ਸ਼ਾਹਰੁਖ ਖ਼ਾਨ ਦੇ ਜਨਮਦਿਨ ’ਤੇ ‘ਪਠਾਨ’ ਫ਼ਿਲਮ ਦਾ ਧਮਾਕੇਦਾਰ ਟੀਜ਼ਰ ਰਿਲੀਜ਼ (ਵੀਡੀਓ)

11/02/2022 12:22:00 PM

ਮੁੰਬਈ (ਬਿਊਰੋ)– ਬਾਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਅੱਜ 57 ਸਾਲਾਂ ਦੇ ਹੋ ਗਏ ਹਨ। ਇਸ ਖ਼ਾਸ ਮੌਕੇ ’ਤੇ ਸ਼ਾਹਰੁਖ ਖ਼ਾਨ ਦੀ ਆਗਾਮੀ ਫ਼ਿਲਮ ‘ਪਠਾਨ’ ਦਾ ਧਮਾਕੇਦਾਰ ਟੀਜ਼ਰ ਰਿਲੀਜ਼ ਹੋਇਆ ਹੈ।

ਟੀਜ਼ਰ ਐਕਸ਼ਨ ਨਾਲ ਭਰਪੂਰ ਹੈ, ਜਿਸ ’ਚ ਸ਼ਾਹਰੁਖ ਦੀ ਲੁੱਕ ਜ਼ਬਰਦਸਤ ਲੱਗ ਰਹੀ ਹੈ। ਸ਼ਾਹਰੁਖ ਨੂੰ ਟੀਜ਼ਰ ’ਚ ਐਕਸ਼ਨ ਕਰਦੇ ਦੇਖਿਆ ਜਾ ਰਿਹਾ ਹੈ। ਟੀਜ਼ਰ ਸ਼ੁਰੂ ਤੋਂ ਲੈ ਕੇ ਅਖੀਰ ਤਕ ਦਰਸ਼ਕਾਂ ਦੇ ਉਤਸ਼ਾਹ ਨੂੰ ਵਧਾਉਂਦਾ ਹੈ।

ਇਹ ਖ਼ਬਰ ਵੀ ਪੜ੍ਹੋ : ਪ੍ਰਸਿੱਧ ਅਮਰੀਕੀ ਰੈਪਰ ਟੇਕਆਫ ਦਾ ਗੋਲੀ ਮਾਰ ਕੇ ਕਤਲ, ਡਾਈਸ ਗੇਮ ਦੌਰਾਨ ਹੋਇਆ ਸੀ ਝਗੜਾ

ਦੱਸ ਦੇਈਏ ਕਿ ‘ਪਠਾਨ’ ’ਚ ਸ਼ਾਹਰੁਖ ਖ਼ਾਨ ਨਾਲ ਦੀਪਿਕਾ ਪਾਦੁਕੋਣ ਤੇ ਜੌਨ ਅਬ੍ਰਾਹਮ ਵੀ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਸਿਧਾਰਥ ਆਨੰਦ ਨੇ ਡਾਇਰੈਕਟ ਕੀਤਾ ਹੈ, ਜਿਸ ਦੇ ਪ੍ਰੋਡਿਊਸਰ ਯਸ਼ ਰਾਜ ਫ਼ਿਲਮਜ਼ ਦੇ ਆਦਿਤਿਆ ਚੋਪੜਾ ਹਨ।

ਦੁਨੀਆ ਭਰ ’ਚ ਇਹ ਫ਼ਿਲਮ 25 ਜਨਵਰੀ, 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਨੋਟ– ‘ਪਠਾਨ’ ਦਾ ਟੀਜ਼ਰ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।


Rahul Singh

Content Editor

Related News