ਕੱਲ ਵੀ. ਆਰ. ਪੰਜਾਬ ਮਾਲ ਪਹੁੰਚੇਗੀ ਫ਼ਿਲਮ ‘ਸੌਂਕਣ ਸੌਂਕਣੇ’ ਦੀ ਟੀਮ

Saturday, May 07, 2022 - 02:46 PM (IST)

ਕੱਲ ਵੀ. ਆਰ. ਪੰਜਾਬ ਮਾਲ ਪਹੁੰਚੇਗੀ ਫ਼ਿਲਮ ‘ਸੌਂਕਣ ਸੌਂਕਣੇ’ ਦੀ ਟੀਮ

ਚੰਡੀਗੜ੍ਹ (ਬਿਊਰੋ)– ਆਗਾਮੀ ਪੰਜਾਬੀ ਫ਼ਿਲਮ ‘ਸੌਂਕਣ ਸੌਂਕਣੇ’ ਦੀ ਪ੍ਰਮੋਸ਼ਨ ਇਨ੍ਹੀਂ ਦਿਨੀਂ ਜ਼ੋਰਾਂ ’ਤੇ ਚੱਲ ਰਹੀ ਹੈ। ਫ਼ਿਲਮ ’ਚ ਐਮੀ ਵਿਰਕ, ਸਰਗੁਣ ਮਹਿਤਾ ਤੇ ਨਿਮਰਤ ਖਹਿਰਾ ਮੁੱਖ ਭੂਮਿਕਾ ਨਿਭਾਅ ਰਹੇ ਹਨ। ਇਹ ਤਿੰਨੇ ਸਿਤਾਰੇ ਫ਼ਿਲਮ ਦੀ ਪ੍ਰਮੋਸ਼ਨ ਲਈ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ’ਚ ਘੁੰਮ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਕੋਰੋਨਾ ਦੇ ਚਲਦਿਆਂ ਪਿਤਾ ਦੀ ਮੌਤ, ਕਰਜ਼ ’ਚ ਡੁੱਬਾ ਪਰਿਵਾਰ, ਨੇਪਾਲੀ ਲੜਕੀ ਲਈ ਮਸੀਹਾ ਬਣੇ ਸੋਨੂੰ ਸੂਦ

ਕੱਲ ਫ਼ਿਲਮ ਦੀ ਟੀਮ ਵੀ. ਆਰ. ਪੰਜਾਬ ਮਾਲ ਮੋਹਾਲੀ ਵਿਖੇ ਪਹੁੰਚਣ ਵਾਲੀ ਹੈ। ਫ਼ਿਲਮ ਦੀ ਟੀਮ ਕੱਲ ਸ਼ਾਮ ਸਾਢੇ ਛੇ ਵਜੇ ਮਾਲ ’ਚ ਪਹੁੰਚੇਗੀ।

ਫ਼ਿਲਮ ਦੀ ਗੱਲ ਕਰੀਏ ਤਾਂ ਇਸ ’ਚ ਐਮੀ, ਸਰਗੁਣ ਤੇ ਨਿਮਰਤ ਤੋਂ ਇਲਾਵਾ ਨਿਰਮਲ ਰਿਸ਼ੀ, ਕਾਕਾ ਕੌਟਕੀ, ਸੁਖਵਿੰਦਰ ਚਾਹਲ, ਮੋਹਿਨੀ ਤੂਰ ਤੇ ਰਵਿੰਦਰ ਮੰਡ ਵਰਗੇ ਸਿਤਾਰੇ ਅਹਿਮ ਭੂਮਿਕਾ ਨਿਭਾਅ ਰਹੇ ਹਨ।

PunjabKesari

ਫ਼ਿਲਮ ਨੂੰ ਅੰਬਰਦੀਪ ਸਿੰਘ ਨੇ ਲਿਖਿਆ ਹੈ। ਇਸ ਨੂੰ ਡਾਇਰੈਕਟ ਅਮਰਜੀਤ ਸਿੰਘ ਨੇ ਕੀਤਾ ਹੈ। ਦੁਨੀਆ ਭਰ ’ਚ ਇਹ ਫ਼ਿਲਮ 13 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News