ਸੁਸ਼ਾਂਤ ਕੇਸ ਦੀ ਜਾਂਚ ਲਈ ਮੁੰਬਈ ਪਹੁੰਚੇ ਪਟਨਾ ਦੇ SP, ਘਿਰੇ ਨਵੀਂ ਮੁਸੀਬਤ ''ਚ

08/03/2020 1:14:00 PM

ਮੁੰਬਈ (ਬਿਊਰੋ) — ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਦੀ ਜਾਂਚ ਲਈ ਮੁੰਬਈ ਪਹੁੰਚੇ ਪਟਨਾ ਦੇ ਐੱਸ. ਪੀ. ਵਿਨੈ ਤਿਵਾੜੀ ਨੂੰ ਕੁਆਰੰਟੀਨ ਕੀਤਾ ਗਿਆ ਹੈ। ਬ੍ਰਹਿਮੰਬਾਈ ਮਿਉਂਸਪਲ ਕਾਰਪੋਰੇਸ਼ਨ ਨੇ ਇਹ ਜਾਣਕਾਰੀ ਦਿੱਤੀ ਹੈ। ਬੀ. ਐੱਮ. ਐੱਸ. ਅਧਿਕਾਰੀਆਂ ਨੇ ਦੱਸਿਆ ਕਿ ਅਧਿਕਾਰੀ ਨੂੰ ਕੁਆਰੰਟੀਨ ਕਰ ਦਿੱਤਾ ਗਿਆ ਹੈ। ਵਿਨੈ ਤਿਵਾੜੀ ਸੁਸ਼ਾਂਤ ਮਾਮਲੇ ਦੀ ਜਾਂਚ ਲਈ ਐਤਵਾਰ ਨੂੰ ਮੁੰਬਈ ਪਹੁੰਚੇ ਸਨ।
PunjabKesari
ਸੀ. ਐੱਮ. ਉਧਵ ਨੂੰ ਮਿਲੇ ਮੁੰਬਈ ਪੁਲਸ ਕਮਿਸ਼ਨਰ
ਇਸ ਦੌਰਾਨ ਮੁੰਬਈ ਪੁਲਸ ਕਮਿਸ਼ਨਰ ਪਰਮ ਵੀਰ ਸਿੰਘ ਨੇ ਐਤਵਾਰ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨਾਲ ਮੁਲਾਕਾਤ ਕੀਤੀ ਅਤੇ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਮੌਤ ਕੇਸ 'ਚ ਹੁਣ ਤੱਕ ਦੀ ਜਾਂਚ ਤੋਂ ਉਨ੍ਹਾਂ ਨੂੰ ਜਾਣੂ ਕਰਾਇਆ। ਉਨ੍ਹਾਂ ਨੇ ਮੁੰਬਈ 'ਚ ਬਿਹਾਰ ਪੁਲਸ ਦੀ ਮੌਜ਼ੂਦਗੀ ਅਤੇ ਸੋਸ਼ਲ ਮੀਡੀਆ 'ਤੇ ਚੱਲ ਰਹੀ ਅਫ਼ਵਾਹ ਬਾਰੇ ਵੀ ਜਾਣਕਾਰੀ ਦਿੱਤੀ। ਗ੍ਰਹਿ ਵਿਭਾਗ ਦੇ ਸੂਤਰਾਂ ਨੇ ਦੱਸਿਆ ਕਿ ਮੁੰਬਈ ਪੁਲਸ ਕਮਿਸ਼ਨਰ ਨੇ ਪਹਿਲਾਂ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨਾਲ ਮੁਲਾਕਾਤ ਕੀਤੀ ਅਤੇ ਫਿਰ ਮੁੱਖ ਮੰਤਰੀ ਨੂੰ ਮਿਲਣ ਲਈ ਗਏ।

ਸੁਸ਼ਾਂਤ 14 ਜੂਨ ਨੂੰ ਆਪਣੇ ਘਰ 'ਚ ਮ੍ਰਿਤਕ ਮਿਲਿਆ
ਜ਼ਿਕਰਯੋਗ ਹੈ ਕਿ 34 ਸਾਲਾ ਸੁਸ਼ਾਂਤ ਸਿੰਘ ਰਾਜਪੂਤ 14 ਜੂਨ ਨੂੰ ਆਪਣੀ ਬਾਂਦਰਾ ਸਥਿਤ ਰਿਹਾਇਸ਼ 'ਤੇ ਮ੍ਰਿਤਕ ਪਾਇਆ ਗਿਆ ਸੀ। ਬਿਹਾਰ ਪੁਲਸ ਉਨ੍ਹਾਂ ਦੀ ਮੌਤ ਦੇ ਮਾਮਲੇ ਦੀ ਵੀ ਜਾਂਚ ਕਰ ਰਹੀ ਹੈ ਜਦੋਂ ਪਰਿਵਾਰ ਨੇ ਮੁੰਬਈ ਪੁਲਸ ਕੋਲ ਪਟਨਾ 'ਚ ਸ਼ਿਕਾਇਤ ਦਰਜ ਕਰਵਾਈ ਸੀ। ਵਿਰੋਧੀ ਧਿਰ ਭਾਜਪਾ ਸਮੇਤ ਕਈ ਧੜਿਆਂ ਦੁਆਰਾ ਸੀ. ਬੀ. ਆਈ. ਜਾਂਚ ਦੀ ਮੰਗ ਦੀ ਨਿੰਦਾ ਕਰਦਿਆਂ ਦੇਸ਼ਮੁਖ ਨੇ ਟਵੀਟ ਕੀਤਾ ਸੀ, “ਮਹਾਰਾਸ਼ਟਰ ਪੁਲਸ ਮਾਮਲੇ ਦੀ ਪੇਸ਼ੇਵਰ ਜਾਂਚ ਕਰ ਰਹੀ ਹੈ ਅਤੇ ਸੱਚ ਸਾਹਮਣੇ ਲਿਆਉਣ ਦੇ ਯੋਗ ਹੈ ਅਤੇ ਇਸ ਮਾਮਲੇ 'ਚ ਕੋਈ ਕਸਰ ਬਾਕੀ ਨਹੀਂ ਛੱਡੇਗੀ।''
 


sunita

Content Editor

Related News