ਸ਼ਹਿਨਾਜ਼ ਗਿੱਲ ਨੇ ਵਧਾਇਆ ਇੰਟਰਨੈੱਟ ਦਾ ਪਾਰਾ, ਸਾਂਝੀਆਂ ਕੀਤੀਆਂ ਬੋਲਡ ਤਸਵੀਰਾਂ

Monday, Sep 23, 2024 - 03:52 PM (IST)

ਸ਼ਹਿਨਾਜ਼ ਗਿੱਲ ਨੇ ਵਧਾਇਆ ਇੰਟਰਨੈੱਟ ਦਾ ਪਾਰਾ, ਸਾਂਝੀਆਂ ਕੀਤੀਆਂ ਬੋਲਡ ਤਸਵੀਰਾਂ

ਜਲੰਧਰ (ਬਿਊਰੋ)- ਖ਼ੁਦ ਨੂੰ ਪੰਜਾਬ ਦੀ ਕੈਟਰੀਨਾ ਕੈਫ਼ ਅਖਵਾਉਣ ਵਾਲੀ ਸ਼ਹਿਨਾਜ਼ ਕੌਰ ਗਿੱਲ ਅਕਸਰ ਕਿਸੇ ਨਾਂ ਕਿਸੇ ਕਾਰਨ ਸੁਰਖੀਆਂ 'ਚ ਆ ਹੀ ਜਾਂਦੀ ਹੈ।

PunjabKesari

'ਬਿੱਗ ਬੌਸ' ਤੋਂ ਬਾਅਦ ਪੰਜਾਬੀ ਫ਼ਿਲਮ ਇੰਡਸਟਰੀ ਦੇ ਨਾਲ-ਨਾਲ ਬਾਲੀਵੁੱਡ 'ਚ ਆਪਣੀ ਵੱਖਰੀ ਪਛਾਣ ਬਣਾਉਣ ਵਾਲੀ ਸ਼ਹਿਨਾਜ਼ ਇੱਕ ਵਾਰ ਫਿਰ ਆਪਣੀ ਨਵੀਂ ਲੁੱਕ ਕਾਰਨ ਚਰਚਾ 'ਚ ਆ ਗਈ ਹੈ। ਹਾਲ ਹੀ 'ਚ ਸ਼ਹਿਨਾਜ਼ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਸ ਦਾ ਬੋਲਡ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ।

PunjabKesari

ਦੱਸ ਦਈਏ ਕਿ ਸ਼ਹਿਨਾਜ਼ ਕੌਰ ਗਿੱਲ ਬਤੌਰ ਮਾਡਲ ਕਈ ਪੰਜਾਬੀ ਗੀਤਾਂ 'ਚ ਕੰਮ ਕਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਕਈ ਫ਼ਿਲਮਾਂ 'ਚ ਵੀ ਅਦਾਕਾਰੀ ਕਰ ਚੁੱਕੀ ਹੈ।

PunjabKesari

ਸ਼ਹਿਨਾਜ਼ ਕੌਰ ਗਿੱਲ ਉਂਝ ਤਾਂ ਪੰਜਾਬੀ ਇੰਡਸਟਰੀ ਦਾ ਮੰਨਿਆ ਪ੍ਰਮੰਨਿਆ ਚਿਹਰਾ ਹੈ ਪਰ ਸ਼ਹਿਨਾਜ਼ ਉਸ ਵੇਲੇ ਚਰਚਾ 'ਚ ਆਈ ਸੀ, ਜਦੋਂ ਉਸ ਨੇ 'ਬਿੱਗ ਬੌਸ' 'ਚ ਹਿੱਸਾ ਲਿਆ ਸੀ।

PunjabKesari

ਸ਼ਹਿਨਾਜ਼ ਗਿੱਲ ਦੀਆਂ ਇਹ ਤਸਵੀਰਾਂ ਮਿੰਟਾਂ 'ਚ ਹੀ ਵਾਇਰਲ ਹੋ ਗਈਆਂ, ਜਿਨ੍ਹਾਂ ਨੂੰ ਫੈਨਜ਼ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

 

PunjabKesari

PunjabKesari

PunjabKesari


author

Priyanka

Content Editor

Related News