ਵਿਆਹ ਦੀ ਵਰ੍ਹੇਗੰਢ ’ਤੇ ਅਮਰ ਨੂਰੀ ਨੇ ਸਾਂਝੀ ਕੀਤੀ ਖ਼ਾਸ ਪੋਸਟ, ਸਰਦੂਲ ਸਿਕੰਦਰ ਨੂੰ ਦਿੱਤੀਆਂ ਵਧਾਈਆਂ

Sunday, Jan 31, 2021 - 11:47 AM (IST)

ਵਿਆਹ ਦੀ ਵਰ੍ਹੇਗੰਢ ’ਤੇ ਅਮਰ ਨੂਰੀ ਨੇ ਸਾਂਝੀ ਕੀਤੀ ਖ਼ਾਸ ਪੋਸਟ, ਸਰਦੂਲ ਸਿਕੰਦਰ ਨੂੰ ਦਿੱਤੀਆਂ ਵਧਾਈਆਂ

ਚੰਡੀਗੜ੍ਹ (ਬਿਊਰੋ) : ਅਮਰ ਨੂਰੀ ਤੇ ਸਰਦੂਲ ਸਿਕੰਦਰ ਪੰਜਾਬੀ ਸੰਗੀਤ ਜਗਤ ਦੀ ਬਹੁਤ ਪਿਆਰੀ ਜੋੜੀ ਹੈ। ਇਸ ਜੋੜੀ ਨੂੰ ਵਿਆਹ ਦੇ ਬੰਧਨ ‘ਚ ਬੱਝੇ 28 ਸਾਲ ਹੋ ਗਏ ਹਨ। ਗਾਇਕਾ ਅਮਰ ਨੂਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ 'ਤੇ ਪਿਆਰੀ ਜਿਹੀ ਪੋਸਟ ਪਾ ਕੇ ਪਤੀ ਸਰਦੂਲ ਸਿਕੰਦਰ ਨੂੰ ਵਿਸ਼ ਕੀਤਾ ਹੈ। ਉਨ੍ਹਾਂ ਨੇ ਲਿਖਿਆ ਹੈ, 'ਨਿਤ ਖੈਰ ਮੰਗਾ ਸੋਹਣਿਆ ਮੈਂ ਤੇਰੀ ਦੁਆ ਨਾ ਕੋਈ ਹੋਰ ਮੰਗਦੀ..ਹੈਪੀ ਵੈਡਿੰਗ ਐਨੀਵਰਸਰੀ…ਰੱਬ ਦੀ ਕਿਰਪਾ ਨਾਲ ਅੱਜ ਆਪਣੇ ਵਿਆਹ ਨੂੰ 28 ਸਾਲ ਹੋ ਗਏ। ਬਹੁਤ ਸਾਰਾ ਪਿਆਰ, ਨਾਲ ਹੀ ਉਨ੍ਹਾਂ ਨੇ ਹਾਰਟ, ਕੇਕ ਤੇ ਲਵ ਵਾਲੇ ਇਮੋਜ਼ੀ ਪੋਸਟ ਕੀਤੇ ਹਨ। ਉਨ੍ਹਾਂ ਨੇ ਇਸ ਪੋਸਟ 'ਚ ਆਪਣੀਆਂ ਕੁਝ ਤਸਵੀਰਾਂ ਵੀ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹਨ। ਵੱਡੀ ਗਿਣਤੀ 'ਚ ਲੋਕ ਇਸ ਜੋੜੀ ਨੂੰ ਵਰ੍ਹੇਗੰਢ ਦੀਆਂ ਵਧਾਈਆਂ ਦੇ ਰਹੇ ਹਨ।

ਅਖਾੜੇ ਦੌਰਾਨ ਹੋਈ ਸੀ ਪਹਿਲੀ ਮੁਲਾਕਾਤ
ਸਰਦੂਲ ਸਿਕੰਦਰ ਤੇ ਅਮਰ ਨੂਰੀ ਦੀ ਪਹਿਲੀ ਮੁਲਾਕਾਤ ਇਕ ਵਿਆਹ 'ਚ ਅਖਾੜੇ ਦੌਰਾਨ ਹੋਈ ਸੀ। ਇਸ ਮੁਲਾਕਾਤ ਦੌਰਾਨ ਨੂਰੀ ਨੇ ਖੰਨਾ ਦੇ ਪਿੰਡ ਬਲਾਲਾ ਸਰਦੂਲ ਸਿਕੰਦਰ ਨਾਲ ਕਿਸੇ ਵਿਆਹ 'ਚ ਪਹਿਲਾ ਅਖਾੜਾ ਲਗਾਇਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਸਰਦੂਲ ਸਿਕੰਦਰ ਨਾਲ ਕਈ ਅਖਾੜੇ ਲਗਾਏ। ਉਨ੍ਹਾਂ ਦੀ ਜੋੜੀ ਲੋਕਾਂ ਨੂੰ ਇੰਨੀਂ ਪਸੰਦ ਆਈ ਕਿ ਅਸਲ ਜ਼ਿੰਦਗੀ 'ਚ ਵੀ ਦੋਵਾਂ ਦੀ ਜੋੜੀ ਬਣ ਗਈ। ਇਨ੍ਹਾਂ ਮੁਲਾਕਾਤਾਂ ਤੋਂ ਬਾਅਦ ਅਮਨ ਨੂਰੀ ਨੇ ਦੀਦਾਰ ਸੰਧੂ ਦਾ ਗਰੁੱਪ ਛੱਡਕੇ ਸਰਦੂਲ ਸਿਕੰਦਰ ਨਾਲ ਨਵਾਂ ਗਰੁੱਪ ਬਣਾ ਲਿਆ।

PunjabKesari

ਪੂਰਾ ਪਰਿਵਾਰ ਖ਼ਿਲਾਫ਼ ਸੀ ਵਿਆਹ ਦੇ
ਅਮਰ ਨੂਰੀ ਦਾ ਸਰਦੂਲ ਸਿਕੰਦਰ ਨਾਲ ਪ੍ਰੇਮ ਵਿਆਹ ਹੋਇਆ ਹੈ। ਅਮਨ ਨੂਰੀ ਨੇ ਇੱਕ ਇੰਟਰਵਿਊ 'ਚ ਖ਼ੁਲਾਸਾ ਕੀਤਾ ਸੀ ਕਿ ਸਰਦੂਲ ਨਾਲ ਵਿਆਹ ਕਰਵਾਉਣ ਲਈ ਉਨ੍ਹਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ ਕਿਉਂਕਿ ਇਸ ਵਿਆਹ ਖ਼ਿਲਾਫ਼ ਉਨ੍ਹਾਂ ਦੇ ਪਰਿਵਾਰ ਦਾ ਹਰ ਮੈਂਬਰ ਸੀ। ਅਮਨ ਨੂਰੀ ਦੇ ਪਿਤਾ ਰੌਸ਼ਨ ਸਾਗਰ ਉਨ੍ਹਾਂ ਦਾ ਵਿਆਹ ਅਮਰੀਕਾ ਦੇ ਕਿਸੇ ਡਾਕਟਰ ਨਾਲ ਕਰਨਾ ਚਾਹੁੰਦੇ ਸਨ ਪਰ ਨੂਰੀ ਦੀ ਜਿੱਦ ਅੱਗੇ ਹਰ ਕੋਈ ਹਾਰ ਗਿਆ।

PunjabKesari

ਦੋਵਾਂ ਦੀ ਜੋੜੀ ਦੇ ਚੁੱਕੀ ਹੈ ਕਈ ਹਿੱਟ ਗੀਤ
ਅਮਰ ਨੂਰੀ ਤੇ ਸਰਦੂਲ ਸਿਕੰਦਰ ਦਰਸ਼ਕਾਂ ਦੀਆਂ ਪਸੰਦੀਦਾ ਜੋੜੀਆਂ 'ਚੋਂ ਇੱਕ ਹਨ। ਅਮਰ ਨੂਰੀ ਤੇ ਸਰਦੂਲ ਸਿਕੰਦਰ ਨੇ ਇਕੱਠੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਜਿਵੇਂ 'ਰੋਡ ਦੇ ਉੱਤੇ', 'ਮੇਰਾ ਦਿਓਰ', 'ਇੱਕ ਤੂੰ ਹੋਵੇ ਇੱਕ ਮੈਂ ਹੋਵਾਂ', 'ਕੌਣ ਹੱਸਦੀ' ਵਰਗੇ ਕਈ ਹਿੱਟ ਗੀਤਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ। 

PunjabKesari

 


author

sunita

Content Editor

Related News