ਉਡੀਕਾਂ ਖ਼ਤਮ, ਵਿੱਕੀ ਕੌਸ਼ਲ ਦੀ ਫ਼ਿਲਮ ''ਸਰਦਾਰ ਊਧਮ'' ਓਟੀਟੀ ਪਲੇਟਫਾਰ ''ਤੇ ਹੋਵੇਗੀ ਰਿਲੀਜ਼
Saturday, Sep 25, 2021 - 11:19 AM (IST)

ਮੁੰਬਈ (ਬਿਊਰੋ) - ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਦੀ ਫ਼ਿਲਮ 'ਸਰਦਾਰ ਊਧਮ' ਦੀ ਦਰਸ਼ਕਾਂ ਵੱਲੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਇੰਤਜ਼ਾਰ ਹੁਣ ਖ਼ਤਮ ਹੋਣ ਜਾ ਰਿਹਾ ਹੈ ਕਿਉਂਕਿ ਵਿੱਕੀ ਕੌਸ਼ਲ ਨੇ ਖੁਦ ਆਪਣੇ ਸੋਸ਼ਲ ਮੀਡੀਆ ਰਾਹੀਂ ਦੱਸਿਆ ਹੈ ਕਿ ਉਨ੍ਹਾਂ ਦੀ ਫ਼ਿਲਮ 'ਸਰਦਾਰ ਊਧਮ' ਅਗਲੇ ਮਹੀਨੇ ਯਾਨੀਕਿ ਅਕਤੂਬਰ 'ਚ ਰਿਲੀਜ਼ ਹੋਣ ਜਾ ਰਹੀ ਹੈ।
ਵਿੱਕੀ ਕੌਸ਼ਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਫ਼ਿਲਮ 'ਸਰਦਾਰ ਊਧਮ' ਦਾ ਪੋਸਟਰ ਸਾਂਝਾ ਕਰਦਿਆਂ ਲਿਖਿਆ, ''ਫ਼ਿਲਮ ਓਟੀਟੀ ਪਲੇਟਫਾਰਮ 'ਤੇ ਰਿਲੀਜ਼ ਹੋਵੇਗੀ।'' ਇਸ ਤੋਂ ਇਲਾਵਾ ਵਿੱਕੀ ਕੌਸ਼ਲ ਨੇ ਪੋਸਟਰ ਨਾਲ ਕੈਪਸ਼ਨ 'ਚ ਲਿਖਿਆ ਹੈ, ''ਮੇਰਾ ਦਿਲ ਪਿਆਰ ਨਾਲ ਭਰਿਆ ਹੈ ਕਿਉਂਕਿ ਅਸੀਂ ਇਕ ਕ੍ਰਾਂਤੀਕਾਰੀ ਦੀ ਕਹਾਣੀ ਤੁਹਾਡੇ ਲਈ ਲੈ ਕੇ ਆ ਰਹੇ ਹਾਂ।''
ਇਸ ਦੇ ਨਾਲ ਹੀ ਵਿੱਕੀ ਕੌਸ਼ਲ ਨੇ ਆਪਣੀ ਪੋਸਟ 'ਚ ਦੱਸਿਆ ਕਿ ਫ਼ਿਲਮ ਅਗਲੇ ਮਹੀਨੇ ਅਕਤੂਬਰ 'ਚ ਓਟੀਟੀ ਪਲੇਟਫਾਰਮ 'ਤੇ ਰਿਲੀਜ਼ ਹੋਵੇਗੀ। ਇਸ ਫ਼ਿਲਮ ਨੂੰ ਲੈ ਕੇ ਵਿੱਕੀ ਕੌਸ਼ਲ ਦੇ ਪ੍ਰਸ਼ੰਸਕ ਕਾਫ਼ੀ ਉਤਸ਼ਾਹਿਤ ਹਨ, ਲੋਕ ਇਸ ਫ਼ਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
ਨੋਟ - ਵਿੱਕੀ ਕੌਸ਼ਲ ਦੀ ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।