ਸਰਗੁਣ ਮਹਿਤਾ ਨੇ ਮਦਹੋਸ਼ ਹੋ ਕੇ ਦਿੱਤੇ ਬੋਲਡ ਪੋਜ਼, ਵਧਾਈਆਂ ਪ੍ਰਸ਼ੰਸਕਾਂ ਦੇ ਦਿਲਾਂ ਦੀਆਂ ਧੜਕਨਾਂ

Friday, Jun 18, 2021 - 03:31 PM (IST)

ਸਰਗੁਣ ਮਹਿਤਾ ਨੇ ਮਦਹੋਸ਼ ਹੋ ਕੇ ਦਿੱਤੇ ਬੋਲਡ ਪੋਜ਼, ਵਧਾਈਆਂ ਪ੍ਰਸ਼ੰਸਕਾਂ ਦੇ ਦਿਲਾਂ ਦੀਆਂ ਧੜਕਨਾਂ

ਚੰਡੀਗੜ੍ਹ (ਬਿਊਰੋ) - 'ਕਿਸਮਤ', 'ਝੱਲੇ' ਵਰਗੀਆਂ ਸ਼ਾਨਦਾਰ ਫ਼ਿਲਮਾਂ ਨਾਲ ਹਰ ਇੱਕ ਦਾ ਦਿਲ ਜਿੱਤਣ ਵਾਲੀ ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਤੇ ਚੁਲਬੁਲੇ ਸੁਭਾਅ ਵਾਲੀ ਅਦਾਕਾਰਾ ਸਰਗੁਣ ਮਹਿਤਾ ਕਿਸੇ ਪਛਾਣ ਦੀ ਮੁਹਤਾਜ ਨਹੀਂ ਹੈ।

PunjabKesari

ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਦੀ ਲੰਬੀ ਚੌੜੀ ਫੈਨ ਫਾਲੋਵਿੰਗ ਹੈ।

PunjabKesari

ਆਪਣੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੇ ਹੋਏ ਸਰਗੁਣ ਮਹਿਤਾ ਨੇ ਆਪਣੀ ਕੁਝ ਨਵੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ।

PunjabKesari

ਸਰਗੁਣ ਮਹਿਤਾ ਨੇ ਆਪਣੀ ਦਿਲਕਸ਼ ਅਦਾਵਾਂ ਵਾਲੀਆਂ ਤਸਵੀਰਾਂ ਪੋਸਟ ਕੀਤੀਆਂ ਹਨ, ਜਿਨ੍ਹਾਂ 'ਚ ਉਨ੍ਹਾਂ ਦੀ ਸਟਾਈਲਿਸ਼ ਡਰੈੱਸ ਦੇ ਨਾਲ ਡਾਰਕ ਰੰਗ ਦਾ ਮੇਕਅੱਪ ਕੀਤਾ ਹੋਇਆ ਹੈ।

PunjabKesari

ਇਹ ਹੌਟ ਤਸਵੀਰਾਂ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀਆਂ ਹਨ। ਦੋ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਹਨ। ਕਲਾਕਾਰ ਅਤੇ ਪ੍ਰਸ਼ੰਸਕ ਵੀ ਕੁਮੈਂਟ ਕਰਕੇ ਸਰਗੁਣ ਮਹਿਤਾ ਦੀ ਤਾਰੀਫ਼ ਕਰ ਰਹੇ ਹਨ।

PunjabKesari

ਜੇ ਗੱਲ ਕਰੀਏ ਸਰਗੁਣ ਮਹਿਤਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਫ਼ਿਲਮੀ ਜਗਤ ਦੀਆਂ ਟਾਪ ਅਦਾਕਾਰਾਂ 'ਚੋਂ ਇੱਕ ਹੈ।

PunjabKesari

ਉਨ੍ਹਾਂ ਨੇ 'ਕਿਸਮਤ', 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ', 'ਲਾਹੌਰੀਆ', 'ਅੰਗਰੇਜ਼', 'ਲਵ ਪੰਜਾਬ', 'ਸੁਰਖੀ ਬਿੰਦੀ' ਵਰਗੀ ਸੁਪਰ ਹਿੱਟ ਫ਼ਿਲਮਾਂ ਨਾਲ ਦਰਸ਼ਕਾਂ ਦਾ ਖ਼ੂਬ ਮਨੋਰੰਜਨ ਕੀਤਾ ਹੈ।

PunjabKesari

ਇਸ ਤੋਂ ਇਲਾਵਾ ਉਹ ਨਾਮੀ ਗਾਇਕਾਂ ਦੇ ਮਿਊਜ਼ਿਕ ਵੀਡੀਓਜ਼ 'ਚ ਅਦਾਕਾਰੀ ਵੀ ਕਰ ਚੁੱਕੀ ਹੈ।

PunjabKesari

ਸਰਗੁਣ ਮਹਿਤਾ ਇੰਨੀਂ ਦਿਨੀਂ ਯੂ.ਕੇ 'ਚ ਆਪਣੀ ਆਉਣ ਵਾਲੀ ਫ਼ਿਲਮ 'ਕਿਸਮਤ-2' ਦੀ ਸ਼ੂਟਿੰਗ ਕਰ ਰਹੀ ਹੈ, ਜਿਸ ਦੀਆਂ ਤਸਵੀਰਾਂ ਉਹ ਆਏ ਦਿਨ ਸੋਸ਼ਲ ਮੀਡੀਆ 'ਤੇ ਸਾਂਝੀਆਂ ਕਰਦੀ ਰਹਿੰਦੀ ਹੈ।  

PunjabKesari
 


author

sunita

Content Editor

Related News