ਮਸ਼ਹੂਰ ਟੀ. ਵੀ. ਅਦਾਕਾਰ ਸ਼ਾਹੀਰ ਸ਼ੇਖ ਦੇ ਪਿਤਾ ਦਾ ਦਿਹਾਂਤ, ਕੋਰੋਨਾ ਕਾਰਨ ਹਸਪਤਾਲ ’ਚ ਸੀ ਦਾਖ਼ਲ

Thursday, Jan 20, 2022 - 10:17 AM (IST)

ਮਸ਼ਹੂਰ ਟੀ. ਵੀ. ਅਦਾਕਾਰ ਸ਼ਾਹੀਰ ਸ਼ੇਖ ਦੇ ਪਿਤਾ ਦਾ ਦਿਹਾਂਤ, ਕੋਰੋਨਾ ਕਾਰਨ ਹਸਪਤਾਲ ’ਚ ਸੀ ਦਾਖ਼ਲ

ਮੁੰਬਈ (ਬਿਊਰੋ)– ਮਸ਼ਹੂਰ ਵੈੱਬ ਸ਼ੋਅ ‘ਪਵਿੱਤਰ ਰਿਸ਼ਤਾ 2’ ਦੇ ਅਦਾਕਾਰ ਸ਼ਾਹੀਰ ਸ਼ੇਖ ’ਤੇ ਦੁੱਖਾਂ ਦਾ ਪਹਾਡ਼ ਟੁੱਟ ਪਿਆ ਹੈ। ਉਸ ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ। ਹਾਲ ਹੀ ’ਚ ਉਸ ਦੇ ਪਿਤਾ ਕੋਰੋਨਾ ਦੀ ਲਪੇਟ ’ਚ ਆਏ ਸਨ। ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ, ਜਿਥੇ ਉਹ ਕੋਰੋਨਾ ਦੀ ਜੰਗ ਹਾਰ ਗਏ।

ਇਹ ਖ਼ਬਰ ਵੀ ਪੜ੍ਹੋ : ਗਾਇਕਾ ਅਫਸਾਨਾ ਖ਼ਾਨ ਤੇ ਸਾਜ਼ ਦੇ ਵਿਆਹ ਦੀ ਪਹਿਲੀ ਝਲਕ ਆਈ ਸਾਹਮਣੇ

ਸ਼ਾਹੀਰ ਸ਼ੇਖ ਦੇ ਪਿਤਾ ਦੇ ਦਿਹਾਂਤ ਦੀ ਜਾਣਕਾਰੀ ਟੀ. ਵੀ. ਅਦਾਕਾਰ ਅਲੀ ਗੋਨੀ ਨੇ ਦਿੱਤੀ ਹੈ। ਉਸ ਨੇ ਟਵੀਟ ਕਰਕੇ ਲਿਖਿਆ, ‘ਅੱਲ੍ਹਾ ਅੰਕਲ ਦੀ ਰੂਹ ਨੂੰ ਸ਼ਾਂਤੀ ਦੇਵੇ। ਭਰਾ ਸ਼ਾਹੀਰ ਸ਼ੇਖ ਮਜ਼ਬੂਤ ਰਹੋ।’ ਸ਼ੋਸ਼ਲ ਮੀਡੀਆ ’ਤੇ ਇਹ ਟਵੀਟ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਸ਼ਾਹੀਰ ਸ਼ੇਖ ਦੇ ਪ੍ਰਸ਼ੰਸਕ ਸੋਗ ਜਤਾ ਰਹੇ ਹਨ ਤੇ ਸ਼ਰਧਾਂਜਲੀ ਦੇ ਰਹੇ ਹਨ। ਇਸ ਤੋਂ ਪਹਿਲਾਂ ਸ਼ਾਹੀਰ ਸ਼ੇਖ ਨੇ ਸ਼ੋਸ਼ਲ ਮੀਡੀਆ ’ਤੇ ਆਪਣੇ ਪਿਤਾ ਦੀ ਗੰਭੀਰ ਸਥਿਤੀ ਦਾ ਜ਼ਿਕਰ ਕੀਤਾ ਸੀ ਤੇ ਪਿਤਾ ਦੀ ਸਿਹਤ ਠੀਕ ਹੋਣ ਲਈ ਆਪਣੇ ਪ੍ਰਸ਼ੰਸਕਾਂ ਨੂੰ ਦੁਆ ਕਰਨ ਲਈ ਵੀ ਆਖਿਆ ਸੀ। ਇਸ ਟਵੀਟ ਰਾਹੀਂ ਲੋਕਾਂ ਨੇ ਉਸ ਦੇ ਪਿਤਾ ਦੇ ਜਲਦੀ ਠੀਕ ਹੋਣ ਦੀ ਦੁਆ ਵੀ ਕੀਤੀ ਸੀ।

ਦੱਸ ਦੇਈਏ ਕਿ ਕੋਰੋਨਾ ਵਾਇਰਸ ਦਾ ਕਹਿਰ ਬਹੁਤ ਵਧਦਾ ਜਾ ਰਿਹਾ ਹੈ। ਕਈ ਫ਼ਿਲਮੀ ਸਿਤਾਰੇ ਤੇ ਉਨ੍ਹਾਂ ਦੇ ਕਰੀਬੀ ਇਸ ਦੀ ਲਪੇਟ ’ਚ ਆ ਰਹੇ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News