ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ''ਕਲੀ ਜੋਟਾ'' ਦੁਨੀਆ ਭਰ ''ਚ ਹੋਈ ਰਿਲੀਜ਼

02/03/2023 12:00:12 PM

ਚੰਡੀਗੜ੍ਹ (ਬਿਊਰੋ)– ਇਨ੍ਹੀਂ ਦਿਨੀਂ ਪੰਜਾਬੀ ਫ਼ਿਲਮ ‘ਕਲੀ ਜੋਟਾ’ ਬੇਹੱਦ ਚਰਚਾ ’ਚ ਹੈ। ‘ਕਲੀ ਜੋਟਾ’ ਫ਼ਿਲਮ ਅੱਜ ਦੁਨੀਆ ਭਰ ’ਚ ਰਿਲੀਜ਼ ਹੋ ਗਈ ਹੈ। ਇਸ ਫ਼ਿਲਮ ’ਚ ਨੀਰੂ ਬਾਜਵਾ, ਸਤਿੰਦਰ ਸਰਤਾਜ ਤੇ ਵਾਮਿਕਾ ਗੱਬੀ ਮੁੱਖ ਭੂਮਿਕਾ 'ਚ ਹਨ।

ਇਹ ਖ਼ਬਰ ਵੀ ਪੜ੍ਹੋ : ਅਮਰੀਕਾ ਤੋਂ ਆਈ ਕੁੜੀ ਨੇ ਦੋਵਾਂ ਬਾਹਾਂ 'ਤੇ ਬਣਵਾਏ ਸਿੱਧੂ ਦੇ ਟੈਟੂ, ਮੂਸੇਵਾਲਾ ਦੀ ਮਾਂ ਨੂੰ ਮਿਲ ਹੋਈ ਭਾਵੁਕ

ਦੱਸ ਦੇਈਏ ਕਿ ‘ਕਲੀ ਜੋਟਾ’ ਇਕ ਸਮਾਜਿਕ ਮੁੱਦੇ ਦਾ ਡਰਾਮਾ ਹੈ, ਜੋ ਪਾਤਰਾਂ ਦੀਆਂ ਘਟਨਾਵਾਂ ਤੇ ਭਾਵਨਾਵਾਂ ਦੀ ਇਕ ਵਿਸ਼ਾਲ ਸ਼੍ਰੇਣੀ ਦੀ ਪੜਚੋਲ ਕਰਦਾ ਹੈ। ਇਹ ਪਿਆਰ ਦਾ ਇਕ ਸੁੰਦਰ ਪੋਰਟਰੇਟ ਵੀ ਹੈ ਤੇ ਸਮੇਂ ਤੇ ਉਮਰ ਤੋਂ ਪਰੇ ਸ਼ੁੱਧ ਤੇ ਨਿਰਸਵਾਰਥ ਪਿਆਰ ਦੇ ਸਮੇਂ ਬਾਰੇ ਯਾਦ ਦਿਵਾਉਂਦਾ ਹੈ। 

ਇਹ ਖ਼ਬਰ ਵੀ ਪੜ੍ਹੋ : ਦੁਖਦਾਈ ਖ਼ਬਰ : ਮਸ਼ਹੂਰ ਅਦਾਕਾਰਾ ਰਾਖੀ ਸਾਵੰਤ ਦੀ ਮਾਂ ਦਾ ਦਿਹਾਂਤ

ਫ਼ਿਲਮ ਦੀ ਕਹਾਣੀ ਹਰਿੰਦਰ ਕੌਰ ਨੇ ਲਿਖੀ ਹੈ ਤੇ ਇਸ ਨੂੰ ਡਾਇਰੈਕਟ ਵਿਜੇ ਕੁਮਾਰ ਅਰੋੜਾ ਨੇ ਕੀਤਾ ਹੈ। ਫ਼ਿਲਮ ਨੀਰੂ ਬਾਜਵਾ ਐਂਟਰਟੇਨਮੈਂਟ, ਯੂ. ਐਂਡ ਆਈ ਫ਼ਿਲਮਜ਼ ਤੇ ਵੀ. ਐੱਚ. ਐਂਟਰਟੇਨਮੈਂਟ ਦੇ ਬੈਨਰ ਹੇਠ ਬਣੀ ਹੈ, ਜਿਸ ਨੂੰ ਸੰਨੀ ਰਾਜ, ਵਰੁਣ ਅਰੋੜਾ, ਸਰਲਾ ਰਾਣੀ ਤੇ ਸੰਤੋਸ਼ ਸੁਭਾਸ਼ ਥੀਟੇ ਨੇ ਪ੍ਰੋਡਿਊਸ ਕੀਤਾ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

sunita

This news is Content Editor sunita