ਗਾਇਕਾ ਸਤਵਿੰਦਰ ਬਿੱਟੀ ਨੇ ਪਰਿਵਾਰ ਨਾਲ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ, ਵਿਦੇਸ਼ ''ਚ ਇੰਝ ਮਨਾ ਰਹੀ ਹੈ ਛੁੱਟੀਆਂ

Sunday, Oct 09, 2022 - 01:29 PM (IST)

ਗਾਇਕਾ ਸਤਵਿੰਦਰ ਬਿੱਟੀ ਨੇ ਪਰਿਵਾਰ ਨਾਲ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ, ਵਿਦੇਸ਼ ''ਚ ਇੰਝ ਮਨਾ ਰਹੀ ਹੈ ਛੁੱਟੀਆਂ

ਜਲੰਧਰ (ਬਿਊਰੋ) : ਪੰਜਾਬ ਦੀ ਮਸ਼ਹੂਰ ਗਾਇਕਾ ਸਤਵਿੰਦਰ ਬਿੱਟੀ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਇੱਕ ਅਜਿਹਾ ਸਮਾਂ ਵੀ ਸੀ, ਜਦੋਂ ਉਹ ਪੰਜਾਬੀ ਇੰਡਸਟਰੀ 'ਤੇ ਰਾਜ ਕਰਦੀ ਹੁੰਦੀ ਸੀ। ਵਿਆਹ ਤੋਂ ਬਾਅਦ ਸਤਵਿੰਦਰ ਬਿੱਟੀ ਨੇ ਆਪਣਾ ਸਾਰਾ ਸਮਾਂ ਆਪਣੇ ਪਰਿਵਾਰ ਨੂੰ ਦੇ ਰਹੀ ਹੈ।

PunjabKesari

ਉਹ ਭਾਵੇਂ ਪੰਜਾਬੀ ਇੰਡਸਟਰੀ 'ਚ ਸਰਗਰਮ ਨਾ ਹੋਵੇ ਪਰ ਉਹ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਉਹ ਆਪਣੇ ਪਤੀ ਤੇ ਬੱਚਿਆਂ ਨਾਲ ਅਕਸਰ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। 

PunjabKesari

ਦੱਸ ਦਈਏ ਕਿ ਹਾਲ ਹੀ 'ਚ ਸਤਵਿੰਦਰ ਬਿੱਟੀ ਨੇ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ, ਜਿਸ 'ਚ ਉਹ ਆਪਣੇ ਪਰਿਵਾਰ ਨਾਲ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਉਸ ਨੇ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।

PunjabKesari

ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦਿਆਂ ਸਤਵਿੰਦਰ ਬਿੱਟੀ ਨੇ ਕੈਪਸ਼ਨ 'ਚ ਲਿਖਿਆ ਹੈ 'ਸ਼ਿਕਾਗੋ।'' ਕੈਪਸ਼ਨ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਗਾਇਕਾ ਆਪਣੇ ਪਰਿਵਾਰ ਨਾਲ ਇੰਨੀਂ ਦਿਨੀਂ ਸ਼ਿਕਾਗੋ 'ਚ ਛੁੱਟੀਆਂ ਮਨਾ ਰਹੀ ਹੈ।

PunjabKesari

ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਸਤਵਿੰਦਰ ਬਿੱਟੀ ਨੇ ਆਪਣੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਸਨ। ਇਨ੍ਹਾਂ ਤਸਵੀਰਾਂ ਨੂੰ ਲੈ ਕੇ ਉਸ ਦੀ ਹਰ ਪਾਸੇ ਖੂਬ ਚਰਚਾ ਹੋਈ ਸੀ।

PunjabKesari

ਸਤਵਿੰਦਰ ਬਿੱਟੀ ਇਨੀਂ ਦਿਨੀਂ ਭਾਵੇਂ ਪੰਜਾਬੀ ਸੰਗੀਤ ਇੰਡਸਟਰੀ 'ਚ ਸਰਗਰਮ ਨਹੀਂ ਹੈ, ਪਰ ਉਹ ਸੋਸ਼ਲ ਮੀਡੀਆ 'ਤੇ ਐਕਟਿਵ ਰਹਿੰਦੀ ਹੈ। ਉਹ ਆਪਣੇ ਨਾਲ ਜੁੜੀ ਹਰ ਅਪਡੇਟ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਹੈ।

PunjabKesari
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News