ਸਰੋਤਿਆਂ ਦੀ ਪਸੰਦ ਬਣਿਆ 'ਸੌਂਕਣ ਸੌਂਕਣੇ' ਫ਼ਿਲਮ ਦਾ ਗੀਤ 'ਸਾਡੇ ਕੋਠੇ ਉੱਤੇ' (ਵੀਡੀਓ)

05/01/2022 7:52:52 PM

ਚੰਡੀਗੜ੍ਹ (ਬਿਊਰੋ) : ਫ਼ਿਲਮ 'ਸੌਂਕਣ ਸੌਂਕਣੇ' ਦਾ ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਅੱਜ ਨਿਰਮਾਤਾਵਾਂ ਨੇ ਫ਼ਿਲਮ ਦਾ ਦੂਜਾ ਗੀਤ 'ਸਾਡੇ ਕੋਠੇ ਉੱਤੇ' ਰਿਲੀਜ਼ ਕੀਤਾ। ਸਰੋਤੇ ਇਸ ਗੀਤ ਨੂੰ ਖੂਬ ਪਸੰਦ ਕਰ ਰਹੇ ਹਨ ਅਤੇ ਫ਼ਿਲਮ ਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਤੋਂ ਪਹਿਲਾਂ ਇਸ ਫ਼ਿਲਮ ਦਾ ਗੀਤ 'ਗੱਲ ਮੰਨ ਲੈ ਮੇਰੀ' ਰਿਲੀਜ਼ ਹੋ ਚੁੱਕਾ ਹੈ, ਜਿਸ ਨੂੰ ਦਰਸ਼ਕਾਂ ਦਾ ਭਰਪੂਰ ਪਿਆਰ ਮਿਲ ਰਿਹਾ ਹੈ। ਗੀਤ 'ਸਾਡੇ ਕੋਠੇ ਉੱਤੇ' ‘ਚ ਐਮੀ ਵਿਰਕ ਤੇ ਨਿਮਰਤ ਖਹਿਰਾ ਦਾ ਰੋਮਾਂਟਿਕ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ। ਇਸ ਗੀਤ ‘ਚ ਪਤੀ ਦਾ ਪਤਨੀ ਦੇ ਲਈ ਪਿਆਰ ਨੂੰ ਦਰਸਾਇਆ ਗਿਆ ਹੈ। ਫ਼ਿਲਮ ‘ਚ ਨਿਰਮਲ ਰਿਸ਼ੀ ਦੇ ਨਾਲ ਐਮੀ ਵਿਰਕ ਅਤੇ ਸਰਗੁਣ ਮਹਿਤਾ ਦਿਖਾਈ ਦੇਣਗੇ। ਇਸ ਤੋਂ ਪਹਿਲਾਂ ਐਮੀ ਵਿਰਕ ਤੇ ਸਰਗੁਣ ਮਹਿਤਾ ਦੀ ਜੋੜੀ ਨੂੰ ਦਰਸ਼ਕਾਂ ਦਾ ਅਥਾਹ ਪਿਆਰ ਮਿਲਿਆ ਸੀ ਪਰ ਹੁਣ ਨਿਮਰਤ ਖਹਿਰਾ ਅਤੇ ਐਮੀ ਵਿਰਕ ਦੀ ਜੋੜੀ ਵੀ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਹੀ ਹੈ।

 

ਫ਼ਿਲਮ ਵਿੱਚ ਕੁਝ ਮਸ਼ਹੂਰ ਇੰਡੋ-ਪੰਜਾਬੀ ਹਸਤੀਆਂ ਨੂੰ ਵੀ ਦਿਖਾਇਆ ਗਿਆ ਹੈ। ਐਮੀ ਵਿਰਕ ਲਗਾਤਾਰ ਆਪਣੀਆਂ ਫਿਲਮਾਂ ਨਾਲ ਦਰਸ਼ਕਾਂ ਦਾ ਦਿਲ ਜਿੱਤ ਰਹੇ ਹਨ। ਸਰਗੁਣ ਮਹਿਤਾ ਦੀ ਦਮਦਾਰ ਅਦਾਕਾਰੀ, ਨਿਮਰਤ ਦੇ ਝਗੜੇ ਅਤੇ ਮਲਵਈ ਬੋਲੀ ਸੁਣਨ ਲਈ ਪ੍ਰਸ਼ੰਸਕ ਉਤਸ਼ਾਹਿਤ ਹਨ। ਬੰਟੀ ਬੈਂਸ ਦੇ ਬੋਲਾਂ ਅਤੇ ਰਚਨਾਵਾਂ ਦੇ ਨਾਲ ਮਨਮੋਹਕ ਗੀਤ 'ਸਾਡੇ ਕੋਠੇ ਉੱਤੇ' ਨੂੰ ਐਮੀ ਵਿਰਕ ਅਤੇ ਨਿਮਰਤ ਖਹਿਰਾ ਨੇ ਆਵਾਜ਼ ਦਿੱਤੀ ਹੈ, ਜਿਸ ਨੂੰ ਦਰਸ਼ਕ ਖੂਬ ਪਸੰਦ ਕਰ ਰਹੇ ਹਨ। ਇਸ ਗੀਤ ਨੂੰ ਬੰਟੀ ਬੈਂਸ ਨੇ ਲਿਖਿਆ ਹੈ ਅਤੇ ਮਿਊਜ਼ਿਕ ਦੇਸੀ ਕਰਿਊ ਨੇ ਦਿੱਤਾ ਹੈ।  ਫ਼ਿਲਮ ਦੀ ਕਹਾਣੀ ਅੰਬਰਦੀਪ ਸਿੰਘ ਨੇ ਲਿਖੀ ਹੈ, ਜੋ ਜਲਦ ਹੀ ਦਰਸ਼ਕਾਂ ਦੇ ਰੂ-ਬ-ਰੂ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਅਮਰਜੀਤ ਸਿੰਘ ਸਾਰੋਂ ਦੁਆਰਾ ਨਿਰਦੇਸ਼ਿਤ ਕੀਤਾ ਗਿਆ ਹੈ। ਫ਼ਿਲਮ ਦਾ ਨਿਰਮਾਣ ਨਾਦ ਐੱਸ. ਐੱਸ. ਸਟੂਡੀਓਜ਼, ਡ੍ਰੀਮੀਆਤਾ ਪ੍ਰਾਈਵੇਟ ਲਿਮਟਿਡ, ਜੇ. ਆਰ. ਪ੍ਰੋਡਕਸ਼ਨ ਹਾਊਸ ਵੱਲੋਂ ਗਿਆ ਹੈ। ਫਿਲਮ 'ਸੌਂਕਣ ਸੌਂਕਣੇ' 13 ਮਈ 2022 ਨੂੰ ਦੁਨੀਆ ਭਰ 'ਚ ਰਿਲੀਜ਼ ਹੋਣ ਜਾ ਰਹੀ ਹੈ।


Mukesh

Content Editor

Related News