ਸ਼ਾਹਰੁਖ ਖ਼ਾਨ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ੁਸ਼ਖ਼ਬਰੀ! ‘ਪਠਾਨ 2’ ਦਾ ਹੋਇਆ ਐਲਾਨ, ਜਾਣੋ ਕਦੋਂ ਹੋਵੇਗੀ ਸ਼ੂਟਿੰਗ ਸ਼ੁਰੂ

02/20/2024 12:49:35 PM

ਐਂਟਰਟੇਨਮੈਂਟ ਡੈਸਕ– ਸ਼ਾਹਰੁਖ ਖ਼ਾਨ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ੁਸ਼ਖ਼ਬਰੀ ਹੈ। ਸ਼ਾਹਰੁਖ ਖ਼ਾਨ ਦੀ ਵੱਡੀ ਫ਼ਿਲਮ ‘ਪਠਾਨ 2’ ਦਾ ਐਲਾਨ ਹੋ ਚੁੱਕਾ ਹੈ। ਜੀ ਹਾਂ, ਇਸ ਫ਼ਿਲਮ ਦੀ ਸ਼ੂਟਿੰਗ ਇਸੇ ਸਾਲ ਦਸੰਬਰ ਮਹੀਨੇ ਤੋਂ ਸ਼ੁਰੂ ਹੋਣ ਜਾ ਰਹੀ ਹੈ।

ਇਸ ਫ਼ਿਲਮ ’ਤੇ ਆਦਿਤਿਆ ਚੋਪੜਾ ਪਿਛਲੇ ਕਈ ਮਹੀਨਿਆਂ ਤੋਂ ਕੰਮ ਕਰ ਰਹੇ ਹਨ। ਉਨ੍ਹਾਂ ਵਲੋਂ ਹੀ ਇਸ ਫ਼ਿਲਮ ਦੀ ਕਹਾਣੀ ਨੂੰ ਲਿਖਿਆ ਗਿਆ ਹੈ। ਫਿਲਹਾਲ ਇਹ ਤੈਅ ਨਹੀਂ ਹੋਇਆ ਹੈ ਕਿ ਫ਼ਿਲਮ ਨੂੰ ਡਾਇਰੈਕਟ ਕੌਣ ਕਰਨਗੇ। ‘ਪਠਾਨ’ ਨੂੰ ਸਿਧਾਰਥ ਆਨੰਦ ਨੇ ਡਾਇਰੈਕਟ ਕੀਤਾ ਸੀ ਤੇ ਦਰਸ਼ਕ ‘ਪਠਾਨ 2’ ਲਈ ਵੀ ਸਿਧਾਰਥ ਦਾ ਨਾਂ ਹੀ ਅੱਗੇ ਕਰ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਟੀ. ਵੀ. ਇੰਡਸਟਰੀ ਨੂੰ ਵੱਡਾ ਘਾਟਾ, 59 ਸਾਲਾ ਮਸ਼ਹੂਰ ਅਦਾਕਾਰ ਦੀ ਮੌਤ, ਹਸਪਤਾਲੋਂ ਆਉਂਦੇ ਸਮੇਂ ਪਿਆ ਦਿਲ ਦਾ ਦੌਰਾ

ਦੱਸ ਦੇਈਏ ਕਿ ‘ਪਠਾਨ 2’ ਵਾਈ. ਆਰ. ਐੱਫ. ਸਪਾਈ ਯੂਨੀਵਰਸ ਦੀ 8ਵੀਂ ਫ਼ਿਲਮ ਹੋਣ ਵਾਲੀ ਹੈ। ਇਸ ਯੂਨੀਵਰਸ ’ਚ ‘ਏਕ ਥਾ ਟਾਈਗਰ’, ‘ਟਾਈਗਰ ਜ਼ਿੰਦਾ ਹੈ’, ‘ਵਾਰ’, ‘ਪਠਾਨ’, ‘ਟਾਈਗਰ 3’, ‘ਵਾਰ 2’ ਤੇ ਇਕ ਆਲੀਆ ਭੱਟ ਦੀ ਅਨਟਾਈਟਲਡ ਫ਼ਿਲਮ ਸ਼ਾਮਲ ਹੈ, ਜੋ ‘ਪਠਾਨ 2’ ਤੋਂ ਪਹਿਲਾਂ ਰਿਲੀਜ਼ ਹੋਣ ਦੀ ਉਮੀਦ ਹੈ।

ਇਸ ਸਪਾਈ ਯੂਨੀਵਰਸ ਦੀ ਇਕ ਫ਼ਿਲਮ ‘ਵਾਰ 2’ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ, ਜਿਸ ’ਚ ਰਿਤਿਕ ਰੌਸ਼ਨ ਤੇ ਜੂਨੀਅਰ ਐੱਨ. ਟੀ. ਆਰ. ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਅਗਲੇ ਸਾਲ ਰਿਲੀਜ਼ ਹੋਣ ਦੀ ਉਮੀਦ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਤੁਸੀਂ ‘ਪਠਾਨ 2’ ਲਈ ਕਿੰਨੇ ਉਤਸ਼ਾਹਿਤ ਹੋ? ਕੁਮੈਂਟ ਕਰਕੇ ਜ਼ਰੂਰ ਦੱਸੋ।


Rahul Singh

Content Editor

Related News