ਗਾਇਕ ਸਰਬਜੀਤ ਚੀਮਾ ਗੀਤ ''ਅੱਜ ਦਾ ਪੰਜਾਬ'' ਰਿਲੀਜ਼, ਪੰਜਾਬ ਦੇ ਹਾਲਾਤ ਕੀਤੇ ਬਿਆਨ (ਵੀਡੀਓ)

Friday, May 21, 2021 - 06:05 PM (IST)

ਗਾਇਕ ਸਰਬਜੀਤ ਚੀਮਾ ਗੀਤ ''ਅੱਜ ਦਾ ਪੰਜਾਬ'' ਰਿਲੀਜ਼, ਪੰਜਾਬ ਦੇ ਹਾਲਾਤ ਕੀਤੇ ਬਿਆਨ (ਵੀਡੀਓ)

ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕ ਸਰਬਜੀਤ ਚੀਮਾ ਆਪਣੇ ਨਵੇਂ ਟਰੈਕ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਹਨ। ਹਾਲ ਹੀ 'ਚ ਉਨ੍ਹਾਂ ਦਾ ਗੀਤ 'ਅੱਜ ਦਾ ਪੰਜਾਬ' ਰਿਲੀਜ਼ ਹੋਇਆ ਹੈ, ਜਿਸ 'ਚ ਸਰਬਜੀਤ ਚੀਮਾ ਨੇ ਅੱਜ ਦੇ ਪੰਜਾਬ ਦੇ ਹਾਲਾਤ ਬਿਆਨ ਕੀਤੇ ਹਨ। ਇਸ ਗੀਤ 'ਚ ਉਨ੍ਹਾਂ ਨੇ ਪੁਰਾਣੇ ਪੰਜਾਬ ਅਤੇ ਅੱਜ ਦੇ ਪੰਜਾਬ ਦੇ ਹਾਲਾਤ ਨੂੰ ਬਹੁਤ ਹੀ ਸੁਚੱਜੇ ਢੰਗ ਪੇਸ਼ ਕੀਤਾ ਹੈ। ਇਸ ਗੀਤ 'ਚ ਪੰਜਾਬੀ ਵਿਰਸੇ ਅਤੇ ਪੰਜਾਬੀਅਤ ਦੀ ਗੱਲ ਕੀਤੀ ਗਈ ਹੈ। ਇਸ ਗੀਤ ਦੇ ਬੋਲ ਗੀਤਕਾਰ ਲਖਬੀਰ ਮੋਰਾਂਵਾਲੀ ਨੇ ਲਿਖੇ ਹਨ, ਜਿਸ ਦਾ ਮਿਊਜ਼ਿਕ ਜੱਸੀ ਬ੍ਰੋ (JASSI BROS) ਵਲੋਂ ਤਿਆਰ ਕੀਤਾ ਗਿਆ ਹੈ। ਗੀਤ ਦੇ ਵੀਡੀਓ 'ਚ ਪੰਜਾਬੀ ਸੱਭਿਆਚਾਰ ਦੇਖਣ ਨੂੰ ਮਿਲ ਰਿਹਾ ਹੈ। ਇਸ ਮਿਊਜ਼ਿਕ ਵੀਡੀਓ ਨੂੰ 'Hit Star Records' ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਇਸ ਗੀਤ ਨੂੰ ਭਰਵਾਂ ਹੰਗਾਰਾ ਮਿਲ ਰਿਹਾ ਹੈ। 
ਇਥੇ ਵੇਖੋ ਸਰਬਜੀਤ ਚੀਮਾ ਦਾ ਗੀਤ 'ਅੱਜ ਦਾ ਪੰਜਾਬ' ਦਾ ਵੀਡੀਓ-

ਜੇ ਗੱਲ ਕਰੀਏ ਸਰਬਜੀਤ ਚੀਮਾ ਦੇ ਵਰਕ ਫਰੰਟ ਦੀ ਤਾਂ ਹਾਲ 'ਚ ਉਨ੍ਹਾਂ ਦੇ ਕਈ ਕਿਸਾਨੀ ਗੀਤ ਰਿਲੀਜ਼ ਹੋਏ ਹਨ। ਇਸ ਤੋਂ ਇਲਾਵਾ ਉਹ ਹਰ ਤਰ੍ਹਾਂ ਦੇ ਗੀਤਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖ਼ੇਤਰ 'ਚ ਵੀ ਵਾਹ ਵਾਹੀ ਖੱਟ ਚੁੱਕੇ ਹਨ। ਉਹ ਕਈ ਸੁਪਰ ਹਿੱਟ ਫ਼ਿਲਮਾਂ 'ਚ ਕੰਮ ਕਰ ਚੁੱਕੇ ਹਨ।


author

sunita

Content Editor

Related News