ਮਾਂ ਵੈਸ਼ਣੋ ਦੇਵੀ ਦੇ ਦਰਬਾਰ ਪਹੁੰਚੇ ਸ਼ਾਹਰੁਖ ਖ਼ਾਨ, ਮੱਥਾ ਟੇਕ ਲਿਆ ਆਸ਼ੀਰਵਾਦ

Monday, Dec 12, 2022 - 10:50 AM (IST)

ਮਾਂ ਵੈਸ਼ਣੋ ਦੇਵੀ ਦੇ ਦਰਬਾਰ ਪਹੁੰਚੇ ਸ਼ਾਹਰੁਖ ਖ਼ਾਨ, ਮੱਥਾ ਟੇਕ ਲਿਆ ਆਸ਼ੀਰਵਾਦ

ਮੁੰਬਈ (ਬਿਊਰੋ)– ਸ਼ਾਹਰੁਖ ਖ਼ਾਨ ਬਾਲੀਵੁੱਡ ਦੇ ਕਿੰਗ ਹਨ। ਕੰਮ ਦੇ ਨਾਲ-ਨਾਲ ਸ਼ਾਹਰੁਖ ਰੱਬ ਨੂੰ ਯਾਦ ਕਰਨਾ ਕਦੇ ਨਹੀਂ ਭੁੱਲਦੇ। ਮੱਕਾ ’ਚ ਉਮਰਾਹ ਕਰਨ ਤੋਂ ਬਾਅਦ ਸ਼ਾਹਰੁਖ ਨੇ ਹੁਣ ਮਾਂ ਵੈਸ਼ਣੋ ਦੇਵੀ ਦੇ ਦਰਬਾਰ ’ਚ ਹਾਜ਼ਰੀ ਭਰੀ। ਸ਼ਾਹਰੁਖ ਦੇ ਇਸ ਅੰਦਾਜ਼ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਦਿਲਾਂ ਨੂੰ ਜਿੱਤ ਲਿਆ ਹੈ।

ਇਹ ਖ਼ਬਰ ਵੀ ਪੜ੍ਹੋ : ਯੂਟਿਊਬਰ ਅਰਮਾਨ ਮਲਿਕ ਦੀਆਂ ਦੋਵੇਂ ਪਤਨੀਆਂ ਇਕੋ ਸਮੇਂ ਪ੍ਰੈਗਨੈਂਟ, ਭੜਕੇ ਲੋਕਾਂ ਨੇ ਕਿਹਾ– ‘ਇਹ ਕਿਵੇਂ ਮੁਮਕਿਨ ਹੈ?’

ਸ਼ਾਹਰੁਖ ਦੀ ਫ਼ਿਲਮ ‘ਪਠਾਨ’ ਅਗਲੇ ਮਹੀਨੇ ਜਨਵਰੀ ’ਚ ਰਿਲੀਜ਼ ਹੋ ਰਹੀ ਹੈ। ਅਜਿਹੇ ’ਚ ਉਹ ਆਪਣੀ ਫ਼ਿਲਮ ਦੀ ਸਫਲਤਾ ਲਈ ਦੁਆ ਕਰ ਰਹੇ ਹਨ। ਕਿੰਗ ਖ਼ਾਨ ਕੱਲ ਦੇਰ ਰਾਤ ਮਾਤਾ ਵੈਸ਼ਣੋ ਦੇਵੀ ਦੇ ਦਰਬਾਰ ’ਚ ਪਹੁੰਚੇ। ਉਨ੍ਹਾਂ ਨੇ ਮਾਂ ਵੈਸ਼ਣੋ ਦੇਵੀ ਦੇ ਦਰਬਾਰ ’ਚ ਮੱਥਾ ਟੇਕਿਆ ਤੇ ਪ੍ਰਾਰਥਨਾ ਕੀਤੀ।

ਦੱਸਿਆ ਜਾ ਰਿਹਾ ਹੈ ਕਿ ਸ਼ਾਹਰੁਖ ਖ਼ਾਨ ਨੇ ਆਪਣੇ ਹੋਰਨਾਂ ਸਾਥੀਆਂ ਨਾਲ ਮਾਂ ਵੈਸ਼ਣੋ ਦੇਵੀ ਦੇ ਚਰਨਾਂ ’ਚ ਹਾਜ਼ਰੀ ਲਗਾ ਕੇ ਪੂਜਾ ਅਰਚਨਾ ਕੀਤੀ। ਸ਼ਾਹਰੁਖ ਨੇ ਚਿਹਰੇ ’ਤੇ ਮਾਸਕ ਲਗਾਇਆ ਸੀ ਤਾਂ ਕਿ ਲੋਕਾਂ ਦੀ ਨਜ਼ਰ ’ਚ ਨਾ ਆ ਸਕਣ।

‘ਪਠਾਨ’ ਫ਼ਿਲਮ ਨਾਲ ਸ਼ਾਹਰੁਖ ਖ਼ਾਨ ਲੰਮੇ ਸਮੇਂ ਬਾਅਦ ਵੱਡੇ ਪਰਦੇ ’ਤੇ ਵਾਪਸੀ ਕਰ ਰਹੇ ਹਨ। ‘ਪਠਾਨ’ ਨੂੰ ਲੈ ਕੇ ਸ਼ਾਹਰੁਖ ਦੇ ਪ੍ਰਸ਼ੰਸਕਾਂ ’ਚ ਜ਼ਬਰਦਸਤ ਉਤਸ਼ਾਹ ਹੈ। ਫ਼ਿਲਮ ’ਚ ਕਿੰਗ ਖ਼ਾਨ ਨਾਲ ਦੀਪਿਕਾ ਪਾਦੁਕੋਣ ਤੇ ਜੌਨ ਅਬ੍ਰਾਹਮ ਵੀ ਮੁੱਖ ਭੂਮਿਕਾ ਨਿਭਾਅ ਰਹੇ ਹਨ। ਇਹ ਫ਼ਿਲਮ 25 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News