ਪਿਆਰ ਦੇ ਹਸੀਨ ਸਫ਼ਰ ਦਾ ਅਹਿਸਾਸ ਕਰਵਾਉਂਦੈ ਗਾਇਕ ਸਤਿੰਦਰ ਸਰਤਾਜ ਦਾ ਗੀਤ ''ਕਸੀਦਾ'' (ਵੀਡੀਓ)

Wednesday, Nov 11, 2020 - 11:40 AM (IST)

ਪਿਆਰ ਦੇ ਹਸੀਨ ਸਫ਼ਰ ਦਾ ਅਹਿਸਾਸ ਕਰਵਾਉਂਦੈ ਗਾਇਕ ਸਤਿੰਦਰ ਸਰਤਾਜ ਦਾ ਗੀਤ ''ਕਸੀਦਾ'' (ਵੀਡੀਓ)

ਜਲੰਧਰ (ਬਿਊਰੋ) : ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਸੂਫ਼ੀ ਗਾਇਕ ਸਤਿੰਦਰ ਸਰਤਾਜ ਇਕ ਵਾਰ ਫਿਰ ਤੋਂ ਆਪਣੇ ਨਵੇਂ ਗੀਤ ਨਾਲ ਦਰਸ਼ਕਾਂ ਦੇ ਸਨਮੁਖ ਹੋਏ ਹਨ। ਉਨ੍ਹਾਂ ਦਾ ਨਵਾਂ ਟਰੈਕ 'ਕਸੀਦਾ' ਰਿਲੀਜ਼ ਹੋਇਆ ਹੈ, ਜਿਸ ਨੂੰ ਦਰਸ਼ਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਸ ਰੋਮਾਂਟਿਕ ਗੀਤ ਨੂੰ ਸਤਿੰਦਰ ਸਰਤਾਜ ਨੇ ਆਪਣੀ ਮਿੱਠੜੀ ਆਵਾਜ਼ ਨਾਲ ਸ਼ਿੰਗਾਰਿਆ ਹੈ। ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਖ਼ੁਦ ਸਤਿੰਦਰ ਸਰਤਾਜ ਨੇ ਲਿਖੇ ਹਨ। ਇਸ ਗੀਤ ਨੂੰ ਮਿਊਜ਼ਿਕ ਬੀਟ ਮਨਿਸਟਰ ਨੇ ਦਿੱਤਾ ਹੈ, ਜਿਸ ਦਾ ਵੀਡੀਓ ਸੰਦੀਪ ਸ਼ਰਮਾ ਵਲੋਂ ਸ਼ਾਨਦਾਰ ਢੰਗ ਨਾਲ ਤਿਆਰ ਕੀਤਾ ਗਿਆ ਹੈ। ਖ਼ੁਦ ਸਤਿੰਦਰ ਸਰਤਾਜ ਤੇ ਪੰਜਾਬੀ ਅਦਾਕਾਰਾ ਸਾਵਨ ਰੂਪੋਵਾਲੀ ਵੀਡੀਓ 'ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਗੀਤ ਨੂੰ ਸਾਗਾ ਹਿੱਟਜ਼ ਦੇ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤਾ ਗਿਆ ਹੈ। 


ਦੱਸਣਯੋਗ ਹੈ ਕਿ ਦਰਸ਼ਕਾਂ ਵੱਲੋਂ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਕਰਕੇ ਗੀਤ ਟਰੈਂਡਿੰਗ 'ਚ ਬਣਿਆ ਹੋਇਆ ਹੈ। ਇਹ ਗੀਤ ਵੀ ਉਨ੍ਹਾਂ ਦੀ ਮਿਊਜ਼ਿਕ ਐਲਬਮ 'ਦਰਿਆਈ ਤਰਜ਼ਾਂ' 'ਚੋਂ ਹੈ। ਇਸ ਗੀਤ ਨੂੰ ਉਨ੍ਹਾਂ ਨੇ ਤਰਜ਼ ਦਰਿਆ ਜਿਹਲਮ ਨੂੰ ਸਮਰਪਿਤ ਕੀਤਾ ਹੈ। ਇਸ ਐਲਬਮ ਤੋਂ ਪਹਿਲਾਂ ਵੀ ਕਈ ਹਿੱਟ ਗੀਤ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਹਨ।


author

sunita

Content Editor

Related News