ਦੁਨੀਆ ਭਰ ’ਚ ਦੋ ਦਿਨਾਂ ’ਚ ‘ਸੌਂਕਣ ਸੌਂਕਣੇ’ ਨੇ ਕਮਾਏ 10.20 ਕਰੋੜ ਰੁਪਏ

05/16/2022 11:31:01 AM

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਸੌਂਕਣ ਸੌਂਕਣੇ’ 13 ਮਈ ਨੂੰ ਰਿਲੀਜ਼ ਹੋ ਗਈ ਹੈ। ਫ਼ਿਲਮ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਨਾ ਸਿਰਫ ਪੰਜਾਬ, ਸਗੋਂ ਦੇਸ਼-ਵਿਦੇਸ਼ਾਂ ’ਚ ਇਸ ਫ਼ਿਲਮ ਨੂੰ ਦੇਖਣ ਲਈ ਲੋਕਾਂ ਦੀ ਭੀੜ ਜਮ੍ਹਾ ਹੋ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਦਾੜ੍ਹੀ-ਮੁੱਛਾਂ ’ਤੇ ਭਾਰਤੀ ਸਿੰਘ ਦੀ ਵਿਵਾਦਿਤ ਟਿੱਪਣੀ, ਬੱਬੂ ਮਾਨ ਨੇ ਦਿੱਤਾ ਤਿੱਖਾ ਜਵਾਬ (ਵੀਡੀਓ)

ਸਿਨੇਮਾਘਰ ਵੀ ਹਾਊਸਫੁੱਲ ਜਾ ਰਹੇ ਹਨ। ‘ਸੌਂਕਣ ਸੌਂਕਣੇ’ ’ਚ ਐਮੀ ਵਿਰਕ, ਸਰਗੁਣ ਮਹਿਤਾ ਤੇ ਨਿਮਰਤ ਖਹਿਰਾ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੇ ਪਹਿਲੇ ਦਿਨ 4.20 ਕਰੋੜ ਰੁਪਏ ਦੀ ਕਮਾਈ ਕੀਤੀ ਸੀ। ਉਥੇ ਦੂਜੇ ਦਿਨ ਫ਼ਿਲਮ ਨੇ ਮੋਟੀ ਕਮਾਈ ਕੀਤੀ ਹੈ। ਦੂਜੇ ਦਿਨ ਫ਼ਿਲਮ ਨੇ 6 ਕਰੋੜ ਰੁਪਏ ਕਮਾਏ ਹਨ।

PunjabKesari

ਇਸ ਦੇ ਨਾਲ ਹੀ ਫ਼ਿਲਮ ਦੀ ਕੁਲ ਕਮਾਈ 10.20 ਕਰੋੜ ਰੁਪਏ ਹੋ ਗਈ ਹੈ। ਇਹ ਅੰਕੜਾ ਵਰਲਡਵਾਈਡ ਗ੍ਰਾਸ ਬਾਕਸ ਆਫਿਸ ਕਲੈਕਸ਼ਨ ਦਾ ਹੈ। ਫ਼ਿਲਮ ’ਚ ਨਿਰਮਲ ਰਿਸ਼ੀ, ਕਾਕਾ ਕੌਟਕੀ, ਸੁਖਵਿੰਦਰ ਚਾਹਲ, ਮੋਹਿਨੀ ਤੂਰ ਤੇ ਰਵਿੰਦਰ ਮੰਡ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ।

PunjabKesari

ਫ਼ਿਲਮ ਨੂੰ ਅਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ ਤੇ ਇਸ ਦੀ ਕਹਾਣੀ ਅੰਬਰਦੀਪ ਸਿੰਘ ਨੇ ਲਿਖੀ ਹੈ। ਫ਼ਿਲਮ ਨੂੰ ਨਾਦ ਸਟੂਡੀਓਜ਼, ਡ੍ਰੀਮੀਯਾਤਾ ਪ੍ਰਾਈਵੇਟ ਲਿਮਟਿਡ ਤੇ ਜੇ. ਆਰ. ਪ੍ਰੋਡਕਸ਼ਨ ਹਾਊਸ ਵਲੋਂ ਬਣਾਇਆ ਗਿਆ ਹੈ।

ਨੋਟ– ਤੁਹਾਨੂੰ ਇਹ ਫ਼ਿਲਮ ਕਿਵੇਂ ਦੀ ਲੱਗੀ? ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ।


Rahul Singh

Content Editor

Related News