ਸਰਗੁਣ ਮਹਿਤਾ ਨੇ ਮੁੜ ਵਧਾਇਆ ਇੰਟਰਨੈੱਟ ਦਾ ਪਾਰਾ, ਵਾਇਰਲ ਹੋਈਆਂ ਤਸਵੀਰਾਂ

Monday, Sep 20, 2021 - 01:14 PM (IST)

ਸਰਗੁਣ ਮਹਿਤਾ ਨੇ ਮੁੜ ਵਧਾਇਆ ਇੰਟਰਨੈੱਟ ਦਾ ਪਾਰਾ, ਵਾਇਰਲ ਹੋਈਆਂ ਤਸਵੀਰਾਂ

ਚੰਡੀਗੜ੍ਹ (ਬਿਊਰੋ) - 'ਕਿਸਮਤ', 'ਝੱਲੇ' ਵਰਗੀਆਂ ਸ਼ਾਨਦਾਰ ਫ਼ਿਲਮਾਂ ਨਾਲ ਹਰ ਇੱਕ ਦਾ ਦਿਲ ਜਿੱਤਣ ਵਾਲੀ ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਤੇ ਚੁਲਬੁਲੇ ਸੁਭਾਅ ਵਾਲੀ ਅਦਾਕਾਰਾ ਸਰਗੁਣ ਮਹਿਤਾ ਕਿਸੇ ਪਛਾਣ ਦੀ ਮੁਹਤਾਜ ਨਹੀਂ ਹੈ।

PunjabKesari

ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਦੀ ਲੰਬੀ ਚੌੜੀ ਫੈਨ ਫਾਲੋਵਿੰਗ ਹੈ। ਸਰਗੁਣ ਮਹਿਤਾ ਇੰਨੀਂ ਦਿਨੀਂ ਆਪਣੀ ਫ਼ਿਲਮ 'ਪੁਆੜਾ' ਨੂੰ ਲੈ ਕੇ ਕਾਫ਼ੀ ਸੁਰਖੀਆਂ ਬਟੋਰ ਰਹੀ ਹੈ।

PunjabKesari

ਹਾਲ ਹੀ 'ਚ ਸਰਗੁਣ ਮਹਿਤਾ ਨੇ ਕੁਝ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ।

PunjabKesari

ਦੱਸ ਦਈਏ ਕਿ ਸਰਗੁਣ ਮਹਿਤਾ ਪੰਜਾਬੀ ਫ਼ਿਲਮੀ ਜਗਤ ਦੀਆਂ ਟਾਪ ਅਦਾਕਾਰਾਂ 'ਚੋਂ ਇੱਕ ਹੈ।

PunjabKesari

ਸਰਗੁਣ ਮਹਿਤਾ ਨੇ 'ਅੰਗਰੇਜ਼', 'ਲਵ ਪੰਜਾਬ', 'ਜਿੰਦੂਆ', 'ਲਹੌਰੀਏ' ਤੇ 'ਕਿਸਮਤ' ਤੇ 'ਕਾਲਾ ਸ਼ਾਹ' ਵਰਗੀਆਂ ਫਿਲਮਾਂ 'ਚ ਕਮਾਲ ਦੀ ਅਦਾਕਾਰੀ ਨਾਲ ਪੰਜਾਬੀ ਫਿਲਮਸਾਜ਼ੀ 'ਚ ਆਪਣੇ ਆਪ ਨੂੰ ਪੱਕੇ ਪੈਰੀਂ ਕਰ ਲਿਆ।

PunjabKesari

ਦੱਸਣਯੋਗ ਹੈ ਕਿ ਸਰਗੁਣ ਮਹਿਤਾ ਨੇ ਸਾਲ 2009 'ਚ ਮੁੰਬਈ ਜਾ ਕੇ ਜ਼ੀ. ਟੀ. ਵੀ. ਦੇ ਲੜੀਵਾਰ '12/24 ਕਰੋਲ ਬਾਗ' ਰਾਹੀਂ ਆਪਣਾ ਪੇਸ਼ੇਵਰ ਅਦਾਕਾਰੀ ਦਾ ਸਫਰ ਸ਼ੁਰੂ ਕੀਤਾ ਪਰ ਉਸ ਨੂੰ ਜ਼ਿਆਦਾ ਪਛਾਣ ਕਲਰਜ਼ ਚੈਨਲ ਦੇ ਲੜੀਵਾਰ 'ਆਪਨੋ ਕੇ ਲੀਏ ਗੀਤਾ ਕਾ ਧਰਮਯੁੱਧ', 'ਫੁੱਲਵਾ' ਅਤੇ 'ਬਾਲਿਕਾ ਵਧੂ' ਵਰਗੇ ਲੜੀਵਾਰਾਂ ਨਾਲ ਮਿਲੀ ਸੀ।

PunjabKesari

PunjabKesari

PunjabKesari


author

sunita

Content Editor

Related News