ਸਤਿੰਦਰ ਸਰਤਾਜ ਦੀ ਫ਼ਿਲਮ ''ਹੁਸ਼ਿਆਰ ਸਿੰਘ'' ਦੀ ਸ਼ੂਟਿੰਗ ਖ਼ਤਮ, ਕੇਕ ਕੱਟ ਕੇ ਮਨਾਇਆ ਜਸ਼ਨ

Tuesday, Oct 22, 2024 - 12:48 PM (IST)

ਸਤਿੰਦਰ ਸਰਤਾਜ ਦੀ ਫ਼ਿਲਮ ''ਹੁਸ਼ਿਆਰ ਸਿੰਘ'' ਦੀ ਸ਼ੂਟਿੰਗ ਖ਼ਤਮ, ਕੇਕ ਕੱਟ ਕੇ ਮਨਾਇਆ ਜਸ਼ਨ

ਜਲੰਧਰ (ਬਿਊਰੋ) : ਹਾਲ ਹੀ ਦੇ ਸਮੇਂ ਦੌਰਾਨ ਸਾਹਮਣੇ ਆਈਆਂ ਕਈ ਬਿਹਤਰੀਨ ਫ਼ਿਲਮਾਂ ਦਾ ਹਿੱਸਾ ਰਹੇ ਗਾਇਕ ਅਤੇ ਅਦਾਕਾਰ ਸਤਿੰਦਰ ਸਰਤਾਜ ਵੱਲੋਂ ਅਪਣੀ ਨਵੀਂ ਫ਼ਿਲਮ 'ਹੁਸ਼ਿਆਰ ਸਿੰਘ' (ਆਪਣਾ ਅਰਸਤੂ) ਦੀ ਸ਼ੂਟਿੰਗ ਉਨ੍ਹਾਂ ਵੱਲੋਂ ਪੂਰੀ ਕਰ ਲਈ ਗਈ ਹੈ, ਜਿਸ ਦੀ ਸੰਪੂਰਨਤਾ ਖੁਸ਼ੀ ਨੂੰ ਪੂਰੀ ਟੀਮ ਵੱਲੋਂ ਇੱਕ ਦੂਸਰੇ ਨਾਲ ਜੋਸ਼-ਓ-ਖਰੋਸ਼ ਨਾਲ ਸਾਂਝਾ ਕੀਤਾ ਗਿਆ। ਪ੍ਰਸਿੱਧ ਫ਼ਿਲਮ ਨਿਰਮਾਣ ਕੰਪਨੀ 'ਓਮਜੀ ਸਿਨੇ ਵਰਲਡ' ਅਤੇ 'ਸਰਤਾਜ ਫ਼ਿਲਮਜ਼' ਵੱਲੋਂ ਸੁਯੰਕਤ ਰੂਪ 'ਚ ਨਿਰਮਿਤ ਅਤੇ ਪੇਸ਼ ਕੀਤੀ ਜਾ ਰਹੀ ਇਸ ਫ਼ਿਲਮ ਦਾ ਲੇਖਨ ਜਗਦੀਪ ਵੜਿੰਗ, ਜਦਕਿ ਨਿਰਦੇਸ਼ਨ ਉਦੈ ਪ੍ਰਤਾਪ ਸਿੰਘ ਦੁਆਰਾ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਗਾਇਕਾ ਅਫਸਾਨਾ ਖ਼ਾਨ ਨੇ ਇੰਝ ਮਨਾਇਆ ਕਰਵਾਚੌਥ, ਵੇਖੋ ਖ਼ੂਬਸੂਰਤ ਤਸਵੀਰਾਂ

ਪੰਜਾਬ ਦੇ ਮੋਹਾਲੀ ਲਾਗਲੇ ਵੱਖ-ਵੱਖ ਹਿੱਸਿਆਂ 'ਚ ਮੁਕੰਮਲ ਕੀਤੀ ਗਈ ਉਕਤ ਫ਼ਿਲਮ ਅਲਹਦਾ ਸਿਨੇਮਾ ਸਿਰਜਣਾ ਸਾਂਚੇ ਅਧੀਨ ਬਣਾਈ ਜਾ ਰਹੀ, ਜਿਸ 'ਚ ਗਾਇਕ ਅਤੇ ਅਦਾਕਾਰ ਸਤਿੰਦਰ ਸਰਤਾਜ ਅਤੇ ਸਿੰਮੀ ਚਾਹਲ ਲੀਡ ਜੋੜੀ ਵਜੋਂ ਨਜ਼ਰ ਆਉਣਗੇ, ਜੋ ਪਹਿਲੀ ਵਾਰ ਇਕੱਠਿਆਂ ਸਕ੍ਰੀਨ ਸ਼ੇਅਰ ਕਰਨ ਜਾ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਹਿਨਾ ਖ਼ਾਨ ਦੀ ਪੋਸਟ ਵਾਇਰਲ, ਲਿਖਿਆ- 'ਆਖਰੀ ਦਿਨ...'

ਪਰਿਵਾਰਿਕ ਡਰਾਮਾ ਅਤੇ ਸੰਗੀਤਮਈ ਰੰਗਾਂ ਨਾਲ ਅੋਤ-ਪੋਤ ਇਸ ਅਰਥ-ਭਰਪੂਰ ਪੰਜਾਬੀ ਫ਼ਿਲਮ 'ਚ ਰਾਣਾ ਰਣਬੀਰ, ਸੁਖਵਿੰਦਰ ਰਾਜ ਆਦਿ ਵੀ ਮਹੱਤਵਪੂਰਨ ਰੋਲ ਪਲੇ ਕਰ ਰਹੇ ਹਨ। ਸਾਲ 2023 'ਚ ਰਿਲੀਜ਼ ਹੋਈ ਅਤੇ ਵਿਜੈ ਕੁਮਾਰ ਅਰੋੜਾ ਵੱਲੋਂ ਨਿਰਦੇਸ਼ਿਤ ਕੀਤੀ 'ਕਲੀ ਜੋਟਾ' ਤੋਂ ਇਲਾਵਾ 'ਸ਼ਾਯਰ' ਜਿਹੀਆਂ ਸ਼ਾਨਦਾਰ ਫ਼ਿਲਮਾਂ ਦੀ ਸਫ਼ਲਤਾ ਅਤੇ ਸਲਾਹੁਤਾ ਬਾਅਦ ਸਤਿੰਦਰ ਸਰਤਾਜ ਦੇ ਸਿਤਾਰੇ ਅੱਜਕੱਲ੍ਹ ਕਾਫ਼ੀ ਬੁਲੰਦ ਹੋਏ ਨਜ਼ਰੀ ਆ ਰਹੇ ਹਨ। ਦੁਨੀਆ ਭਰ 'ਚ ਆਪਣੀ ਨਾਯਾਬ ਗਾਇਕੀ ਕਲਾ ਦਾ ਲੋਹਾ ਮੰਨਵਾ ਰਹੇਗਾ ਸਤਿੰਦਰ ਸਰਤਾਜ, ਹੁਣ ਅਦਾਕਾਰ ਦੇ ਤੌਰ 'ਤੇ ਵੀ ਬਰਾਬਰਤਾ ਨਾਲ ਪੰਜਾਬੀ ਸਿਨੇਮਾ 'ਚ ਆਪਣੀ ਮੌਜ਼ੂਦਗੀ ਦਰਜ ਕਰਵਾ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

sunita

Content Editor

Related News