ਅਦਾਕਾਰਾ ਸਰਗੁਣ ਮਹਿਤਾ ਦਾ ਕਿਊਟ ਅੰਦਾਜ਼, ਭੰਗੜਾ ਪਾ ਲੁੱਟਿਆ ਲੋਕਾਂ ਦਾ ਦਿਲ (ਵੀਡੀਓ)

02/21/2023 2:11:38 PM

ਜਲੰਧਰ (ਬਿਊਰੋ) : ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰ ਸਰਗੁਣ ਮਹਿਤਾ ਇਨ੍ਹੀਂ ਦਿਨੀਂ ਆਪਣੀ ਫ਼ਿਲਮ 'ਨਿਗਾਹ ਮਾਰਦਾ ਆਈਂ ਵੇ' ਨੂੰ ਲੈ ਕੇ ਖ਼ੂਬ ਸੁਰਖੀਆਂ ਬਟੋਰ ਰਹੀ ਹੈ। ਸਰਗੁਣ ਮਹਿਤਾ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੀਆਂ ਗੱਲਾਂ ਸ਼ੇਅਰ ਕਰਦੀ ਹੈ। ਹਾਲ ਹੀ 'ਚ ਸਰਗੁਣ ਮਹਿਤਾ ਨੇ ਸੋਸ਼ਲ ਮੀਡੀਆ 'ਤੇ ਆਪਣੀ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਉਹ ਡਾਂਸ ਕਰਦੀ ਨਜ਼ਰ ਆ ਰਹੀ ਹੈ। ਉਸ ਦੀ ਇਸ ਵੀਡੀਓ ਨੂੰ ਉਸ ਦੇ ਪ੍ਰਸ਼ੰਸਕਾਂ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। 

ਦੱਸ ਦਈਏ ਕਿ ਸਰਗੁਣ ਮਹਿਤਾ ਵਲੋਂ ਸ਼ੇਅਰ ਕੀਤੀ ਵੀਡੀਓ 'ਚ ਉਹ ਬੇਹੱਦ ਕਿਊਟ ਅੰਦਾਜ਼ 'ਚ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ। ਇਸ ਡਾਂਸ ਵੀਡੀਓ ਦੀ ਬੈਕਗ੍ਰਾਊਂਡ ਬਾਲੀਵੁੱਡ ਗੀਤ 'ਓਫ ਮੇਰੇ ਦਿਲ ਥੋੜੀ ਖਾਲ੍ਹੀ ਸੀ ਜਗ੍ਹਾ' ਗੀਤ ਚੱਲ ਰਿਹਾ ਹੈ। ਸਰਗੁਣ ਮਹਿਤਾ ਇਸ ਗੀਤ 'ਤੇ ਬੇਹੱਦ ਸ਼ਾਨਦਾਰ ਡਾਂਸ ਸਟੈਪਸ ਕਰ ਰਹੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਉਸ ਨੇ ਕੈਪਸ਼ਨ 'ਚ ਲਿਖਿਆ ਹੈ, "nigahmardaayive 17thmarch in theatres near you।" 

ਦੱਸਣਯੋਗ ਹੈ ਕਿ ਸਰਗੁਣ ਮਹਿਤਾ ਤੇ ਡਾਇਮੰਡ ਸਟਾਰ ਗੁਰਨਾਮ ਭੁੱਲਰ ਦੀ ਇਹ ਜੋੜੀ ਪਹਿਲੀ ਵਾਰ ਫ਼ਿਲਮ 'ਸੁਰਖੀ ਬਿੰਦੀ' 'ਚ ਨਜ਼ਰ ਆਈ ਸੀ। ਇਸ ਤੋਂ ਬਾਅਦ ਫ਼ਿਲਮ 'ਸੋਹਰਿਆਂ ਦਾ ਪਿੰਡ ਆ ਗਿਆ' 'ਚ ਇਸ ਜੋੜੀ ਨੇ ਖੂਬ ਵਾਹੋ-ਵਾਹੀ ਖੱਟੀ। ਹੁਣ ਇੱਕ ਵਾਰ ਫਿਰ ਤੋਂ ਇਹ ਆਨ ਸਕ੍ਰੀਨ ਜੋੜੀ ਫ਼ਿਲਮ 'ਨਿਗਾਹ ਮਾਰਦਾ ਆਈਂ ਵੇਂ' ਰਾਹੀਂ  ਦਰਸ਼ਕਾਂ 'ਚ ਆਪਣੀ ਵੱਖਰੀ ਲਵ ਸਟੋਰੀ ਲੈ ਕੇ ਹਾਜ਼ਰ ਹੋਣ ਵਾਲੀ ਹੈ। 


ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


sunita

Content Editor

Related News