ਮਸ਼ਹੂਰ ਗਾਇਕਾ ਨੇਹਾ ਵਿਰੁੱਧ ਦੇਸ਼ਧ੍ਰੋਹ ਦਾ ਮਾਮਲਾ ਦਰਜ, ਜਾਣੋ ਕੀ ਹੈ ਪੂਰਾ ਮਾਮਲਾ
Monday, Apr 28, 2025 - 10:21 AM (IST)

ਲਖਨਊ (ਏਜੰਸੀ)- ਲੋਕ ਗਾਇਕਾ ਨੇਹਾ ਸਿੰਘ ਰਾਠੌਰ ਵਿਰੁੱਧ ਲਖਨਊ ਦੇ ਹਜ਼ਰਤਗੰਜ ਥਾਣੇ ਵਿੱਚ ਦੇਸ਼ਧ੍ਰੋਹ ਸਮੇਤ ਕਈ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਹਫ਼ਤੇ ਹੋਏ ਪਹਿਲਗਾਮ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਇੱਕ ਖਾਸ ਧਾਰਮਿਕ ਭਾਈਚਾਰੇ ਨੂੰ ਨਿਸ਼ਾਨਾ ਬਣਾਉਂਦੇ ਹੋਏ ਸੋਸ਼ਲ ਮੀਡੀਆ 'ਤੇ ਉਨ੍ਹ ਦੀ ਭੜਕਾਊ ਪੋਸਟ ਦੇਸ਼ ਦੀ ਏਕਤਾ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਕਵੀ ਅਭੈ ਪ੍ਰਤਾਪ ਸਿੰਘ ਦੀ ਸ਼ਿਕਾਇਤ 'ਤੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਸ਼ਿਕਾਇਤਕਰਤਾ ਅਭੈ ਪ੍ਰਤਾਪ ਸਿੰਘ ਨੇ ਕਿਹਾ, "ਗਾਇਕਾ ਅਤੇ ਕਵਿੱਤਰੀ ਨੇਹਾ ਸਿੰਘ ਰਾਠੌਰ ਨੇ ਆਪਣੇ 'ਐਕਸ' ਹੈਂਡਲ 'ਤੇ ਪਹਿਲਗਾਮ ਅੱਤਵਾਦੀ ਹਮਲੇ 'ਤੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ ਅਤੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਅਜਿਹੇ ਵੀਡੀਓ ਅਤੇ ਪੋਸਟ ਸਾਂਝੇ ਕੀਤੇ ਸਨ, ਜਿਨ੍ਹਾਂ ਦਾ ਰਾਸ਼ਟਰੀ ਅਖੰਡਤਾ 'ਤੇ ਮਾੜਾ ਪ੍ਰਭਾਵ ਪਿਆ।"
ਇਹ ਵੀ ਪੜ੍ਹੋ: ਅਧਿਆਤਮਕ ਗੁਰੂ ਸ਼੍ਰੀ ਸ਼੍ਰੀ ਰਵਿਸ਼ੰਕਰ 'ਤੇ ਬਣੇਗੀ ਫਿਲਮ, '12ਵੀਂ ਫੇਲ੍ਹ' ਅਦਾਕਾਰ ਨਿਭਾਵੇਗਾ Role
ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਰਾਠੌਰ 'ਤੇ ਧਰਮ ਅਤੇ ਜਾਤ ਦੇ ਆਧਾਰ 'ਤੇ ਭਾਈਚਾਰਿਆਂ ਵਿੱਚ ਮਤਭੇਦ ਪੈਦਾ ਕਰਨ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਰਾਠੌਰ ਨੇ ਪਹਿਲਗਾਮ ਹਮਲੇ ਵਿੱਚ ਮਾਸੂਮ ਪੀੜਤਾਂ ਦੀ ਮੌਤ 'ਤੇ ਸਵਾਲ ਉਠਾਏ ਅਤੇ ਦੇਸ਼ ਵਿਰੋਧੀ ਬਿਆਨ ਦਿੱਤੇ, ਜਿਸ ਨਾਲ ਸ਼ਾਂਤੀ ਅਤੇ ਜਨਤਕ ਵਿਵਸਥਾ ਦੀ ਉਲੰਘਣਾ ਹੋਣ ਦੀ ਸੰਭਾਵਨਾ ਪੈਦਾ ਹੋਈ। ਉਨ੍ਹਾਂ ਦੇ ਬਿਆਨ ਪਾਕਿਸਤਾਨ ਵਿੱਚ ਵਾਇਰਲ ਹੋ ਗਏ ਹਨ, ਜਿੱਥੇ ਮੀਡੀਆ ਵੱਲੋਂ ਉਨ੍ਹਾਂ ਦਾ ਇਸਤੇਮਾਲ ਭਾਰਤ ਵਿਰੋਧੀ ਪ੍ਰਚਾਰ ਲਈ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਮੰਦਭਾਗੀ ਖਬਰ; ਮਸ਼ਹੂਰ ਸਿੰਗਰ ਨੇ 17 ਸਾਲ ਦੀ ਉਮਰ 'ਚ ਦੁਨੀਆ ਨੂੰ ਕਿਹਾ ਅਲਵਿਦਾ
ਸ਼ਿਕਾਇਤ ਦੇ ਆਧਾਰ 'ਤੇ ਹਜ਼ਰਤਗੰਜ ਪੁਲਸ ਨੇ ਕਿਹਾ ਕਿ ਲੋਕ ਗਾਇਕਾ ਵਿਰੁੱਧ ਭਾਰਤੀ ਦੰਡਾਵਲੀ (BNS) ਦੇ ਕਈ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਵਿੱਚ ਫਿਰਕੂ ਦੁਸ਼ਮਣੀ ਨੂੰ ਉਤਸ਼ਾਹਿਤ ਕਰਨਾ, ਜਨਤਕ ਸ਼ਾਂਤੀ ਭੰਗ ਕਰਨਾ ਅਤੇ ਭਾਰਤ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਨੂੰ ਖ਼ਤਰਾ ਪੈਦਾ ਕਰਨ ਦੀ ਕੋਸ਼ਿਸ਼ ਕਰਨਾ ਸ਼ਾਮਲ ਹੈ। ਨਾਲ ਹੀ, ਉਨ੍ਹਾਂ ਵਿਰੁੱਧ ਸੂਚਨਾ ਤਕਨਾਲੋਜੀ (ਆਈ.ਟੀ.) ਐਕਟ ਤਹਿਤ ਵੀ ਮਾਮਲਾ ਦਰਜ ਕੀਤਾ ਗਿਆ ਹੈ। ਬੀ.ਐੱਨ.ਐੱਸ. ਵਿਚ ਸਪੱਸ਼ਟ ਤੌਰ 'ਤੇ ਦੇਸ਼ਧ੍ਰੋਹ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ, ਜਿਵੇਂ ਕਿ ਬਸਤੀਵਾਦੀ ਯੁੱਗ ਦੇ ਇੰਡੀਅਨ ਪੀਨਲ ਕੋਡ ਦੀ ਧਾਰਾ 124ਏ ਵਿੱਚ ਇਸ ਦਾ ਜ਼ਿਕਰ ਕੀਤਾ ਗਿਆ ਸੀ, ਪਰ ਨਵੇਂ ਕ੍ਰਿਮੀਨਲ ਸੰਹਿਤਾ ਦੀ ਧਾਰਾ 152 ਦੇਸ਼ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਨੂੰ ਖਤਰੇ ਵਿੱਚ ਪਾਉਣ ਦੇ ਸਮਾਨ ਦੋਸ਼ਾਂ ਨਾਲ ਨਜਿੱਠਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8