ਪ੍ਰਸਿੱਧ ਰੈਪਰ ਗ੍ਰਿਫ਼ਤਾਰ, ਸੈਕਸ ਤਸਕਰੀ ਸਣੇ ਲੱਗੇ ਗੰਭੀਰ ਦੋਸ਼

Wednesday, Sep 18, 2024 - 12:06 PM (IST)

ਪ੍ਰਸਿੱਧ ਰੈਪਰ ਗ੍ਰਿਫ਼ਤਾਰ, ਸੈਕਸ ਤਸਕਰੀ ਸਣੇ ਲੱਗੇ ਗੰਭੀਰ ਦੋਸ਼

ਐਂਟਰਟੇਨਮੈਂਟ ਡੈਸਕ : ਮਸ਼ਹੂਰ ਵਿਦੇਸ਼ੀ ਰੈਪਰ ਸ਼ੌਨ ਡਿਡੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ 'ਤੇ ਕਈ ਗੰਭੀਰ ਦੋਸ਼ ਲਗਾਏ ਗਏ ਹਨ। ਸ਼ੌਨ ਡਿਡੀ ਦੀ ਗ੍ਰਿਫ਼ਤਾਰੀ ਪਿੱਛੇ ਅਸਲ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਉਸ ਨੂੰ ਵੇਸਵਾਗਮਨੀ ਅਤੇ ਸੈਕਸ ਤਸਕਰੀ 'ਚ ਸ਼ਾਮਲ ਹੋਣ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ੌਨ ਡਿਡੀ ਹਾਲੀਵੁੱਡ ਦਾ ਮਸ਼ਹੂਰ ਰੈਪਰ ਹੈ। ਜਿਵੇਂ ਹੀ 54 ਸਾਲਾ ਸ਼ਾਨ ਦੀ ਗ੍ਰਿਫ਼ਤਾਰੀ ਦੀ ਖਬਰ ਸਾਹਮਣੇ ਆਈ ਤਾਂ ਉਨ੍ਹਾਂ ਦੇ ਪ੍ਰਸ਼ੰਸਕਾਂ 'ਚ ਹਲਚਲ ਮਚ ਗਈ। ਫਿਲਹਾਲ ਸ਼ੌਨ ਪੁਲਸ ਹਿਰਾਸਤ 'ਚ ਹੈ। ਉਨ੍ਹਾਂ 'ਤੇ ਕਈ ਤਰ੍ਹਾਂ ਦੇ ਦੋਸ਼ ਲਗਾਏ ਗਏ ਹਨ। ਨਿਊਯਾਰਕ ਪੁਲਸ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਜਾਂਚ 'ਚ ਜੁਟੀ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ -ਮਸ਼ਹੂਰ ਗਾਇਕਾ ਨਾਲ ਲਾਈਵ ਸ਼ੋਅ 'ਚ ਸ਼ਖਸ ਨੇ ਕੀਤੀ ਗੰਦੀ ਹਰਕਤ, ਦੇਖੋ ਵੀਡੀਓ

ਦੱਸ ਦਈਏ ਕਿ ਸ਼ੌਨ ਨੂੰ ਸੋਮਵਾਰ ਸ਼ਾਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਸ਼ੌਨ ਮੈਨਹਟਨ ਦੇ ਪਾਰਕ ਹਯਾਤ ਹੋਟਲ 'ਚ ਰੁਕੇ ਹੋਏ ਸਨ। ਇੱਥੋਂ ਰਾਤ ਕਰੀਬ 8.15 'ਤੇ ਹੋਮਲੈਂਡ ਸਕਿਓਰਿਟੀ ਇਨਵੈਸਟੀਗੇਸ਼ਨ ਨੇ ਉਸ ਨੂੰ ਆਪਣੀ ਹਿਰਾਸਤ 'ਚ ਲੈ ਲਿਆ।

ਇਹ ਖ਼ਬਰ ਵੀ ਪੜ੍ਹੋ ਅਦਾਕਾਰਾ ’ਤੇ ਹਮਲੇ ਦੇ ਮੁੱਖ ਮੁਲਜ਼ਮ ਨੂੰ ਜ਼ਮਾਨਤ

ਦੱਸਣਯੋਗ ਹੈ ਕਿ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਵਕੀਲ ਨੇ ਵੀ ਬਿਆਨ ਦਿੱਤਾ ਹੈ। ਸਾਰੇ ਦੋਸ਼ ਬੇਬੁਨਿਆਦ ਹਨ ਇਸ ਮਾਮਲੇ 'ਚ ਸ਼ੌਨ ਦੇ ਵਕੀਲ ਨੇ ਬਿਆਨ ਦਿੰਦੇ ਹੋਏ ਨਿਰਾਸ਼ਾ ਜਤਾਈ ਹੈ। ਰੈਪਰ ਦੇ ਵਕੀਲ ਮਾਰਕ ਅਗਨੀਫਿਲੋ ਨੇ ਸੀ. ਐੱਨ. ਐੱਨ. ਨੂੰ ਦੱਸਿਆ, ''ਅਸੀ ਇਸ ਫੈਸਲੇ ਤੋਂ ਨਿਰਾਸ਼ ਹਾਂ ਕਿ ਅਮਰਿਕੀ ਅਟਾਰਨੀ ਦਫ਼ਤਰ ਨੇ ਕੋਂਬਸ ਦੇ ਖਿਲਾਫ ਕਾਰਵਾਈ ਕਰਦੇ ਹੋਏ ਇਹ ਐਕਸ਼ਨ ਲਿਆ ਹੈ। ਉਨ੍ਹਾਂ 'ਤੇ ਲੱਗੇ ਸਾਰੇ ਦੋਸ਼ ਬੇਬੁਨਿਆਦ ਹਨ।''
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News