ਸੈਫ ਅਲੀ ਖ਼ਾਨ ਦੀ ਧੀ ਸਾਰਾ ਨੇ ਸੋਸ਼ਲ ਮੀਡੀਆ ''ਤੇ ਆਖੀ ਅਜੀਬੋ-ਗਰੀਬ ਗੱਲ

Saturday, Mar 27, 2021 - 03:18 PM (IST)

ਸੈਫ ਅਲੀ ਖ਼ਾਨ ਦੀ ਧੀ ਸਾਰਾ ਨੇ ਸੋਸ਼ਲ ਮੀਡੀਆ ''ਤੇ ਆਖੀ ਅਜੀਬੋ-ਗਰੀਬ ਗੱਲ

ਨਵੀਂ ਦਿੱਲੀ (ਬਿਊਰੋ) : ਬਾਲੀਵੁੱਡ ਅਦਾਕਾਰ ਸੈਫ ਅਲੀ ਖ਼ਾਨ ਅਤੇ ਅੰਮ੍ਰਿਤਾ ਸਿੰਘ ਦੀ ਬੇਟੀ ਸਾਰਾ ਅਲੀ ਖ਼ਾਨ ਨੇ ਬਹੁਤ ਘੱਟ ਸਮੇਂ 'ਚ ਇੰਡਸਟਰੀ 'ਚ ਆਪਣੀ ਪਛਾਣ ਬਣਾਈ ਹੈ। ਸਾਰਾ ਅਲੀ ਖ਼ਾਨ ਨੇ ਫ਼ਿਲਮ 'ਕੇਦਾਰਨਾਥ' ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਸੀ। ਇਸ ਫ਼ਿਲਮ 'ਚ ਉਸ ਦੀ ਐਕਟਿੰਗ ਦੀ ਬਹੁਤ ਤਾਰੀਫ਼ ਹੋਈ ਸੀ। ਫ਼ਿਲਮ 'ਚ ਸਾਰਾ ਤੋਂ ਇਲਾਵਾ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਮੁੱਖ ਕਿਰਦਾਰ 'ਚ ਨਜ਼ਰ ਆਏ ਸੀ। ਸਾਰਾ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਰਾਹੀਂ ਆਪਣੇ ਪ੍ਰਸ਼ੰਸਕਾਂ ਨਾਲ ਜੁੜੀ ਰਹਿੰਦੀ ਹੈ। ਹਾਲ ਹੀ 'ਚ ਸਾਰਾ ਅਲੀ ਖ਼ਾਨ ਆਪਣੀ ਨਵੀਂ ਪੋਸਟ ਕਾਰਨ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਪੋਸਟ ਰਾਹੀਂ ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਕੋਲ ਕੰਮ ਨਹੀਂ ਹੈ। 

PunjabKesari

ਸਾਰਾ ਅਲੀ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਆਪਣੀ ਇਕ ਤਸਵੀਰ ਪੋਸਟ ਕੀਤੀ ਹੈ, ਜਿਸ 'ਚ ਉਹ ਨਾਈਟ ਸੂਟ 'ਚ ਕਾਊਚ 'ਤੇ ਲੇਟ ਕੇ ਕਿਤਾਬ ਪੜ੍ਹਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲ ਕੋਈ ਕੰਮ ਨਹੀਂ ਸੀ, ਇਸ ਲਈ ਉਹ ਪੜ੍ਹਨ ਜਾ ਰਹੀਂ ਹੈ।

 
 
 
 
 
 
 
 
 
 
 
 
 
 
 
 

A post shared by Sara Ali Khan (@saraalikhan95)

ਦੱਸਣਯੋਗ ਹੈ ਕਿ ਹਾਲ ਹੀ 'ਚ ਸਾਰਾ ਅਲੀ ਖ਼ਾਨ ਨੇ ਆਪਣਾ ਇਕ ਰਾਇਲ ਫੋਟੋਸ਼ੂਟ ਕਰਵਾਇਆ ਸੀ, ਜਿਸ 'ਚ ਉਹ ਬਹੁਤ ਸੁੰਦਰ ਨਜ਼ਰ ਆ ਰਹੀ ਸੀ। ਉਨ੍ਹਾਂ ਇਕ ਸੁੰਦਰ ਨੱਥ ਪਾਈ ਹੋਈ ਸੀ। ਇਸ ਤਸਵੀਰ 'ਚ ਸਿਰਫ਼ ਇਹ ਨੱਥ ਹੀ ਨਹੀਂ ਸਗੋਂ ਉਨ੍ਹਾਂ ਦੇ ਚਿਹਰੇ 'ਤੇ ਮਾਸੂਮੀਅਤ ਨੇ ਵੀ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ। ਤਸਵੀਰਾਂ 'ਚ ਸਾਰਾ ਨੇ ਕਾਲੇ ਰੰਗ ਦਾ ਲਹਿੰਗਾ ਪਾਇਆ ਹੈ, ਜਿਸ 'ਚ ਗੋਲਡਨ ਤੇ ਸਫ਼ੇਦ ਰੰਗ ਦੀ ਇੰਬ੍ਰਾਈਡਰੀ ਕੀਤੀ ਗਈ ਹੈ। ਇਸ ਲੁੱਕ ਨਾਲ ਅਦਾਕਾਰਾ ਨੇ ਵਾਲ ਖੁੱਲ੍ਹੇ ਰੱਖੇ ਹਨ ਅਤੇ ਹੱਥਾਂ 'ਚ ਚੂੜ੍ਹੀਆਂ ਪਾਈਆਂ ਹੋਈਆਂ ਹਨ।

 
 
 
 
 
 
 
 
 
 
 
 
 
 
 
 

A post shared by Sara Ali Khan (@saraalikhan95)


author

sunita

Content Editor

Related News