ਸਰਗੁਣ ਮਹਿਤਾ ਨੇ ਆਪਣੀ ਫ਼ਿਲਮ ‘ਮੋਹ’ ਦੇ ਗੀਤ ’ਤੇ ਕੀਤਾ ਜ਼ਬਰਦਸਤ ਡਾਂਸ, ਦੇਖੋ ਵੀਡੀਓ

Thursday, Sep 01, 2022 - 06:02 PM (IST)

ਸਰਗੁਣ ਮਹਿਤਾ ਨੇ ਆਪਣੀ ਫ਼ਿਲਮ ‘ਮੋਹ’ ਦੇ ਗੀਤ ’ਤੇ ਕੀਤਾ ਜ਼ਬਰਦਸਤ ਡਾਂਸ, ਦੇਖੋ ਵੀਡੀਓ

ਬਾਲੀਵੁੱਡ ਡੈਸਕ- ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਬੇਹੱਦ ਖ਼ੂਬਸੂਰਤ ਅਦਾਕਾਰਾ ’ਚੋਂ ਇਕ ਹੈ ।ਅਦਾਕਾਰਾ ਸੋਸ਼ਲ ਮੀਡੀਆ ’ਤੇ ਹਮੇਸ਼ਾ ਐਕਟਿਵ ਰਹਿੰਦੀ ਹੈ। ਅਦਾਕਾਰਾ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ’ਤੇ ਸਾਂਝੀ ਕਰਦੀ ਰਹਿੰਦੀ ਹੈ ਅਤੇ ਆਪਣੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੀ ਰਹਿੰਦੀ ਹੈ। 

PunjabKesari

ਇਹ ਵੀ ਪੜ੍ਹੋ : ਉਰਵਸ਼ੀ ਰੌਤੇਲਾ ਦੀ ਗਲੈਮਰਸ ਲੁੱਕ ਆਈ ਸਾਹਮਣੇ, ਬੋਲਡ ਅੰਦਾਜ਼ ’ਚ ਦਿੱਤੇ ਪੋਜ਼

ਹਾਲ ਹੀ ’ਚ ਅਦਾਕਾਰਾ ਦੀ ਇਕ ਵੀਡੀਓ ਸਾਹਮਣੇ ਆਈ ਹੈ ਜਿਸ ’ਚ ਅਦਾਕਾਰਾ ਡਾਂਸ ਕਰ ਰਹੀ ਹੈ। ਇਹ ਵੀਡੀਓ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਅਦਾਕਾਰਾ ਸਰਗੁਣ ਮਹਿਤਾ ਨੇ ਇਹ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀ ਕੀਤੀ ਹੈ।

 
 
 
 
 
 
 
 
 
 
 
 
 
 
 

A post shared by Sargun Mehta (@sargunmehta)

 

ਇਸ ਵੀਡੀਓ ’ਚ ਤੁਸੀਂ ਦੇਖ ਸਕਦੇ ਹੋ ਅਦਾਕਾਰਾ ਸਰਗੁਣ ਮਹਿਤਾ ਆਪਣੀ ਫ਼ਿਲਮ ਮੋਹ ਦੇ ਗੀਤ ਸਲੂਕ ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਇਸ ’ਚ ਅਦਾਕਾਰਾ ਬੇਹੱਦ ਸ਼ਾਨਦਾਰ ਡਾਂਸ ਕਰ ਰਹੀ ਹੈ ਅਤੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਅਦਾਕਾਰਾ ਨੇ ਇਕ ਹੋਰ ਲੜਕੀ ਡਾਂਸ ਕਰਦੀ ਨਜ਼ਰ ਆ ਰਹੀ ਹੈ। 

ਇਹ ਵੀ ਪੜ੍ਹੋ : ਰਾਖੀ ਸਾਵੰਤ ਦੀ 4 ਘੰਟੇ ਤੱਕ ਚੱਲੀ ਸਰਜਰੀ, ਸਮੱਸਿਆ ਦਾ ਕੀਤਾ ਖ਼ੁਲਾਸਾ

ਅਦਾਕਾਰਾ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਸਰਗੁਣ ਬਾਲੀਵੁੱਡ ’ਚ ਡੈਬਿਊ ਕਰਨ ਜਾ ਰਹੀ ਹੈ। ਅਦਾਕਾਰਾ ਦੀ ਪਹਿਲੀ ਬਾਲੀਵੁੱਡ ਫ਼ਿਲਮ ’ਚ ਅਕਸ਼ੇ ਕੁਮਾਰ ਨਾਲ ਐਕਟਿੰਗ ਕਰਦੀ ਨਜ਼ਰ ਆਵੇਗੀ। ਇਸ ਫ਼ਿਲਮ ਦਾ ਨਾਂ ‘ਕਠਪੁਤਲੀ’  ਹੈ। ਇਹ ਇਕ ਕ੍ਰਾਈਮ ਡਰਾਮਾ ਫ਼ਿਸਮ ਹੈ ਜਿਸ ’ਚ ਸਰਗੁਣ ਪੁਲਸ ਅਫ਼ਸਰ ਦੀ ਭੂਮਿਕਾ ਨਿਭਾਉਂਦੀ ਨਜ਼ਰ ਆਵੇਗੀ।   


author

Shivani Bassan

Content Editor

Related News