‘ਡੰਕੀ’ ਦੀ ਰਿਲੀਜ਼ ਤੋਂ ਪਹਿਲਾਂ ਵੈਸ਼ਨੋ ਦੇਵੀ ਪਹੁੰਚੇ ਸ਼ਾਹਰੁਖ ਖ਼ਾਨ, ਇਸ ਸਾਲ ਤੀਜੀ ਵਾਰ ਲਗਾਈ ਮਾਂ ਦੇ ਦਰਬਾਰ ’ਤੇ ਹਾਜ਼ਰੀ

12/12/2023 1:05:19 PM

ਮੁੰਬਈ (ਬਿਊਰੋ)– ਸ਼ਾਹਰੁਖ ਖ਼ਾਨ ਹਾਲ ਹੀ ’ਚ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਪਹੁੰਚੇ ਸਨ। ਸਾਲ 2023 ’ਚ ਇਹ ਤੀਜੀ ਵਾਰ ਹੈ ਜਦੋਂ ਕਿੰਗ ਖ਼ਾਨ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਪਹੁੰਚੇ ਸਨ। ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ’ਚ ਸ਼ਾਹਰੁਖ ਖ਼ਾਨ ਵੈਸ਼ਨੋ ਦੇਵੀ ਦੇ ਦਰਬਾਰ ਜਾਂਦੇ ਨਜ਼ਰ ਆ ਰਹੇ ਹਨ। ਸ਼ਾਹਰੁਖ ਲਈ ਸਾਲ 2023 ਬਹੁਤ ਖ਼ੁਸ਼ਕਿਸਮਤ ਰਿਹਾ ਹੈ। ਇਸ ਸਾਲ ਉਨ੍ਹਾਂ ਦੀਆਂ ਦੋ ਫ਼ਿਲਮਾਂ ‘ਪਠਾਨ’ ਤੇ ‘ਜਵਾਨ’ ਰਿਲੀਜ਼ ਹੋਈਆਂ ਤੇ ਦੋਵੇਂ ਬਲਾਕਬਸਟਰ ਰਹੀਆਂ। ‘ਪਠਾਨ’ ਤੇ ‘ਜਵਾਨ’ ਦੀ ਰਿਲੀਜ਼ ਤੋਂ ਪਹਿਲਾਂ ਵੀ ਸ਼ਾਹਰੁਖ ਵੈਸ਼ਨੋ ਦੇਵੀ ਗਏ ਸਨ।

ਇਹ ਖ਼ਬਰ ਵੀ ਪੜ੍ਹੋ : ਮਨਕੀਰਤ ਔਲਖ ਦੇ ਕਰੀਬੀ 'ਤੇ ਫਾਇਰਿੰਗ ਕਰਨ ਵਾਲਾ ਗ੍ਰਿਫ਼ਤਾਰ, ਪੰਜਾਬੀ ਮੁੰਡਿਆਂ ਨੇ ਚਲਾਈਆਂ ਸਨ ਗੋਲੀਆਂ

ਹੁਣ ਸ਼ਾਹਰੁਖ ਖ਼ਾਨ ਦੀ ਨਵੀਂ ਫ਼ਿਲਮ ‘ਡੰਕੀ’ 21 ਦਸੰਬਰ ਨੂੰ ਰਿਲੀਜ਼ ਹੋਣ ਵਾਲੀ ਹੈ ਤੇ ਇਸ ਤੋਂ ਪਹਿਲਾਂ ਉਹ ਇਕ ਵਾਰ ਫਿਰ ਮਾਂ ਵੈਸ਼ਨੋ ਦੇਵੀ ਦੇ ਦਰਬਾਰ ’ਚ ਪਹੁੰਚੇ ਤੇ ਆਸ਼ੀਰਵਾਦ ਲਿਆ। ਸੋਸ਼ਲ ਮੀਡੀਆ ’ਤੇ ਸਾਹਮਣੇ ਆਈ ਵੀਡੀਓ ’ਚ ਸ਼ਾਹਰੁਖ ਖ਼ਾਨ ਵੈਸ਼ਨੋ ਮਾਂ ਦੇ ਦਰਬਾਰ ’ਚ ਮੈਨੇਜਰ ਪੂਜਾ ਡਡਲਾਨੀ ਨਾਲ ਨਜ਼ਰ ਆ ਰਹੇ ਹਨ।

PunjabKesari

ਸਖ਼ਤ ਸੁਰੱਖਿਆ ਵਿਚਾਲੇ ਹੁੱਡੀ ਨਾਲ ਢਕਿਆ ਚਿਹਰਾ
ਸ਼ਾਹਰੁਖ ਖ਼ਾਨ ਨੂੰ ਸਖ਼ਤ ਸੁਰੱਖਿਆ ਵਿਚਕਾਰ ਮਾਂ ਵੈਸ਼ਨੋ ਦੇਵੀ ਦੇ ਦਰਬਾਰ ਵੱਲ ਜਾਂਦੇ ਦੇਖਿਆ ਗਿਆ। ਹਾਲਾਂਕਿ ਇਸ ਦੌਰਾਨ ਸ਼ਾਹਰੁਖ ਨੇ ਹੁੱਡੀ ਨਾਲ ਆਪਣਾ ਚਿਹਰਾ ਛੁਪਾ ਲਿਆ ਸੀ ਤਾਂ ਜੋ ਲੋਕ ਉਨ੍ਹਾਂ ਨੂੰ ਪਛਾਣ ਨਾ ਸਕਣ।

PunjabKesari

‘ਪਠਾਨ’ ਤੇ ‘ਜਵਾਨ’ ਦੀ ਰਿਲੀਜ਼ ਤੋਂ ਪਹਿਲਾਂ ਵੀ ਗਏ ਸਨ ਵੈਸ਼ਨੋ ਦੇਵੀ
ਅਜਿਹਾ ਲੱਗਦਾ ਹੈ ਕਿ ਸ਼ਾਹਰੁਖ ਖ਼ਾਨ ਨੇ ਹੁਣ ਆਪਣੀ ਹਰ ਰਿਲੀਜ਼ ਤੋਂ ਪਹਿਲਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਦੀ ਪ੍ਰੰਪਰਾ ਬਣਾ ਲਈ ਹੈ। ਜਦੋਂ ਸ਼ਾਹਰੁਖ ਨੇ ‘ਪਠਾਨ’ ਤੇ ‘ਜਵਾਨ’ ਦੀ ਰਿਲੀਜ਼ ਤੋਂ ਪਹਿਲਾਂ ਮਾਂ ਵੈਸ਼ਨੋ ਦੇ ਦਰਬਾਰ ’ਚ ਹਾਜ਼ਰੀ ਭਰੀ ਤਾਂ ਇਹ ਬਲਾਕਬਸਟਰ ਰਹੀ। ਦੋਵਾਂ ਫ਼ਿਲਮਾਂ ਨੇ ਕਈ ਰਿਕਾਰਡ ਬਣਾਏ। ਇਸ ਪ੍ਰੰਪਰਾ ਨੂੰ ਅੱਗੇ ਵਧਾਉਂਦਿਆਂ ਸ਼ਾਹਰੁਖ ‘ਡੰਕੀ’ ਦੀ ਰਿਲੀਜ਼ ਤੋਂ ਪਹਿਲਾਂ ਵੈਸ਼ਨੋ ਮਾਂ ਦਾ ਆਸ਼ੀਰਵਾਦ ਲੈਣ ਪਹੁੰਚੇ। ਸ਼ਾਹਰੁਖ ਦੇ ਨਾਲ-ਨਾਲ ਪ੍ਰਸ਼ੰਸਕਾਂ ਨੂੰ ਵੀ ਉਮੀਦ ਹੈ ਕਿ ਇਹ ਫ਼ਿਲਮ ਬਲਾਕਬਸਟਰ ਹੋਵੇਗੀ।

PunjabKesari

‘ਡੰਕੀ’ ’ਤੇ ਹੋਵੇਗੀ ਵੋਸ਼ਨੋ ਮਾਂ ਦੀ ਕਿਰਪਾ
‘ਡੰਕੀ’ ਦਾ ਨਿਰਦੇਸ਼ਨ ਰਾਜਕੁਮਾਰ ਹਿਰਾਨੀ ਨੇ ਕੀਤਾ ਹੈ ਤੇ ਇਹ 21 ਦਸੰਬਰ ਨੂੰ ਰਿਲੀਜ਼ ਹੋਵੇਗੀ। ਫ਼ਿਲਮ ’ਚ ਤਾਪਸੀ ਪਨੂੰ ਤੇ ਵਿੱਕੀ ਕੌਸ਼ਲ ਵੀ ਹਨ। ਫ਼ਿਲਮ ਦਾ ਬਜਟ 120 ਕਰੋੜ ਰੁਪਏ ਦੱਸਿਆ ਜਾ ਰਿਹਾ ਹੈ। ‘ਡੰਕੀ’ ਦਾ ਮੁਕਾਬਲਾ ਬਾਕਸ ਆਫਿਸ ’ਤੇ ਪ੍ਰਭਾਸ ਤੇ ਪ੍ਰਸ਼ਾਂਤ ਨੀਲ ਦੀ ਫ਼ਿਲਮ ‘ਸਾਲਾਰ’ ਨਾਲ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News