ਕਿਸਾਨ ਅੰਦੋਲਨ ’ਚ ਸੇਵਾ ਕਰਦਿਆਂ ਸਰਬਜੀਤ ਚੀਮਾ ਨੇ ਸਾਂਝੀਆਂ ਕੀਤੀਆਂ ਇਹ ਵੀਡੀਓਜ਼

12/27/2020 4:48:41 PM

ਨਵੀਂ ਦਿੱਲੀ (ਬਿਊਰੋ)– ਕਿਸਾਨਾਂ ਦਾ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਧਰਨਾ ਪ੍ਰਦਰਸ਼ਨ ਕਈ ਦਿਨਾਂ ਤੋਂ ਜਾਰੀ ਹੈ। ਠੰਡ ਦੀ ਪ੍ਰਵਾਹ ਕੀਤੇ ਬਿਨਾਂ ਦਿੱਲੀ ਦੀਆਂ ਸੜਕਾਂ ’ਤੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਕਾਨੂੰਨਾਂ ਦੇ ਵਿਰੋਧ ’ਚ ਜਿਥੇ ਕਿਸਾਨਾਂ ਨੂੰ ਪੰਜਾਬੀ ਕਲਾਕਾਰਾਂ ਦਾ ਸਹਿਯੋਗ ਮਿਲ ਰਿਹਾ ਹੈ, ਉਥੇ ਹੀ ਹੋਰਨਾਂ ਸੂਬਿਆਂ ਤੋਂ ਵੀ ਲਗਾਤਾਰ ਸਮਰਥਨ ਮਿਲ ਰਿਹਾ ਹੈ। ਕਿਸਾਨਾਂ ਦੀ ਸੇਵਾ ’ਚ ਖਾਲਸਾ ਏਡ ਤੇ ਕਈ ਹੋਰ ਸਮਾਜ ਸੇਵੀ ਸੰਸਥਾਵਾਂ ਆਪਣੀਆਂ ਸੇਵਾਵਾਂ ਨਿਭਾਅ ਰਹੀਆਂ ਹਨ।

ਕਿਸਾਨਾਂ ਦੀ ਹਮਾਇਤ ਕਰਨ ਲਈ ਗਾਇਕ ਸਰਬਜੀਤ ਚੀਮਾ ਵੀ ਵੈਨਕੂਵਰ ਤੋਂ ਇੰਡੀਆ ਆਏ ਹੋਏ ਹਨ। ਉਹ ਸਿੱਧਾ ਦਿੱਲੀ ਕਿਸਾਨ ਪ੍ਰਦਰਸ਼ਨ ’ਚ ਸ਼ਾਮਲ ਹੋਏ। ਉਹ ਕਈ ਦਿਨਾਂ ਤੋਂ ਕਿਸਾਨਾਂ ਦੀ ਸੇਵਾ ’ਚ ਜੁਟੇ ਹੋਏ ਹਨ। ਉਨ੍ਹਾਂ ਨੇ ਆਪਣੀਆਂ ਕੁਝ ਵੀਡੀਓਜ਼ ਪ੍ਰਸ਼ੰਸਕਾਂ ਨਾਲ ਸਾਂਝੀਆਂ ਕੀਤੀਆਂ ਹਨ।

ਵੀਡੀਓਜ਼ ਨਾਲ ਸਰਬਜੀਤ ਚੀਮਾ ਲਿਖਦੇ ਹਨ, ‘ਸਤਿ ਸ੍ਰੀ ਅਕਾਲ ਦੋਸਤੋ। ਅੱਜ ਖਾਲਸਾ ਏਡ ਦੇ ਕੈਂਪ ’ਚ ਟਿਕਰੀ ਬਾਰਡਰ ਦਿੱਲੀ ’ਤੇ ਛੋਟੀ ਜਿਹੀ ਸੇਵਾ ਕਰਨ ਦਾ ਮੌਕਾ ਮਿਲਿਆ। ਮੈਂ ਖਾਲਸਾ ਏਡ ਦੀ ਸਾਰੀ ਟੀਮ ਦਾ ਬਹੂਤ ਧੰਨਵਾਦੀ ਹਾਂ ਤੇ ਕਿਸਾਨਾਂ ਦੀ ਜਿੱਤ ਦੀ ਅਰਦਾਸ ਵੀ ਕਰਦੇ ਹਾਂ।’

 
 
 
 
 
View this post on Instagram
 
 
 
 
 
 
 
 
 
 
 

A post shared by Sarbjit Cheema (@sarbjitcheemaofficial)

ਦੱਸਣਯੋਗ ਹੈ ਕਿ ਹਾਲ ਹੀ ’ਚ ਸਰਬਜੀਤ ਚੀਮਾ ਦਾ ਗੀਤ ‘ਕਿਸਾਨੀ ਤੇ ਕੁਰਬਾਨੀ’ ਵੀ ਰਿਲੀਜ਼ ਹੋਇਆ ਹੈ। ਇਹ ਗੀਤ ਸਰਬਜੀਤ ਚੀਮਾ ਵਲੋਂ ਕਿਸਾਨਾਂ ਨੂੰ ਸਮਰਪਿਤ ਕੀਤਾ ਗਿਆ ਹੈ। ਇਸ ਗੀਤ ਨੂੰ ਸਰਬਜੀਤ ਚੀਮਾ ਨੇ ਪ੍ਰਸ਼ੰਸਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਨੋਟ– ਇਨ੍ਹਾਂ ਵੀਡੀਓਜ਼ ’ਤੇ ਆਪਣੀ ਰਾਏ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।

Rahul Singh

This news is Content Editor Rahul Singh