ਸ਼ਾਹਰੁਖ ਖ਼ਾਨ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ੁਸ਼ਖ਼ਬਰੀ, ਕੱਲ ਨੂੰ ਰਿਲੀਜ਼ ਹੋਵੇਗਾ ਫ਼ਿਲਮ ‘ਡੰਕੀ’ ਦਾ ਟਰੇਲਰ

12/04/2023 5:05:06 PM

ਐਂਟਰਟੇਨਮੈਂਟ ਡੈਸਕ– ਸ਼ਾਹਰੁਖ ਖ਼ਾਨ ਦੀ ਚਿਰਾਂ ਤੋਂ ਉਡੀਕੀ ਜਾ ਰਹੀ ਫ਼ਿਲਮ ‘ਡੰਕੀ’ ਦਾ ਅਧਿਕਾਰਕ ਟਰੇਲਰ ਕੱਲ ਯਾਨੀ 5 ਦਸੰਬਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਫ਼ਿਲਮ ਸਮੀਖਿਅਕ ਤਰਨ ਆਦਰਸ਼ ਨੇ ਦਿੱਤੀ ਹੈ।

ਤਰਨ ਆਦਰਸ਼ ਨੇ ਸ਼ਾਹਰੁਖ ਖ਼ਾਨ ਦੀ ਤਸਵੀਰ ਸਾਂਝੀ ਕਰਦਿਆਂ ਕੈਪਸ਼ਨ ’ਚ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ‘ਡੰਕੀ’ ਦਾ ਟਰੇਲਰ ਕੱਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਨਾਲ ਹੀ ਉਨ੍ਹਾਂ ਇਹ ਵੀ ਪੁੱਛਿਆ ਕਿ ਲੋਕ ਇਸ ਲਈ ਉਤਸ਼ਾਹਿਤ ਹਨ ਜਾਂ ਨਹੀਂ?

ਇਹ ਖ਼ਬਰ ਵੀ ਪੜ੍ਹੋ : ਹਾਨੀਆ ਆਮਿਰ ਨੂੰ ਡੇਟ ਕਰ ਰਹੇ ਬਾਦਸ਼ਾਹ! ਪਾਕਿ ਅਦਾਕਾਰਾ ਨੂੰ ਮਿਲਣ ਪਹੁੰਚੇ ਰੈਪਰ, ਦੇਖੋ ਤਸਵੀਰਾਂ

ਦੱਸ ਦੇਈਏ ਕਿ ‘ਡੰਕੀ’ ਇਸ ਸਾਲ ਰਿਲੀਜ਼ ਹੋਣ ਵਾਲੀ ਸ਼ਾਹਰੁਖ ਖ਼ਾਨ ਦੀ ਤੀਜੀ ਫ਼ਿਲਮ ਹੈ। ਸ਼ਾਹਰੁਖ ਖ਼ਾਨ ਦੀਆਂ ਇਸ ਸਾਲ ਹੁਣ ਤਕ ਦੋ ਫ਼ਿਲਮਾਂ ਰਿਲੀਜ਼ ਹੋ ਚੁੱਕੀਆਂ ਹਨ, ਜਿਨ੍ਹਾਂ ’ਚ ‘ਪਠਾਨ’ ਤੇ ‘ਜਵਾਨ’ ਸ਼ਾਮਲ ਹਨ।

‘ਪਠਾਨ’ ਤੇ ‘ਜਵਾਨ’ ਦੋਵੇਂ ਫ਼ਿਲਮਾਂ 1000 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਚੁੱਕੀਆਂ ਹਨ। ਉਥੇ ਦੇਖਣਾ ਇਹ ਹੋਵੇਗਾ ਕਿ ਸ਼ਾਹਰੁਖ ਖ਼ਾਨ ‘ਡੰਕੀ’ ਫ਼ਿਲਮ ਨਾਲ 1000 ਕਰੋੜ ਦੀ ਹੈਟ੍ਰਿਕ ਲਗਾ ਪਾਉਂਦੇ ਹਨ ਜਾਂ ਨਹੀਂ?

PunjabKesari

‘ਡੰਕੀ’ ਫ਼ਿਲਮ ਦੀ ਗੱਲ ਕਰੀਏ ਤਾਂ ਇਸ ਨੂੰ ਰਾਜਕੁਮਾਰ ਹਿਰਾਨੀ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ’ਚ ਸ਼ਾਹਰੁਖ ਖ਼ਾਨ ਤੋਂ ਇਲਾਵਾ ਤਾਪਸੀ ਪਨੂੰ, ਵਿੱਕੀ ਕੌਸ਼ਲ ਤੇ ਬੋਮਨ ਈਰਾਨੀ ਵਰਗੇ ਸਿਤਾਰੇ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ। ਦੁਨੀਆ ਭਰ ’ਚ ਇਹ ਫ਼ਿਲਮ 21 ਦਸੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News