ਭਾਜਪਾ 'ਚ ਸ਼ਾਮਲ ਹੋਣ ਮਗਰੋਂ ਸ਼ਹਿਨਾਜ਼ ਗਿੱਲ ਦੇ ਪਿਤਾ 'ਤੇ ਹੋਈ ਫਾਇਰਿੰਗ

Sunday, Dec 26, 2021 - 05:52 PM (IST)

ਭਾਜਪਾ 'ਚ ਸ਼ਾਮਲ ਹੋਣ ਮਗਰੋਂ ਸ਼ਹਿਨਾਜ਼ ਗਿੱਲ ਦੇ ਪਿਤਾ 'ਤੇ ਹੋਈ ਫਾਇਰਿੰਗ

ਮੁੰਬਈ- 'ਬਿਗ ਬੌਸ 13' ਫੇਮ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਸੁਖ ਨੂੰ ਲੈ ਕੇ ਹਾਲ ਹੀ 'ਚ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼ਹਿਨਾਜ਼ ਦੇ ਪਿਤਾ 'ਤੇ ਕੁਝ ਲੋਕਾਂ ਨੇ ਫਾਇਰਿੰਗ ਕੀਤੀ ਹੈ। ਇਹ ਘਟਨਾ ਸ਼ਨੀਵਾਰ ਰਾਤ ਅੱਠ ਵਜੇ ਦੀ ਦੱਸੀ ਜਾ ਰਹੀ ਹੈ ਜਦੋਂ ਉਹ ਆਪਣੇ ਘਰ ਵਾਪਸ ਆ ਰਹੇ ਸਨ। ਦੋਸ਼ੀ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਆਪਣੇ ਮੋਟਰਸਾਈਕਲ ਤੋਂ ਫਰਾਰ ਹੋ ਗਏ। ਇਸ ਦੌਰਾਨ ਉਨ੍ਹਾਂ ਨੇ ਕਿਸੇ ਤਰ੍ਹਾਂ ਗੋਲੀਆਂ ਤੋਂ ਆਪਣਾ ਬਚਾਅ ਕੀਤਾ। ਸੰਤੋਖ ਸਿੰਘ ਦੋ ਦਿਨ ਪਹਿਲੇ ਹੀ ਭਾਜਪਾ 'ਚ ਸ਼ਾਮਲ ਹੋਏ ਸਨ। ਮਾਮਲੇ ਨੂੰ ਰਾਜਨੀਤੀ ਰੰਜਿਸ਼ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ।

PunjabKesari
ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰਵਾਈ ਜਾ ਰਹੀ ਹੈ। ਸੀ.ਸੀ.ਟੀ.ਵੀ. ਫੁਟੇਜ਼ ਵੀ ਖੰਗਾਲੀ ਜਾ ਰਹੀ ਹੈ। ਐੱਫ.ਆਈ.ਆਈ. ਦਰਜ ਕਰ ਲਈ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਨਾਲ ਸਾਰੇ ਘਟਨਾਕ੍ਰਮ ਨੂੰ ਲੈ ਕੇ ਕਈ ਸੁਰਾਗ ਸਾਹਮਣੇ ਆਏ ਹਨ, ਜਿਨ੍ਹਾਂ ਦੀ ਜਾਂਚ ਕਰਵਾਈ ਜਾ ਰਹੀ ਹੈ।

PunjabKesari
ਉਧਰ ਇਸ ਮਾਮਲੇ 'ਚ ਸੋਤੰਖ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਦੀ ਰਾਤ ਉਹ ਆਪਣੇ ਡਰਾਈਵਰ ਦੇ ਨਾਲ ਕਿਸੇ ਕੰਮ ਤੋਂ ਬਾਹਰ ਗਏ ਸਨ ਅਤੇ ਰਾਤ 8 ਵਜੇ ਜੰਡਿਆਲਾ ਗੁਰੂ ਇਕ ਦੇ ਕੋਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

PunjabKesari
ਗੋਲੀਆਂ ਉਨ੍ਹਾਂ ਦੀ ਕਾਰ 'ਤੇ ਲੱਗੀਆਂ। ਉਨ੍ਹਾਂ ਨੇ ਕਿਸੇ ਤਰ੍ਹਾਂ ਆਪਣਾ ਬਚਾਅ ਕੀਤਾ ਤਾਂ ਦੋਸ਼ੀ ਬਾਈਕ 'ਤੇ ਸਵਾਰ ਹੋ ਕੇ ਫਰਾਰ ਹੋ ਗਏ। ਉਨ੍ਹਾਂ ਨੇ ਕਿਹਾ ਕਿ ਜੇਕਰ ਪੁਲਸ ਨੇ ਦੋਸ਼ੀਆਂ ਦਾ ਜਲਦ ਪਤਾ ਨਹੀਂ ਲਗਾਇਆ ਤਾਂ ਉਹ ਪੁਲਸ ਦਾ ਘੇਰਾਅ ਕਰਨਗੇ। ਸੰਤੋਖ ਸਿੰਘ ਨੇ ਦੱਸਿਆ ਕਿ ਅਗਸਤ ਮਹੀਨੇ 'ਚ ਵੀ ਉਨ੍ਹਾਂ 'ਤੇ ਹਮਲਾ ਕੀਤਾ ਗਿਆ ਸੀ।


author

Aarti dhillon

Content Editor

Related News