ਸਿਧਾਰਥ ਦੀਆਂ ਯਾਦਾਂ 'ਚ ਮੁੜ ਗੁਆਚੀ ਸ਼ਹਿਨਾਜ਼ ਕੌਰ ਗਿੱਲ, ਵੇਖੋ ਇਹ ਵੀਡੀਓ

Sunday, Sep 11, 2022 - 02:22 PM (IST)

ਜਲੰਧਰ (ਬਿਊਰੋ) : ਖ਼ੁਦ ਨੂੰ ਪੰਜਾਬ ਦੀ ਕੈਟਰੀਨਾ ਕੈਫ ਅਖਵਾਉਣ ਵਾਲੀ ਸ਼ਹਿਨਾਜ਼ ਕੌਰ ਗਿੱਲ ਜਲਦ ਹੀ ਬਾਲੀਵੁੱਡ ਦੇ ਦਬੰਗ ਖ਼ਾਨ ਯਾਨੀਕਿ ਸਲਮਾਨ ਖ਼ਾਨ ਦੀ ਫ਼ਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਨਾਲ ਡੈਬਿਊ ਕਰਨ ਜਾ ਰਹੀ ਹੈ। ਪ੍ਰਸ਼ੰਸਕ ਉਨ੍ਹਾਂ ਨੂੰ ਫਿਲਮੀ ਪਰਦੇ 'ਤੇ ਦੇਖਣ ਲਈ ਕਾਫ਼ੀ ਉਤਸੁਕ ਹਨ। ਇਸ ਦੇ ਨਾਲ ਹੀ ਸ਼ਹਿਨਾਜ਼ ਗਿੱਲ ਵੀ ਇਨ੍ਹੀਂ ਦਿਨੀਂ ਆਪਣੀ ਗਾਇਕੀ ਦੀਆਂ ਵੀਡੀਓਜ਼ ਖੂਬ ਸ਼ੇਅਰ ਕਰ ਰਹੀ ਹੈ। ਹਾਲ ਹੀ 'ਚ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ 'ਚਲੋ ਲੇ ਚਲੇਂ' ਗੀਤ ਦੀ ਵੀਡੀਓ ਸ਼ੇਅਰ ਕੀਤੀ ਹੈ। ਇਸ ਦੇ ਨਾਲ ਹੀ ਉਸ ਨੇ 'ਲੇ ਦੂਬਾ' ਗੀਤ ਗਾਉਂਦੇ ਹੋਏ ਵੀ ਇਕ ਵੀਡੀਓ ਸਾਂਝੀ ਕੀਤੀ ਹੈ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਜਿੱਥੇ ਪ੍ਰਸ਼ੰਸਕ ਸਨਾ 'ਤੇ ਪਿਆਰ ਦੀ ਵਰਖਾ ਕਰ ਰਹੇ ਹਨ, ਉੱਥੇ ਹੀ ਸਿਧਾਰਥ ਸ਼ੁਕਲਾ ਨੂੰ ਵੀ ਯਾਦ ਕੀਤਾ ਜਾ ਰਿਹਾ ਹੈ।

ਵੀਡੀਓ ਆਈ ਸਾਹਮਣੇ
'ਲੇ ਦੂਬਾ' ਗੀਤ ਰਕੁਲ ਪ੍ਰੀਤ ਸਿੰਘ ਅਤੇ ਸਿਧਾਰਥ ਮਲਹੋਤਰਾ ਦੀ ਫ਼ਿਲਮ 'ਅੱਯਾਰੀ' ਦਾ ਹੈ। ਇਹ ਇੱਕ ਰੋਮਾਂਟਿਕ ਗੀਤ ਹੈ, ਜੋ ਸ਼ਹਿਨਾਜ਼ ਗਿੱਲ ਸਿਧਾਰਥ ਸ਼ੁਕਲਾ ਨੂੰ ਮਹਿਸੂਸ ਕਰਦੇ ਹੋਏ ਗਾ ਰਹੀ ਹੈ। ਸ਼ਹਿਨਾਜ਼ ਜਦੋਂ ਵੀ ਅਜਿਹੇ ਵੀਡੀਓ ਸ਼ੇਅਰ ਕਰਦੀ ਹੈ ਤਾਂ ਲੋਕਾਂ ਦੇ ਦਿਮਾਗ 'ਚ ਸਿਧਾਰਥ ਸ਼ੁਕਲਾ ਦੀਆਂ ਯਾਦਾਂ ਤਾਜ਼ਾ ਹੋ ਜਾਂਦੀਆਂ ਹਨ। ਬੇਸ਼ੱਕ ਸਿਧਾਰਥ ਸ਼ੁਕਲਾ ਦੇ ਜਾਣ ਤੋਂ ਬਾਅਦ ਸਿਡਨਾਜ਼ ਦੀ ਜੋੜੀ ਟੁੱਟ ਗਈ ਪਰ ਪ੍ਰਸ਼ੰਸਕ ਅੱਜ ਵੀ ਇਸ ਖੂਬਸੂਰਤ ਜੋੜੀ ਨੂੰ ਨਹੀਂ ਭੁੱਲੇ ਹਨ।

ਫ਼ਿਲਮੀ ਪਾਰੀ ਦੀ ਕਰੇਗੀ ਸ਼ੁਰੂਆਤ
ਸ਼ਹਿਨਾਜ਼ ਕੌਰ ਗਿੱਲ ਇਨ੍ਹੀਂ ਦਿਨੀਂ ਆਪਣੀ ਬਾਲੀਵੁੱਡ ਡੈਬਿਊ ਫ਼ਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ। ਸੈੱਟ ਤੋਂ ਉਨ੍ਹਾਂ ਦੀਆਂ ਕੁਝ ਤਸਵੀਰਾਂ ਵੀ ਲੀਕ ਹੋਈਆਂ ਹਨ, ਜਿਨ੍ਹਾਂ ਨੂੰ ਦੇਖਣ ਲਈ ਉਨ੍ਹਾਂ ਦੇ ਪ੍ਰਸ਼ੰਸਕ ਫ਼ਿਲਮ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਇਹ ਇੱਕ ਐਕਸ਼ਨ ਕਾਮੇਡੀ ਫ਼ਿਲਮ ਹੈ, ਜਿਸ ਦਾ ਨਿਰਦੇਸ਼ਨ ਫਰਹਾਦ ਸਾਮਜੀ ਨੇ ਕੀਤਾ ਹੈ। ਫ਼ਿਲਮ 'ਚ ਸਲਮਾਨ ਖ਼ਾਨ, ਸ਼ਹਿਨਾਜ਼ ਕੌਰ ਗਿੱਲ ਤੋਂ ਇਲਾਵਾ ਪੂਜਾ ਹੇਗੜੇ, ਪਲਕ ਤਿਵਾਰੀ ਵਰਗੇ ਕਲਾਕਾਰ ਵੀ ਨਜ਼ਰ ਆਉਣਗੇ। ਸ਼ਹਿਨਾਜ਼ ਗਿੱਲ ਕਈ ਮਿਊਜ਼ਿਕ ਵੀਡੀਓਜ਼ ਵਿਚ ਵੀ ਨਜ਼ਰ ਆ ਚੁੱਕੀ ਹੈ। ਸ਼ਹਿਨਾਜ਼ ਨੂੰ 'ਬਿੱਗ ਬੌਸ' ਨਾਲ ਦੇਸ਼ ਭਰ 'ਚ ਪਛਾਣ ਮਿਲੀ। 

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


sunita

Content Editor

Related News