ਸ਼ਾਹਰੁਖ ਖ਼ਾਨ ਦੀ ‘ਜਵਾਨ’ ਫ਼ਿਲਮ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ! ਜਾਣੋ ਕਦੋਂ ਹੋਵੇਗੀ ਰਿਲੀਜ਼

Thursday, May 04, 2023 - 04:06 PM (IST)

ਸ਼ਾਹਰੁਖ ਖ਼ਾਨ ਦੀ ‘ਜਵਾਨ’ ਫ਼ਿਲਮ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ! ਜਾਣੋ ਕਦੋਂ ਹੋਵੇਗੀ ਰਿਲੀਜ਼

ਮੁੰਬਈ (ਬਿਊਰੋ)– ਸ਼ਾਹਰੁਖ ਖ਼ਾਨ ਦੇ ਪ੍ਰਸ਼ੰਸਕ ਉਨ੍ਹਾਂ ਦੀ ਹਰ ਫ਼ਿਲਮ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ‘ਪਠਾਨ’ ਤੋਂ ਬਾਅਦ ਹੁਣ ਉਹ ਆਪਣੀ ਅਗਲੀ ਫ਼ਿਲਮ ‘ਜਵਾਨ’ ’ਚ ਉਸ ਦੇ ਦਮਦਾਰ ਅੰਦਾਜ਼ ਨੂੰ ਦੇਖਣ ਲਈ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਹਾਲਾਂਕਿ ਕਿਹਾ ਜਾ ਰਿਹਾ ਹੈ ਕਿ ਹੁਣ ਸ਼ਾਹਰੁਖ ਦੀ ਇਸ ਫ਼ਿਲਮ ਦੀ ਰਿਲੀਜ਼ ਡੇਟ ਅੱਗੇ ਵਧਾ ਦਿੱਤੀ ਗਈ ਹੈ। ਆਖਿਰ ਕੀ ਕਾਰਨ ਹੈ ਕਿ ਇਸ ਫ਼ਿਲਮ ਦੀ ਰਿਲੀਜ਼ ਡੇਟ ਨੂੰ ਅੱਗੇ ਵਧਾ ਦਿੱਤਾ ਗਿਆ ਹੈ?

ਸ਼ਾਹਰੁਖ ਖ਼ਾਨ ਆਪਣੀ ਹਰ ਫ਼ਿਲਮ ’ਚ ਆਪਣੇ ਅੰਦਾਜ਼ ਨਾਲ ਆਪਣੇ ਪ੍ਰਸ਼ੰਸਕਾਂ ਨੂੰ ਹੈਰਾਨ ਕਰਦੇ ਹਨ। ਉਨ੍ਹਾਂ ਦੀ ਹਰ ਫ਼ਿਲਮ ਦੀ ਰਿਲੀਜ਼ ਤੋਂ ਪਹਿਲਾਂ ਹੀ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਨਜ਼ਰ ਆਉਂਦੇ ਹਨ। ਹੁਣ ਹੋ ਸਕਦਾ ਹੈ ਕਿ ਉਨ੍ਹਾਂ ਨੂੰ ਆਪਣੇ ਚਹੇਤੇ ਸਟਾਰ ਦੀ ਅਗਲੀ ਫ਼ਿਲਮ ‘ਜਵਾਨ’ ਦੀ ਰਿਲੀਜ਼ ਦਾ ਇੰਤਜ਼ਾਰ ਕਰਨਾ ਪਵੇ। ਦਰਅਸਲ ਮੀਡੀਆ ਰਿਪੋਰਟਾਂ ’ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੇਕਰਸ ਨੇ ‘ਜਵਾਨ’ ਦੀ ਰਿਲੀਜ਼ ਨੂੰ ਟਾਲ ਦਿੱਤਾ ਹੈ। ਇਸ ਲਈ ਹੁਣ ਕਿੰਗ ਖ਼ਾਨ ਦੀ ਆਉਣ ਵਾਲੀ ਫ਼ਿਲਮ 2 ਜੂਨ ਨੂੰ ਸਿਨੇਮਾਘਰਾਂ ’ਚ ਨਹੀਂ ਆਵੇਗੀ।

ਇਹ ਖ਼ਬਰ ਵੀ ਪੜ੍ਹੋ : ਸੰਨੀ ਦਿਓਲ ਦੇ ਪੁੱਤਰ ਕਰਨ ਦਿਓਲ ਨੇ ਚੋਰੀ-ਛਿਪੇ ਕਰਵਾਈ ਮੰਗਣੀ, ਜਾਣੋ ਕਦੋਂ ਹੋਵੇਗਾ ਵਿਆਹ

2 ਜੂਨ ਨੂੰ ਰਿਲੀਜ਼ ਨਹੀਂ ਹੋਵੇਗੀ ‘ਜਵਾਨ’
ਖ਼ਬਰਾਂ ਮੁਤਾਬਕ ਮੇਕਰਸ ਨੇ ਸ਼ਾਹਰੁਖ ਖ਼ਾਨ ਦੀ ਮੋਸਟ ਅਵੇਟਿਡ ਫ਼ਿਲਮ ‘ਜਵਾਨ’ ਦੀ ਰਿਲੀਜ਼ ਡੇਟ ਨੂੰ ਅੱਗੇ ਵਧਾਉਣ ਦਾ ਫ਼ੈਸਲਾ ਕੀਤਾ ਹੈ। ਰਿਪੋਰਟ ’ਚ ਇਹ ਵੀ ਕਿਹਾ ਗਿਆ ਹੈ ਕਿ ਕਿੰਗ ਖ਼ਾਨ ਦੀ ਫ਼ਿਲਮ ‘ਜਵਾਨ’ ਹੁਣ 2 ਜੂਨ ਦੀ ਬਜਾਏ 29 ਜੂਨ ਨੂੰ ਸਿਨੇਮਾਘਰਾਂ ’ਚ ਦਸਤਕ ਦੇ ਸਕਦੀ ਹੈ। ਹਾਲਾਂਕਿ ਮੇਕਰਸ ਵਲੋਂ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਖਬਰਾਂ ਦੀ ਮੰਨੀਏ ਤਾਂ ਜੇਕਰ ਸ਼ਾਹਰੁਖ ਖ਼ਾਨ ਦੀ ‘ਜਵਾਨ’ 29 ਜੂਨ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੁੰਦੀ ਹੈ ਤਾਂ ਅਜੇ ਦੇਵਗਨ ਦੀ ਫ਼ਿਲਮ ‘ਮੈਦਾਨ’ ਤੇ ਕਾਰਤਿਕ ਆਰੀਅਨ ਦੀ ਫ਼ਿਲਮ ‘ਸੱਤਿਆਪ੍ਰੇਮ ਕੀ ਕਥਾ’ ਦੀ ਰਿਲੀਜ਼ ਡੇਟ ਵੀ ਬਦਲ ਸਕਦੀ ਹੈ ਕਿਉਂਕਿ ਦੋਵੇਂ ਬਾਕਸ ਆਫਿਸ ’ਤੇ ਸ਼ਾਹਰੁਖ ਖ਼ਾਨ ਨਾਲ ਟੱਕਰ ਲੈਣਾ ਪਸੰਦ ਨਹੀਂ ਕਰਨਗੇ। ਜੇਕਰ ਦੇਖਿਆ ਜਾਵੇ ਤਾਂ ਅਜੇ ਦੇਵਗਨ ਤੇ ਕਾਰਤਿਕ ਆਰੀਅਨ ਦੀਆਂ ਫ਼ਿਲਮਾਂ ਦੀ ਰਿਲੀਜ਼ ਡੇਟ 29 ਜੂਨ ਰੱਖੀ ਗਈ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News