ਢਿੱਡੀਂ ਪੀੜਾਂ ਪਾਉਣ ਨੂੰ ਤਿਆਰ ਫ਼ਿਲਮ ''ਸੌਂਕਣ ਸੌਂਕਣੇ 2'', ਇਸ ਦਿਨ ਹੋਵੇਗੀ ਰਿਲੀਜ਼

Saturday, Oct 12, 2024 - 02:32 PM (IST)

ਢਿੱਡੀਂ ਪੀੜਾਂ ਪਾਉਣ ਨੂੰ ਤਿਆਰ ਫ਼ਿਲਮ ''ਸੌਂਕਣ ਸੌਂਕਣੇ 2'', ਇਸ ਦਿਨ ਹੋਵੇਗੀ ਰਿਲੀਜ਼

ਐਂਟਰਟੇਨਮੈਂਟ ਡੈਸਕ : ਪੰਜਾਬੀ ਸਿਨੇਮਾ ਖ਼ੇਤਰ 'ਚ ਸੀਕਵਲ ਫ਼ਿਲਮਾਂ ਬਣਾਉਣ ਦਾ ਰੁਝਾਨ ਦਿਨੋਂ-ਦਿਨ ਹੋਰ ਜ਼ੋਰ ਫੜਦਾ ਜਾ ਰਿਹਾ ਹੈ। ਇੱਕ ਹੋਰ ਬਹੁ-ਚਰਚਿਤ ਪੰਜਾਬੀ ਫ਼ਿਲਮ 'ਸੌਂਕਣ ਸੌਂਕਣੇ 2' ਵੱਡੇ ਪੱਧਰ 'ਤੇ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਦਾ ਨਿਰਦੇਸ਼ਨ ਸਮੀਪ ਕੰਗ ਵੱਲੋਂ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਦੀ ਫ਼ਿਲਮ 'ਪੰਜਾਬ 95' ਨੂੰ ਲੈ ਕੇ ਭਖਿਆ ਵਿਵਾਦ, SGPC ਨੇ ਜਥੇਦਾਰ ਕੋਲ ਚੁੱਕਿਆ ਮਾਮਲਾ

'ਨਾਦ ਸਟੂਡਿਓਜ਼ ਪ੍ਰਾਈਵੇਟ ਲਿਮਟਿਡ' ਅਤੇ 'ਡਰਾਮੀਯਾਤਾ ਇੰਟਰਟੇਨਮੈਂਟ' ਵੱਲੋਂ ਸੁਯੰਕਤ ਰੂਪ 'ਚ ਬਣਾਈ ਅਤੇ ਪੇਸ਼ ਕੀਤੀ ਜਾ ਰਹੀ ਇਸ ਫ਼ਿਲਮ ਦੇ ਨਿਰਮਾਤਾ ਜਤਿਨ ਸੇਠੀ, ਰਵੀ ਦੂਬੇ ਅਤੇ ਸਰਗੁਣ ਮਹਿਤਾ ਹਨ, ਜਿਨ੍ਹਾਂ ਵੱਲੋਂ ਬਿੱਗ ਸੈਟਅੱਪ ਅਤੇ ਵਿਸ਼ਾਲ ਕੈਨਵਸ ਅਧੀਨ ਬਣਾਈ ਗਈ ਇਸ ਫ਼ਿਲਮ ਦਾ ਲੇਖਨ ਅੰਬਰਦੀਪ ਸਿੰਘ ਵੱਲੋਂ ਕੀਤਾ ਗਿਆ ਹੈ, ਜੋ ਕਈ ਬਿਹਤਰੀਨ ਅਤੇ ਸਫ਼ਲ ਫ਼ਿਲਮਾਂ ਦਾ ਲੇਖਨ ਅਤੇ ਨਿਰਦੇਸ਼ਨ ਕਰ ਚੁੱਕੇ ਹਨ।

ਇਹ ਖ਼ਬਰ ਵੀ ਪੜ੍ਹੋ - 'ਮੈਨੂੰ ਮੇਰੇ ਪੁੱਤ ਦੇ ਦੋਸਤਾਂ ਤੋਂ ਬਚਾ ਲਵੋ', ਬਲਕੌਰ ਸਿੰਘ ਨੇ ਲਾਈਵ ਹੋ ਕੇ ਦਿੱਤਾ ਵੱਡਾ ਬਿਆਨ

'ਸੌਂਕਣ ਸੌਂਕਣੇ 2' 'ਚ ਐਮੀ ਵਿਰਕ, ਸਰਗੁਣ ਮਹਿਤਾ ਅਤੇ ਨਿਮਰਤ ਖਹਿਰਾ ਲੀਡਿੰਗ ਕਿਰਦਾਰ ਅਦਾ ਕਰ ਰਹੇ ਹਨ। ਇਨ੍ਹਾਂ ਤੋਂ ਇਲਾਵਾ ਪੰਜਾਬੀ ਸਿਨੇਮਾ ਨਾਲ ਜੁੜੇ ਕਈ ਨਾਮਵਰ ਚਿਹਰੇ ਵੀ ਮਹੱਤਵਪੂਰਨ ਕਿਰਦਾਰਾਂ 'ਚ ਵਿਖਾਈ ਦੇਣਗੇ, ਜਿਨ੍ਹਾਂ 'ਚ ਨਿਰਮਲ ਰਿਸ਼ੀ, ਕਰਮਜੀਤ ਅਨਮੋਲ ਆਦਿ ਵੀ ਸ਼ਾਮਲ ਹਨ। ਇਸ ਫ਼ਿਲਮ ਨਾਲ ਜੁੜੇ ਕੁਝ ਹੋਰ ਪਹਿਲੂਆਂ ਦੀ ਗੱਲ ਕੀਤੀ ਜਾਵੇ ਤਾਂ ਸਮੀਪ ਕੰਗ-ਸਰਗੁਣ ਮਹਿਤਾ ਅਤੇ ਨਿਮਰਤ ਖਹਿਰਾ ਦੀ ਤਿੱਕੜੀ ਪਹਿਲੀ ਵਾਰ ਇਸ ਸੀਕਵਲ ਫ਼ਿਲਮ ਲਈ ਇਕੱਠੀ ਹੋਈ ਹੈ, ਜਦਕਿ ਇਸ ਤੋਂ ਪਹਿਲੋਂ ਆਈ 'ਸੌਂਕਣ ਸੌਂਕਣੇ' ਪਹਿਲੇ ਭਾਗ ਦਾ ਨਿਰਦੇਸ਼ਨ ਅਮਰਜੀਤ ਸਿੰਘ ਸਰਾਓ ਵੱਲੋਂ ਦਿੱਤਾ ਗਿਆ ਸੀ, ਜਦਕਿ ਇਸ ਵਾਰ ਉਨ੍ਹਾਂ ਦੀ ਬਜਾਏ ਸਮੀਪ ਕੰਗ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

sunita

Content Editor

Related News