ਐਮੀ ਵਿਰਕ ਨੇ ਫ਼ਿਲਮ ‘ਸੌਂਕਣ ਸੌਂਕਣੇ’ ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ, ਇਸ ਦਿਨ ਬਣੇਗੀ ਸਿਨੇਮਾਘਰਾਂ ਦਾ ਸ਼ਿੰਗਾਰ

02/04/2022 2:43:43 PM

ਚੰਡੀਗੜ੍ਹ (ਬਿਊਰੋ)– ‘ਲੌਂਗ ਲਾਚੀ 2’ ਤੇ ‘ਆਜਾ ਮੈਕਸੀਕੋ ਚੱਲੀਏ’ ਤੋਂ ਬਾਅਦ ਹੁਣ ਐਮੀ ਵਿਰਕ ਨੇ ਸਾਲ 2022 ’ਚ ਰਿਲੀਜ਼ ਹੋਣ ਵਾਲੀ ਆਪਣੀ ਤੀਜੀ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ। ਇਸ ਫ਼ਿਲਮ ਦਾ ਨਾਂ ‘ਸੌਂਕਣ ਸੌਂਕਣੇ’ ਹੈ।

ਇਹ ਖ਼ਬਰ ਵੀ ਪੜ੍ਹੋ : ਅਸ਼ਲੀਲ ਫ਼ਿਲਮਾਂ ਦੇ ਮਾਮਲੇ ’ਚ ਫਸੇ ਰਾਜ ਕੁੰਦਰਾ ਨੇ ਪਤਨੀ ਸ਼ਿਲਪਾ ਸ਼ੈੱਟੀ ਦੇ ਨਾਂ ਕੀਤੇ 5 ਫਲੈਟਸ, ਇੰਨੇ ਕਰੋੜ ਹੈ ਕੀਮਤ

ਬੀਤੇ ਦਿਨੀਂ ਐਮੀ ਵਿਰਕ ਨੇ ਇਸ ਫ਼ਿਲਮ ਦਾ ਪੋਸਟਰ ਸਾਂਝਾ ਕਰਦਿਆਂ ਇਸ ਦੀ ਰਿਲੀਜ਼ ਡੇਟ ਦੱਸੀ ਹੈ। ਐਮੀ ਵਿਰਕ ਨੇ ਕੈਪਸ਼ਨ ’ਚ ਲਿਖਿਆ, ‘ਕਿਰਪਾ ਕਰਕੇ 6 ਮਈ ਨੋਟ ਕਰ ਲਓ। ਵਾਹਿਗੁਰੂ ਮਿਹਰ ਕਰਨ। ‘ਸੌਂਕਣ ਸੌਂਕਣੇ’ 6 ਮਈ, 2022।’

ਦੱਸ ਦੇਈਏ ਕਿ ਇਸ ਫ਼ਿਲਮ ’ਚ ਐਮੀ ਵਿਰਕ ਨਾਲ ਸਰਗੁਣ ਮਹਿਤਾ ਤੇ ਨਿਮਰਤ ਖਹਿਰਾ ਮੁੱਖ ਭੂਮਿਕਾ ਨਿਭਾਅ ਰਹੀਆਂ ਹਨ। ਫ਼ਿਲਮ ਦੀ ਸ਼ੂਟਿੰਗ ਕਾਫੀ ਸਮਾਂ ਪਹਿਲਾਂ ਪੂਰੀ ਹੋ ਚੁੱਕੀ ਹੈ ਪਰ ਕੋਰੋਨਾ ਵਾਇਰਸ ਦੇ ਚਲਦਿਆਂ ਇਸ ਨੂੰ ਰਿਲੀਜ਼ ਡੇਟ ਨਸੀਬ ਨਹੀਂ ਹੋਈ ਸੀ।

ਫ਼ਿਲਮ ਨੂੰ ਅਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ। ਇਸ ਦੀ ਕਹਾਣੀ ਅੰਬਰਦੀਪ ਸਿੰਘ ਵਲੋਂ ਲਿਖੀ ਗਈ ਹੈ। ਫ਼ਿਲਮ ਨਾਦ ਸਟੂਡੀਓਜ਼, ਡਰੀਮੀਯਾਤਾ ਪ੍ਰਾਈਵੇਟ ਲਿਮਟਿਡ ਤੇ ਜੇ. ਆਰ. ਪ੍ਰੋਡਕਸ਼ਨ ਹਾਊਸ ਦੀ ਪੇਸ਼ਕਸ਼ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News