ਅਦਾਕਾਰਾ ਉਰਵਸ਼ੀ ਰੌਤੇਲਾ ਦੇ ਐਕਸ਼ਨ ਦੇਖ ਹੋ ਜਾਓਗੇ ਹੈਰਾਨ (ਵੀਡੀਓ)

Friday, Jun 04, 2021 - 05:15 PM (IST)

ਅਦਾਕਾਰਾ ਉਰਵਸ਼ੀ ਰੌਤੇਲਾ ਦੇ ਐਕਸ਼ਨ ਦੇਖ ਹੋ ਜਾਓਗੇ ਹੈਰਾਨ (ਵੀਡੀਓ)

ਮੁੰਬਈ-ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਉਹ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਕਸਰ ਵੀਡੀਓ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਉਸ ਨੇ ਹੁਣ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤੀ ਹੈ। ਜਿਸ ‘ਚ ਉਹ ਐਕਸ਼ਨ ਕਰਦੀ ਵਿਖਾਈ ਦੇ ਰਹੀ ਹੈ।

PunjabKesari
ਇਸ ਵੀਡੀਓ ਨੂੰ ਉਸ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ। ਇਸ ਵੀਡੀਓ ‘ਚ ਅਦਾਕਾਰਾ ਕਿੱਕ ਪਾਵਰ ਵਿਖਾਉਂਦੀ ਨਜ਼ਰ ਆ ਰਹੀ ਹੈ। ਵੀਡੀਓ ਸ਼ੇਅਰ ਕਰਕੇ ਉਰਵਸ਼ੀ ਨੇ ਦੱਸਿਆ ਹੈ ਕਿ ਉਹ ਆਪਣੀ ਅਗਲੀ ਫ਼ਿਲਮ ਦੇ ਲਈ ਤਿਆਰ ਹੈ।


ਜੋ ਐਕਸ਼ਨ ਅਤੇ ਸਟੰਟ ਨਾਲ ਭਰੀ ਰੋਮਾਂਚਕ ਫ਼ਿਲਮ ਹੋਵੇਗੀ। ਅਦਾਕਾਰ ਦੇ ਜ਼ਬਰਦਸਤ ਵਰਕ ਆਊਟ ਨੂੰ ਵੇਖ ਕੇ ਫੈਂਸ ਵੀ ਉਨ੍ਹਾਂ ਦੀ ਤਾਰੀਫ ਕਰ ਰਹੇ ਹਨ। ਇਸ ਵੀਡੀਓ ਨੂੰ ਹੁਣ ਤੱਕ ਲੱਖਾਂ ਲੋਕ ਵੇਖ ਚੁੱਕੇ ਹਨ ਅਤੇ ਉਰਵਸ਼ੀ ਦੀ ਤਾਰੀਫ਼ ਕਰ ਰਹੇ ਹਨ। ਉਰਵਸ਼ੀ ਦੀ ਇਸ ਵੀਡੀਓ ‘ਤੇ ਇੱਕ ਯੂਜ਼ਰਸ ਨੇ ਕਿਹਾ ਕਿ ‘ਗੁੱਸਾ ਕੱਢਣ ਦਾ ਸਭ ਤੋਂ ਵਧੀਆ ਤਰੀਕਾ ਫਿੱਟ ਰਹੋ, ਹਿੱਟ ਰਹੋ’। ਉਰਵਸ਼ੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਕਈ ਪ੍ਰਾਜੈਕਟਸ ‘ਚ ਨਜ਼ਰ ਆਏਗੀ।  


author

Aarti dhillon

Content Editor

Related News