਸੀ। ਜਿੱਥੇ ਉਸ ਨੇ ਗੁਰਦੁਆਰਾ ਪੱਥਰ ਸਾਹਿਬ ਦੇ ਦਰਸ਼ਨ ਵੀ ਕੀਤੇ ਸਨ। ਜਿਸ ਦੀਆਂ ਤਸਵੀਰਾਂ ਵੀ ਖੂਬ ਵਾਇਰਲ ਹੋਈਆਂ ਸਨ। ਸਾਰਾ ਅਲੀ ਖ਼ਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ। ਸੁਸ਼ਾਂਤ ਸਿੰਘ ਰਾਜਪੂਤ ਦੇ ਨਾਲ ਉਨ੍ਹਾਂ ਦੀ ਫ਼ਿਲਮ ‘ਕੇਦਾਰਨਾਥ’ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਕਾਫੀ ਪਸੰਦ ਕੀਤਾ ਗਿਆ ਸੀ।

WATCH: Sara Ali Khan gleams in a green sharara as she partakes in Navratri  aarti | PINKVILLA
ਇਸ ਤੋਂ ਇਲਾਵਾ ਹੋਰ ਵੀ ਕਈ ਫ਼ਿਲਮਾਂ ‘ਚ ਉਹ ਦਿਖਾਈ ਦੇ ਚੁੱਕੀ ਹੈ। ਸਾਰਾ ਅਲੀ ਖ਼ਾਨ ਆਪਣੇ ਦੇਸੀ ਅੰਦਾਜ਼ ਲਈ ਜਾਣੀ ਜਾਂਦੀ ਹੈ। ਕੁਝ ਸਮਾਂ ਪਹਿਲਾਂ ਉਹ ਬਿਹਾਰ ‘ਚ ਸਿਰ ‘ਤੇ ਚਾਰਾ ਚੁੱਕੀ ਹੋਈ ਦਾ ਇੱਕ ਵੀਡੀਓ ਵੀ ਵਾਇਰਲ ਹੋਇਆ ਸੀ।


author

Aarti dhillon

Content Editor

Related News