ਦੋ ਵਹੁਟੀਆਂ ਦੀ ਨੋਕ ਝੋਕ ਨਾਲ ਭਰੀ ਦਿਲਚਸਪ ਫ਼ਿਲਮ ਹੋਵੇਗੀ ‘ਸੌਂਕਣ-ਸੌਂਕਣੇ’

Tuesday, May 03, 2022 - 07:27 PM (IST)

ਦੋ ਵਹੁਟੀਆਂ ਦੀ ਨੋਕ ਝੋਕ ਨਾਲ ਭਰੀ ਦਿਲਚਸਪ ਫ਼ਿਲਮ ਹੋਵੇਗੀ ‘ਸੌਂਕਣ-ਸੌਂਕਣੇ’

ਚੰਡੀਗੜ੍ਹ (ਬਿਊਰੋ)-ਨਾਦ ਐੱਸ.ਸਟੂਡੀਓਜ਼, ਡ੍ਰਿਮੀਆਤਾ ਪ੍ਰਾਈਵੇਟ ਲਿਮਿਟਡ, ਜੇ.ਆਰ ਪ੍ਰੋਡਕਸ਼ਨ ਹਾਊਸ ਦੇ ਬੈਨਰ ਦੀ ਇਸ ਫ਼ਿਲਮ 'ਚ ਗਾਇਕ ਐਮੀ ਵਿਰਕ, ਸਰਗੁਣ ਮਹਿਤਾ, ਨਿਮਰਤ ਖਹਿਰਾ, ਨਿਰਮਲ ਰਿਸ਼ੀ, ਕਾਕਾ ਕੋਤਕੀ, ਸੁਖਵਿੰਦਰ ਚਹਿਲ, ਮੋਹਨੀ ਤੂਰ ਤੇ ਰਵਿੰਦਰ ਮੰਡ ਨੇ ਅਹਿਮ ਕਿਰਦਾਰ ਨਿਭਾਏ ਹਨ। ਫ਼ਿਲਮ ਦੀ ਕਹਾਣੀ ਅੰਬਰਦੀਪ ਸਿੰਘ ਨੇ ਲਿਖੀ ਹੈ ਅਤੇ ਨਿਰਦੇਸ਼ਨ ਅਮਰਜੀਤ ਸਿੰਘ ਸਾਰੋਂ ਨੇ ਦਿੱਤਾ ਹੈ। ਆਮ ਪੰਜਾਬੀ ਫ਼ਿਲਮਾਂ ਨਾਲੋਂ ਵੱਖਰੀ ਇਹ ਫ਼ਿਲਮ ਹਾਸੇ ਤੇ ਜਜ਼ਬਾਤਾਂ ਨਾਲ ਭਰਭੂਰ ਅਤੇ ਪਤੀ-ਪਤਨੀ ਦੇ ਖੂਬਸੂਰਤ ਰਿਸ਼ਤੇ ਨਾਲ ਜੁੜੀ ਹੋਈ ਹੈ।

PunjabKesari

ਪਤੀ-ਪਤਨੀ ਦਾ ਰਿਸ਼ਤਾ ਜਿੱਥੇ ਪਿਆਰ ਅਤੇ ਮੁਹੱਬਤ ਭਰਿਆ ਹੈ ਉੱਥੇ ਇੱਕ ਦੂਜੇ ਨਾਲੋਂ ਵਧ ਹੱਕ ਜਿਤਾੳਣ ਵਾਲਾ ਵੀ ਹੈ। ਜੇਕਰ ਇਹ ਹੱਕ ਦੋ ਪਤਨੀਆਂ ਵੱਲੋਂ ਹੋਵੇ ਤਾਂ ਕਹਾਣੀ ਹੋਰ ਵੀ ਗੁੰਝਲਦਾਰ ਅਤੇ ਜੱਗ ਹਸਾਉਣ ਵਾਲੀ ਸਥਿਤੀ ਪੈਦਾ ਕਰ ਦਿੰਦੀ ਹੈ। ਇਹ ਫਿਲਮ ਪਰਿਵਾਰਕ ਵੰਸ਼ ਨੂੰ ਅੱਗੇ ਚਲਾਉਣ ਲਈ ਸੰਤਾਨ ਪ੍ਰਾਪਤੀ ਦੀ ਇੱਛਾ ਤਹਿਤ ਦੋ ਪਤਨੀਆਂ ਦੇ ਮੱਕੜਜਾਲ 'ਚ ਫ਼ਸੇ ਪਤੀ ਦੀ ਸਥਿਤੀ ਬਿਆਨ ਕਰਦੀ ਪਰਿਵਾਰਕ ਕਹਾਣੀ ਅਧਾਰਤ ਹੈ। ਲੇਖਕ ਅੰਬਰਦੀਪ ਸਿੰਘ ਨੇ ਆਪਣੀਆਂ ਫ਼ਿਲਮਾਂ ਰਾਹੀਂ ਦਰਸ਼ਕਾਂ ਨੂੰ ਪੁਰਾਤਨ ਵਿਰਸੇ ਨਾਲ ਜੋੜਿਆ ਹੈ। ਹੁਣ 13 ਮਈ ਨੂੰ ਆ ਰਹੀ ਨਵੀਂ ਫਿਲਮ ਸੌਂਕਣ-ਸੌਂਕਣੇ ਵੀ ਅੰਬਰਦੀਪ ਨੇ ਲਿਖੀ ਹੈ ਜਿਸ 'ਚ ਐਮੀ ਵਿਰਕ ਦੋ ਪਤਨੀਆਂ ਸਰਗੁਣ ਮਹਿਤਾ ਤੇ ਨਿਰਮਤ ਖਹਿਰਾ ਦਾ ਪਤੀ ਬਣਿਆ ਹੈ।

PunjabKesari

ਕੁਝ ਦਿਨ ਪਹਿਲਾਂ ਰਿਲੀਜ਼ ਹੋਏ ਇਸ ਫ਼ਿਲਮ ਦੇ ਟਰੇਲਰ ਨੂੰ ਦਰਸ਼ਕਾਂ ਨੇ ਖੂਬ ਪਸੰਦ ਕੀਤਾ ਹੈ। ਜਿਸ ਤੋਂ ਆਸ ਹੈ ਕਿ ਇਹ ਫ਼ਿਲਮ ਪੰਜਾਬੀ ਪਰਦੇ ’ਤੇ ਚੰਗਾ ਪਿਆਰ ਹਾਸਲ ਕਰੇਗੀ।  ਇਹ ਫ਼ਿਲਮ ਜਿੱਥੇ ਇਹ ਦਰਸ਼ਕਾਂ ਦਾ ਮਨੋਰੰਜਨ ਕਰੇਗੀ ਉੱਥੇ ਅੱਜ ਦੀ ਨਵੀਂ ਪੀੜ੍ਹੀ ਨੂੰ ਪੁਰਾਣੇ ਕਲਚਰ ਨਾਲ ਵੀ ਜੋੜੇਗੀ। ਫ਼ਿਲਮ ਦਾ ਗੀਤ ਸੰਗੀਤ ਵੀ ਢੁੱਕਵਾਂ ਹੈ। ਸੰਗੀਤ ਦੇਸੀ ਕਰੀਓ ਵਲੋਂ ਦਿੱਤਾ ਗਿਆ ਹੈ। ਗੀਤ ਬੰਟੀ ਬੈਂਸ, ਰਾਜ ਰਣਜੋਧ, ਰੌਣੀ ਅਜਨਾਲੀ ਅਤੇ ਅਰਜਣ ਵਿਰਕ ਨੇ ਲਿਖੇ ਹਨ, ਜਿੰਨ੍ਹਾਂ ਨੂੰ ਐਮੀ ਵਿਰਕ, ਨਿਮਰਤ ਖਹਿਰਾ, ਰਾਜ ਰਣਜੋਧ, ਮਿਸ ਪੂਜਾ ਤੇ ਗੁਰਲੇਜ਼ ਅਖ਼ਤਰ ਨੇ ਪਲੇਅ ਬੈਕ ਗਾਇਆ ਹੈ। 13 ਮਈ ਨੂੰ ਰਿਲੀਜ਼ ਹੋ ਰਹੀ ਇਸ ਫ਼ਿਲਮ ਦੀ ਦਰਸ਼ਕਾਂ ਵਲੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ।           
ਹਰਜਿੰਦਰ ਸਿੰਘ ਜਵੰਦਾ

PunjabKesari


author

Karan Kumar

Content Editor

Related News