ਸ਼ਾਹਰੁਖ ਖ਼ਾਨ ਦੀ ਹਰ ਪਾਸੇ ਹੋਈ ਬੱਲੇ-ਬੱਲੇ, ''ਡੰਕੀ'' ਨੇ ਕਮਾਏ 450 ਕਰੋੜ

01/12/2024 2:38:20 PM

ਐਂਟਰਟੇਨਮੈਂਟ ਡੈਸਕ– ਸ਼ਾਹਰੁਖ ਖ਼ਾਨ ਦੀ ਫ਼ਿਲਮ ‘ਡੰਕੀ’ ਬਾਕਸ ਆਫਿਸ ’ਤੇ ਸ਼ਾਨਦਾਰ ਕਮਾਈ ਕਰ ਰਹੀ ਹੈ। ਇਸ ਫ਼ਿਲਮ ਨੇ 450 ਕਰੋੜ ਦਾ ਆਂਕੜੇ ਪਾਰ ਕਰ ਲਿਆ ਹੈ। ਰਾਜਕੁਮਾਰ ਹਿਰਾਨੀ ਦੇ ਨਿਰਦੇਸ਼ਨ 'ਚ ਬਣੀ ਫ਼ਿਲਮ 'ਡੰਕੀ' 21 ਦਸੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ। 

3 ਫ਼ਿਲਮਾਂ ਦੀ ਕਮਾਈ 2500 ਕਰੋੜ ਦੇ ਪਾਰ
‘ਡੰਕੀ’ ਫ਼ਿਲਮ ਪਿਛਲੇ ਸਾਲ 21 ਦਸੰਬਰ ਨੂੰ ਦੁਨੀਆ ਭਰ ’ਚ ਰਿਲੀਜ਼ ਹੋਈ ਸੀ। ਸ਼ਾਹਰੁਖ ਖ਼ਾਨ ਦੀ ਇਹ ਸਾਲ 2023 ਦੀ ਤੀਜੀ ਤੇ ਆਖਰੀ ਫ਼ਿਲਮ ਸੀ। ਇਕੱਲੇ ਸ਼ਾਹਰੁਖ ਖ਼ਾਨ ਨੇ ਆਪਣੀਆਂ ਇਨ੍ਹਾਂ ਤਿੰਨਾਂ ਫ਼ਿਲਮਾਂ ਨਾਲ ਬਾਕਸ ਆਫਿਸ ’ਤੇ 2500 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਗੈਂਗਸਟਰ ਦੀ ਪ੍ਰੇਮਿਕਾ ਦਿਵਿਆ ਹੱਤਿਆਕਾਂਡ ਦਾ ਮੁਲਜ਼ਮ ਬਲਰਾਜ ਪੱਛਮੀ ਬੰਗਾਲ ’ਚ ਗ੍ਰਿਫ਼ਤਾਰ

‘ਡੰਕੀ’ ਫ਼ਿਲਮ ’ਚ ਸ਼ਾਹਰੁਖ ਖ਼ਾਨ ਤੋਂ ਇਲਾਵਾ ਤਾਪਸੀ ਪਨੂੰ, ਵਿੱਕੀ ਕੌਸ਼ਲ, ਬੋਮਨ ਈਰਾਨੀ, ਅਨਿਲ ਗਰੋਵਰ ਤੇ ਵਿਕਰਮ ਕੋਚਰ ਵਰਗੇ ਸਿਤਾਰੇ ਅਹਿਮ ਭੂਮਿਕਾ ਨਿਭਾਅ ਰਹੇ ਹਨ। ਇਸ ਫ਼ਿਲਮ ਨੂੰ ਲਿਖਿਆ ਤੇ ਡਾਇਰੈਕਟ ਰਾਜਕੁਮਾਰ ਹਿਰਾਨੀ ਨੇ ਕੀਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਤੁਹਾਨੂੰ ‘ਡੰਕੀ’ ਫ਼ਿਲਮ ਕਿਵੇਂ ਦੀ ਲੱਗੀ? ਕੁਮੈਂਟ ਕਰਕੇ ਜ਼ਰੂਰ ਦੱਸੋ।


sunita

Content Editor

Related News