ਸ਼ਾਹਰੁਖ ਨੇ ਫ਼ਿਲਮ ‘ਪਠਾਨ’ ਦੇ ਵਿਰੋਧ ’ਤੇ ਚਿੰਤਾ ਪ੍ਰਗਟ ਕਰਨ ਲਈ ਮੈਨੂੰ ਕੀਤਾ ਫੋਨ : ਹਿਮੰਤ ਬਿਸ਼ਵ ਸਰਮਾ

Sunday, Jan 22, 2023 - 07:34 PM (IST)

ਸ਼ਾਹਰੁਖ ਨੇ ਫ਼ਿਲਮ ‘ਪਠਾਨ’ ਦੇ ਵਿਰੋਧ ’ਤੇ ਚਿੰਤਾ ਪ੍ਰਗਟ ਕਰਨ ਲਈ ਮੈਨੂੰ ਕੀਤਾ ਫੋਨ : ਹਿਮੰਤ ਬਿਸ਼ਵ ਸਰਮਾ

ਗੁਹਾਟੀ (ਭਾਸ਼ਾ) - ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸ਼ਵ ਸਰਮਾ ਨੇ ਕਿਹਾ ਹੈ ਕਿ ਅਭਿਨੇਤਾ ਸ਼ਾਹਰੁਖ ਖ਼ਾਨ ਨੇ ਐਤਵਾਰ ਤੜਕੇ 2 ਵਜੇ ਉਨ੍ਹਾਂ ਨਾਲ ਫੋਨ ’ਤੇ ਗੱਲਬਾਤ ਕੀਤੀ ਅਤੇ ਸ਼ਹਿਰ ’ਚ ਫ਼ਿਲਮ ‘ਪਠਾਨ’ ਖ਼ਿਲਾਫ਼ ਹੋ ਰਹੇ ਪ੍ਰਦਰਸ਼ਨਾਂ ’ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਸ਼ਾਹਰੁਖ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਫ਼ਿਲਮ ਖ਼ਿਲਾਫ਼ ਪ੍ਰਦਰਸ਼ਨਾਂ ਬਾਰੇ ਪਤਾ ਕਰੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਉਂਝ ਉਨ੍ਹਾਂ ਕਿਹਾ ਕਿ ਸ਼ਾਹਰੁਖ ਖ਼ਾਨ ਕੌਣ ਹੈ? ਮੈਂ ਉਸ ਜਾਂ ਉਸ ਦੀ ਫ਼ਿਲਮ ‘ਪਠਾਨ’ ਬਾਰੇ ਕੁਝ ਨਹੀਂ ਜਾਣਦਾ।

ਇਹ ਵੀ ਪੜ੍ਹੋ- ਚੋਰੀ ਦੇ ਕੇਸ 'ਚ 7 ਸਾਲਾ ਬੱਚਾ ਅਦਾਲਤ 'ਚ ਪੇਸ਼, ਜੱਜ ਨੇ ਪੁਲਸ ਨੂੰ ਪਾਈ ਝਾੜ, ਜਾਣੋ ਪੂਰਾ ਮਾਮਲਾ

ਮੁੱਖ ਮੰਤਰੀ ਨੇ ਇਹ ਟਿੱਪਣੀ ਬਜਰੰਗ ਦਲ ਦੇ ਵਰਕਰਾਂ ਵੱਲੋਂ ਫ਼ਿਲਮ ਖ਼ਿਲਾਫ਼ ਕੀਤੇ ਜਾ ਰਹੇ ਹਿੰਸਕ ਪ੍ਰਦਰਸ਼ਨ ਬਾਰੇ ਪੁੱਛੇ ਜਾਣ ’ਤੇ ਕੀਤੀ। ਸ਼ੁੱਕਰਵਾਰ ਨੂੰ ਬਜਰੰਗ ਦਲ ਦੇ ਕਾਰਕੁੰਨਾਂ ਨੇ ਸ਼ਹਿਰ ਦੇ ਨਾਰੰਗੀ ਸਿਨੇਮਾ ਹਾਲ ’ਤੇ ਧਾਵਾ ਬੋਲ ਦਿੱਤਾ ਸੀ, ਜਿੱਥੇ ਫ਼ਿਲਮ ਦਿਖਾਈ ਜਾਣੀ ਹੈ। ਇਸ ਮਾਮਲੇ ’ਚ ਸ਼ਾਹਰੁਖ ਦੇ ਫੋਨ ਕਰਨ ਤੋਂ ਪਹਿਲਾਂ ਹੀ ਮੁੱਖ ਮੰਤਰੀ ਨੇ ਸ਼ਨੀਵਾਰ ਕਿਹਾ ਸੀ ਕਿ ਜੇ ਕਾਨੂੰਨ ਵਿਵਸਥਾ ਦੀ ਉਲੰਘਣਾ ਹੁੰਦੀ ਹੈ ਤਾਂ ਕਾਰਵਾਈ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News