ਪੰਜਾਬੀਆਂ ਦੀ ਅਣਖ ਤੇ ਹੱਕਾਂ ਲਈ ਦਿੱਤੀਆਂ ਕੁਰਬਾਨੀਆਂ ਨੂੰ ਬਿਆਨਦੈ ਸਰਬਜੀਤ ਚੀਮਾ ਦਾ ਗੀਤ 'ਕਿਸਾਨੀ ਤੇ ਕੁਰਬਾਨੀ'
Wednesday, Dec 23, 2020 - 11:05 AM (IST)

ਚੰਡੀਗੜ੍ਹ (ਬਿਊਰੋ) : ਪਿਛਲੇ ਕੁਝ ਦਿਨਾਂ ਤੋਂ ਦਿੱਲੀ ਕਿਸਾਨਾਂ ਦੇ ਅੰਦੋਲਨ ਨੂੰ ਪੰਜਾਬੀ ਇੰਡਸਟਰੀ ਦੇ ਕਲਾਕਾਰ ਵਧ ਚੜ੍ਹ ਕੇ ਸਮਰਥਨ ਦੇ ਰਹੇ ਹਨ। ਪੰਜਾਬੀ ਗਾਇਕ ਸਰਬਜੀਤ ਚੀਮਾ ਆਪਣੇ ਨਵੇਂ ਗੀਤ 'ਕਿਸਾਨੀ ਤੇ ਕੁਰਬਾਨੀ' ਨਾਲ ਦਰਸ਼ਕਾਂ ਦੇ ਰੁਬਰੂ ਹੋਏ ਹਨ। ਹਾਲ ਹੀ 'ਚ ਸਰਬਜੀਤ ਚੀਮਾ ਦਾ 'ਕਿਸਾਨੀ ਤੇ ਕੁਰਬਾਨੀ' ਟਾਈਟਲ ਹੇਠ ਗੀਤ ਰਿਲੀਜ਼ ਹੋਇਆ, ਜੋ ਦਰਸ਼ਕਾਂ ਦਾ ਦਿਲ ਜਿੱਤ ਰਿਹਾ ਹੈ। ਇਸ ਗੀਤ ਨੂੰ ਸਰਬਜੀਤ ਚੀਮਾ ਨੇ ਆਪਣੀ ਦਮਦਾਰ ਆਵਾਜ਼ ਨਾਲ ਗਾਇਆ ਹੈ। ਸਰਬਜੀਤ ਚੀਮਾ ਦੇ ਇਸ ਗੀਤ ਦੇ ਬੋਲ ਰਾਜਾ ਖੇਲਾ (Raja Khela) ਨੇ ਲਿਖੇ ਹਨ, ਜਿਸ ਨੂੰ ਮਿਊਜ਼ਿਕ ਗਗਨਦੀਪ ਸਿੰਘ ਨੇ ਦਿੱਤਾ ਹੈ। ਇਸ ਗੀਤ 'ਚ ਪੰਜਾਬੀਆਂ ਦੀ ਅਣਖ ਅਤੇ ਹੱਕਾਂ ਲਈ ਦਿੱਤੀਆਂ ਕੁਰਬਾਨੀਆਂ ਨੂੰ ਬਿਆਨ ਕੀਤਾ ਹੈ।
ਦੱਸ ਦਈਏ ਦੇਸ਼ ਦਾ ਅੰਨਦਾਤਾ ਆਖੇ ਜਾਣ ਵਾਲੇ ਕਿਸਾਨ ਦਿੱਲੀ ਦੀ ਸਰਹੱਦਾਂ 'ਤੇ ਕਈ ਦਿਨਾਂ ਤੋਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਨ। ਪੰਜਾਬੀ ਕਲਾਕਾਰ ਪਹਿਲੇ ਦਿਨ ਤੋਂ ਕਿਸਾਨਾਂ ਦਾ ਸਾਥ ਦੇ ਰਹੇ ਹਨ। ਇੰਨਾਂ ਹੀ ਨਹੀਂ ਵਿਦੇਸ਼ਾਂ 'ਚ ਬੈਠੇ ਪੰਜਾਬੀ ਕਲਾਕਾਰ ਵੀ ਆਪਣੇ ਪੱਧਰ 'ਤੇ ਕਿਸਾਨਾਂ ਦੀ ਆਵਾਜ਼ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾ ਰਹੇ ਹਨ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ? ਕੁਮੈਂਟ ਬਾਕਸ ’ਚ ਜ਼ਰੂਰ ਦੱਸੋ।